15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਆਜ਼ਾਦੀ ਦਿਹਾੜਾ

ਮੁੱਦਕੀ, 16 ਅਗਸਤ (ਭਾਰਤ ਭੂਸ਼ਨ ਅਗਰਵਾਲ)- ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੁਆਰਾ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਦੇਸ਼ ਦੀ 80ਵੀਂ ਆਜ਼ਾਦੀ ਵਰ੍ਹੇਗੰਢ ਨੂੰ ਸਮਰਪਿਤ ਸੁਤੰਤਰਤਾ ਦਿਵਸ ਵੱਡੇ ਪੱਧਰ ’ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਸ਼ਾਨਦਾਰ ਸਮਾਗਮ ਦਾ ਆਗਾਜ਼ ਸੰਸਥਾ ਦੇ ਕਾਬਲ ਤੇ ਮਿਹਨਤੀ ਪ੍ਰਿੰਸੀਪਲ ਸੰਜੀਵ ਜੈਨ ਵਲੋਂ ਦੇਸ਼ ਦੀ ਆਨਬਾਨ ਅਤੇ ਸ਼ਾਨ ਰਾਸ਼ਟਰੀ ਤਿਰੰਗਾ ਝੰਡਾ ਲਹਿਰਾ ਕੇ ਕੀਤਾ ਗਿਆ।

Ad Position 21
No active advertisement
ਸੰਤ ਕਬੀਰ ਕਾਲਜ ਜ਼ੀਰਾ ਵਿਖੇ ਆਜ਼ਾਦੀ ਦਿਵਸ ਮਨਾਉਣ ਸਮੇਂ ਵਿਦਿਆਰਥੀ, ਪ੍ਰਬੰਧਕ ਅਤੇ ਸਟਾਫ। ਤਸਵੀਰ-ਰਜਨੀਸ਼ ਕਥੂਰੀਆ 17-08-2026
ਮੁੱਦਕੀ, 16 ਅਗਸਤ (ਭਾਰਤ ਭੂਸ਼ਨ ਅਗਰਵਾਲ)- ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੁਆਰਾ ਸਥਾਪਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਦੇਸ਼ ਦੀ 80ਵੀਂ ਆਜ਼ਾਦੀ ਵਰ੍ਹੇਗੰਢ ਨੂੰ ਸਮਰਪਿਤ ਸੁਤੰਤਰਤਾ ਦਿਵਸ ਵੱਡੇ ਪੱਧਰ ’ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਸ਼ਾਨਦਾਰ ਸਮਾਗਮ ਦਾ ਆਗਾਜ਼ ਸੰਸਥਾ ਦੇ ਕਾਬਲ ਤੇ ਮਿਹਨਤੀ ਪ੍ਰਿੰਸੀਪਲ ਸੰਜੀਵ ਜੈਨ ਵਲੋਂ ਦੇਸ਼ ਦੀ ਆਨਬਾਨ ਅਤੇ ਸ਼ਾਨ ਰਾਸ਼ਟਰੀ ਤਿਰੰਗਾ ਝੰਡਾ ਲਹਿਰਾ ਕੇ ਕੀਤਾ ਗਿਆ। ਇਸ ਮੌਕੇ ਸਮੁੱਚੀ ਸੰਸਥਾ ਦਾ ਮਾਹੌਲ ਅਤੇ ਨਜ਼ਾਰਾ ਦੇਸ਼ ਭਗਤੀ ਅਤੇ ਰਾਸ਼ਟਰੀ ਤਿਰੰਗੇ ਝੰਡੇ ਦੇ ਰੰਗ ਵਿਚ ਰੰਗਿਆ ਦਿਖਾਈ ਦਿੱਤਾ। ਸ਼ੁਰੂਆਤ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਅਤਿ ਉੱਤਮ ਸਮੂਹਿਕ ਗਾਣ ਦੀ ਪੇਸ਼ਕਾਰੀ ਕੀਤੀ ਗਈ। ਨਰਸਰੀ ਵਿੰਗ ਦੇ ਵਿਦਿਆਰਥੀਆਂ ਨੇ ਆਪਣੀ ਕਵਿਤਾ ਅਤੇ ਡਾਂਸ ਦੁਆਰਾ ਸਮਾਗਮ ਵਿਚ ਨਵਾਂ ਰੰਗ ਭਰ ਦਿੱਤਾ। ਪਹਿਲੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਤੋਂ ਇਲਾਵਾ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਬਾਕਮਾਲ ਨਾਚ ਨੇ ਸਮੁੱਚੇ ਸਮਾਗਮ ਦੇ ਜੋਸ਼ ਨੂੰ ਸਿਖਰ ’ਤੇ ਪਹੁੰਚਾ ਦਿੱਤਾ। ਦੇਸ਼ ਦੀ ਆਜ਼ਾਦੀ ਵਿਚ ਦੇਸ਼ ਭਗਤਾਂ ਦੇ ਅਮਿੱਟ ਯੋਗਦਾਨ ਨੂੰ ਪੇਸ਼ ਕਰਦਾ ਇਕ ਲਘੂ ਨਾਟਕ ਸਮਾਗਮ ਦੀ ਖਿੱਚ ਦਾ ਕੇਂਦਰ ਬਣਿਆ। ਇਸ ਮੌਕੇ ਸਟੇਜ ’ਤੇ ਕੀਤੀ ਸੁੰਦਰ ਸਜਾਵਟ ਸੋਨੇ ’ਤੇ ਸੁਹਾਗੇ ਦਾ ਕੰਮ ਕਰ ਰਹੀ ਸੀ। ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਜੈਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਸਾਡੇ ਮਹਾਨ ਯੋਧਿਆਂ ਦੀਆਂ ਨਿਰਸਵਾਰਥ ਅਤੇ ਨਿਸ਼ਕਾਮ ਕੁਰਬਾਨੀਆਂ ਦਾ ਨਤੀਜਾ ਹੈ। ਸਾਨੂੰ ਆਪਣੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਹਮੇਸ਼ਾ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣ ਕੇ ਭਵਿੱਖ ਵਿਚ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅਖੀਰ ਵਿਚ ਉਨ੍ਹਾਂ ਨੇ ਆਪਣੇ ਅਤੇ ਸਮੂਹ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਸਭ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਮੁੱਦਕੀ, 16 ਅਗਸਤ (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਕਸਬੇ ਦੇ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਵਿਖੇ ਦੇਸ਼ ਦੀ ਆਜ਼ਾਦੀ ਦੇ 79 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਸੁਤੰਤਰਤਾ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ। ਇਸ ਦੌਰਾਨ ਸਕੂਲ ਇੰਚਾਰਜ ਡਾ. ਸੁਨੀਤਾ ਅਗਰਵਾਲ ਦੀ ਦੇਖ-ਰੇਖ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਦਾ ਗਾਇਣ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਜ਼ਾਦੀ ਅਤੇ ਏਕਤਾ ਦੀ ਭਾਵਨਾ ਦੀ ਮਹਿਮਾ ਅਤੇ ਜਸ਼ਨ ਮਨਾਉਣ ’ਚ ਮਾਣ ਮਹਿਸੂਸ ਕੀਤਾ। ਇਸ ਮੌਕੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਮਹਾਨ ਯੋਧਿਆਂ ਦੀਆਂ ਸ਼ਹਾਦਤਾਂ ਨੂੰ ਯਾਦ ਕੀਤਾ ਗਿਆ। ਸਕੂਲ ਇੰਚਾਰਜ ਡਾ: ਸੁਨੀਤਾ ਅਗਰਵਾਲ ਨੇ ਆਜ਼ਾਦੀ ਦੀ ਮਹੱਤਤਾ ਅਤੇ ਰਾਸ਼ਟਰ ਪ੍ਰਤੀ ਸਾਡੇ ਫ਼ਰਜ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੇ ਪਦ-ਚਿੰਨ੍ਹਾਂ ’ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਫਿਰੋਜ਼ਪੁਰ ਕਾਂਗਰਸ ਭਵਨ ਵਿਖੇ 80ਵਾਂ ਆਜ਼ਾਦੀ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਫ਼ਿਰੋਜ਼ਪੁਰ, 16 ਅਗਸਤ (ਸੁਖਵਿੰਦਰ ਸਿੰਘ)-ਦੇਸ਼ ਦੀ 80ਵੀਂ ਆਜ਼ਾਦੀ ਦਿਵਸ ਮੌਕੇ ਅੱਜ ਫ਼ਿਰੋਜ਼ਪੁਰ ਕਾਂਗਰਸ ਭਵਨ ਵਿਖੇ ਰਾਸ਼ਟਰੀ ਝੰਡਾ ਲਹਿਰਾ ਕੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਰਹਿਮੁਨਾਈ ਹੇਠ ਸੀਨੀਅਰ ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਨੇ ਕੀਤੀ । ਸਮਾਗਮ ਦੀ ਸ਼ੁਰੂਆਤ ਤਿਰੰਗਾ ਲਹਿਰਾ ਕੇ ਅਤੇ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ 15 ਅਗਸਤ ਸਾਨੂੰ ਏਕਤਾ, ਭਾਈਚਾਰੇ ਅਤੇ ਦੇਸ਼ ਸੇਵਾ ਦਾ ਸੁਨੇਹਾ ਦਿੰਦਾ ਹੈ। ਕਾਂਗਰਸ ਪਾਰਟੀ ਹਮੇਸ਼ਾ ਗਾਂਧੀ-ਨਹਿਰੂ ਦੇ ਸਿਧਾਂਤਾਂ ’ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਸਮਾਗਮ ’ਚ ਵੱਡੀ ਗਿਣਤੀ ’ਚ ਕਾਂਗਰਸੀ ਆਗੂਆਂ, ਵਰਕਰਾਂ, ਮਹਿਲਾ ਵਿੰਗ, ਯੂਥ ਕਾਂਗਰਸ ,ਹੋਰ ਸਾਰੇ ਵਿੰਗ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਸਮਾਗਮ ਦੇ ਅੰਤ ’ਚ ਦੇਸ਼ ਦੀ ਖ਼ੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਮਿਠਾਈ ਵੰਡੀ ਗਈ।ਇਸ ਮੌਕੇ ਆਸ਼ੂ ਬੰਗੜ ਹਲਕਾ ਇੰਚਾਰਜ ਫਿਰੋਜ਼ਪੁਰ ਦਿਹਾਤੀ , ਸਤਨਾਮ ਸਿੰਘ ਢਿੱਲੋ ਫਰੀਦੇਵਾਲਾ ਦਫ਼ਤਰ ਇੰਚਾਰਜ,ਹਰਿੰਦਰ ਸਿੰਘ ਖੋਸਾ ਫਿਰੋਜ਼ਪੁਰ ਸ਼ਹਿਰੀ ਕਮਲ ਅਗਰਵਾਲ ਬਲਾਕ ਪ੍ਰਧਾਨ ਮੁੱਦਕੀ, ਕੰਵਲਪ੍ਰੀਤ ਸਿੰਘ ਬਲਾਕ ਪ੍ਰਧਾਨ ਘੱਲ ਖ਼ੁਰਦ, ਗੁਰਭੇਜ ਸਿੰਘ ਟਿੱਬੀ ਸੀਨੀਅਰ ਕਾਂਗਰਸੀ ਆਗੂ, ਜਗਸੀਰ ਸਿੰਘ ਖੋਸਾ ਕੋਟ ਕਰੋੜ ਕਲਾ, ਜਥੇਦਾਰ ਮਲਕੀਤ ਸਿੰਘ ਝੋਕ ਹਰੀ ਹਰ, ਲਖਵਿੰਦਰ ਸਿੰਘ ਜੰਬਰ, ਰਜਨੀਸ਼ ਗੋਇਲ ਕੈਂਟ ਬਲਾਕ ਪ੍ਰਧਾਨ, ਰਾਜਾ ਚੌਧਰੀ ਪ੍ਰਧਾਨ ਗੁਰਮੀਤ ਸਿੰਘ ਮੱਲੂਵਾਲਾ ਮਨੀਸ਼ ਸੁਲਹਾਨੀ, ਸੁਲੱਖਣ ਸਿੰਘ ਸੁਲਹਾਨੀ ਹਰਮਨ ਸਿੰਘ ਸੰਧੂ, ਜਸਵੀਰ ਸਿੰਘ ਕੋਟਲਾ, ਬਬਲਜੀਤ ਸਿੰਘ ਭੋਲੂ ਵਾਲਾ, ਜਗਜੀਤ ਸਿੰਘ, ਤਜਿੰਦਰ ਸਿੰਘ ਬਿੱਟੂ ਓਬੀਸੀ ਸੈੱਲ, ਕਸ਼ਮੀਰ ਸਿੰਘ ਢੇਰੂ ਬਲਾਕ ਸੰਮਤੀ ਮੈਂਬਰ, ਕਾਰਜ ਸਿੰਘ ਸਰਪੰਚ, ਹਰਭਗਵੰਤ ਸਿੰਘ, ਕੁਲਬੀਰ ਸਿੰਘ ਠੇਠਰ ਕਲਾ, ਸਿਮਰਜੀਤ ਸਿੰਘ, ਪ੍ਰੀਤ ਸਿੰਘ, ਤਰਸੇਮ ਅਟਵਾਲ, ਤਰਸੇਮ ਸਰੋਆ, ਬਲਬੀਰ ਸਿੰਘ ਬੱਬਾ ਮੁੱਦਕੀ, ਸਰਬਨ ਸਿੰਘ ਢਿੱਲੋਂ, ਗੁਰਜੰਟ ਸਿੰਘ,ਜਸਮੋਹਿਤ ਸਿੰਘ ਸਰਪੰਚ, ਬਾਲ ਕ੍ਰਿਸ਼ਨ, ਜਸਵੀਰ ਸਿੰਘ ਲੋਹਗੜ੍ਹ, ਗੁਰਜੀਤ ਸਿੰਘ ਝੋਕ ਹਰੀ ਹਰ, ਗੁਰਬਿੰਦਰ ਸਿੰਘ ਝੋਕ ਹਰੀ ਹਰ, ਦਵਿੰਦਰ ਸਿੰਘ ਸੂਦ, ਭੈਣ ਕਰਿਸ਼ਨਾ ਸੂਦ, ਸੁਰਿੰਦਰ ਕੌਰ ਬੰਗੜ, ਜਸਵਿੰਦਰ ਸਿੰਘ, ਮਨਦੀਪ ਸਿੰਘ ਅਨਾਰ ਕਲੀ, ਮਨਪ੍ਰੀਤ ਸਿੰਘ ਭੁੱਲਰ, ਗਗਨ ਗਾਮੇ ਵਾਲਾ, ਹਰਦੀਪ ਸਿੰਘ ਬਿੱਟੂ, ਕਰਮਜੀਤ ਸਿੰਘ ਲਵਲੀ, ਅਸ਼ਵਨੀ ਕੁਮਾਰ ਅਤੇ ਵੱਡੀ ਗਿਣਤੀ ’ਚ ਕਾਂਗਰਸ ਵਰਕਰ ਸਨ। ਸੰਤ ਕਬੀਰ ਕਾਲਜ ਜ਼ੀਰਾ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਜ਼ੀਰਾ, 16 ਅਗਸਤ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਿਖੇ ਆਜ਼ਾਦੀ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਕੈਂਪਸ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਵਿਦਿਆਰਥੀਆਂ ਤੇ ਸਮੂਹ ਸਟਾਫ਼ ਵੱਲੋਂ ਰਾਸ਼ਟਰੀ ਗੀਤ ਗਾ ਕੇ ਦੇਸ਼ ਪ੍ਰਤੀ ਸਤਿਕਾਰ ਅਤੇ ਸਮਰਪਣ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਤੇ ਸੰਸਥਾ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਸਿਧਾਂਤਾਂ ’ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਕਾਲਜ ਦੇ ਚੇਅਰਮੈਨ ਸ ਗੁਰਚਰਨ ਸਿੰਘ ਨੇ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਨੂੰ ਵੀ ਸਮਝਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਵੀਰਪਾਲ ਨੇ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਲਈ ਮਾਣ ਅਤੇ ਪੇ੍ਰਰਨਾ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਦੇ ਸੰਘਰਸ਼ ਤੋਂ ਪੇ੍ਰਰਨਾ ਲੈ ਕੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾਵਾਂ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਕਾਲਜ ਦੇ ਕੋਆਰਡੀਨੇਟਰ ਪ੍ਰੋਫੈਸਰ ਸੁਰੇਖਾ ਅਤੇ ਐੱਚ.ਓ.ਡੀ. ਪ੍ਰੋਫੈਸਰ ਰਮਨਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸ. ਸਵਰਨ ਸਿੰਘ ਸਮੇਤ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਰਮਨਦੀਪ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰ ਤੀਰਥ ਸਿੰਘ, ਰਮਨਦੀਪ ਕੌਰ, ਸਿਮਰਨਜੀਤ ਕੌਰ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰਾਜਵਿੰਦਰ ਕੌਰ, ਵਨੀਤਾ, ਰੋਮਨਪ੍ਰੀਤ ਕੌਰ, ਵਰਿੰਦਰ ਕੌਰ, ਸੁਮਨਜੀਤ ਕੌਰ, ਮਨਪ੍ਰੀਤ ਕੌਰ, ਗੁਰਸਿਮਰਨ ਕੌਰ ਅਤੇ ਕੋਮਲਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੁਲਿਸ ਪ੍ਰਸ਼ਾਸਨ ’ਚ ਵੱਡੇ ਪੱਧਰ ’ਤੇ ਰੱਦੋਬਦਲ ਅਗਲੀ ਖ਼ਬਰ ਵੱਖ-ਵੱਖ ਸਕੂਲਾਂ ’ਚ ਬੱਚਿਆਂ ਨਾਲ ਮਿਲ ਕੇ ਮਨਾਇਆ ਆਜ਼ਾਦੀ ਦਿਵਸ ਐਮਬਰੋਜ਼ੀਅਲ ਸਕੂਲ ’ਚ ਆਜ਼ਾਦੀ ਦਿਹਾੜਾ ਮਨਾਇਆ
Ad Position 24