4 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
ਫਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਨਸੇੜੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਵਤਨਜੀਤ ਪੁੱਤਰ ਨਿਰਵੈਰ ਸਿੰਘ ਵਾਸੀ ਪਿੰਡ ਰੋਡੇ ਥਾਣਾ ਬਾਘਾ ਪੁਰਾਣਾ ਜਿਲ੍ਹਾ ਮੋਗਾ ਹਾਲ ਆਬਾਦ ਫ਼ਿਰੋਜ਼ਪੁਰ ਛਾਉਣੀ ਨੂੰ ਟੀ ਪੁਆਇੰਟ ਕੋਠੀ ਰਾਇ ਸਾਹਿਬ ਨੇੜੇ ਖਾਈ ਫੇਮੇ ਕੀ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ਤੋਂ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਫਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਨਸੇੜੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਵਤਨਜੀਤ ਪੁੱਤਰ ਨਿਰਵੈਰ ਸਿੰਘ ਵਾਸੀ ਪਿੰਡ ਰੋਡੇ ਥਾਣਾ ਬਾਘਾ ਪੁਰਾਣਾ ਜਿਲ੍ਹਾ ਮੋਗਾ ਹਾਲ ਆਬਾਦ ਫ਼ਿਰੋਜ਼ਪੁਰ ਛਾਉਣੀ ਨੂੰ ਟੀ ਪੁਆਇੰਟ ਕੋਠੀ ਰਾਇ ਸਾਹਿਬ ਨੇੜੇ ਖਾਈ ਫੇਮੇ ਕੀ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ਤੋਂ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਦੋਸ਼ੀ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐੱਸ ਐਕਟ (ਨਾਨ ਕਮਰਸ਼ੀਅਲ)। ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।