18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਐੱਨ.ਐੱਚ.ਐੱਮ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਰਹਿਣ ਨਾਲ ਸਿਹਤ ਸੇਵਾਵਾਂ ਹੋਣ ਲੱਗੀਆਂ ਪ੍ਰਭਾਵਿਤ ਜੇਕਰ ਜਲਦੀ ਮੰਗਾਂ ਨਾ ਮੰਨੀਆਂ ਤਾਂ ਵਿੱਤ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ : ਆਗੂ

ਫ਼ਿਰੋਜ਼ਪੁਰ, 17 ਅਗਸਤ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ’ਚ ਯੋਗ ਪ੍ਰਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈੱਲਥ ਮਿਸ਼ਨ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਐੱਨ.

Ad Position 21
No active advertisement
ਅਜੀਤ ਡੈਸਕ 18-08-2026
ਫ਼ਿਰੋਜ਼ਪੁਰ, 17 ਅਗਸਤ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ’ਚ ਯੋਗ ਪ੍ਰਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈੱਲਥ ਮਿਸ਼ਨ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਐੱਨ.ਐੱਚ.ਐੱਮ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ 24 ਅਗਸਤ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ। ਇਸਦੇ ਨਾਲ ਨੈਸ਼ਨਲ ਹੈੱਲਥ ਮਿਸ਼ਨ ਪੰਜਾਬ ਦੇ ਸਮੂਹ ਕਰਮਚਾਰੀਆਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰਾਂ ਪ੍ਰਭਾਵਿਤ ਰਹੀਆਂ। ਜ਼ਿਕਰਯੋਗ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੀਆਂ ਗਈਆਂ ਲਗਭਗ 40-45 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਬੱਸ ਲਾਰਿਆਂ ਦੀ ਪੰਡ ਦੇ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ। ਹੜਤਾਲ ਦੌਰਾਨ ਐੱਨ.ਐੱਚ.ਐੱਮ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਸਰਕਾਰ ਨੂੰ ਗੁੜੀ ਨੀਂਦ ਚੋਂ ਜਗਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ ਐੱਨ.ਐੱਚ.ਐੱਮ ਮੁਲਾਜ਼ਮਾਂ ਦੀ ਮੁੱਖ ਮੰਗਾਂ ਜਿਵੇਂ ਕਿ ਬਰਾਬਰ ਕੰਮ ਬਰਾਬਰ ਤਨਖਾਹ, ਗਰੇਚੁਟੀ, ਉਮਰ ਹੱਦ ਵਾਧਾ ਆਦਿ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ’ਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਇਸ ਦਾ ਜਵਾਬ ਸਮੂਹ ਐੱਨ.ਐੱਚ.ਐੱਮ ਮੁਲਾਜ਼ਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦੇਣਗੇ। ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੋਇਆਂ ਯੂਨੀਅਨ ਦੇ ਪ੍ਰੀਤ ਮੁਖੀਜਾ ਕਮਿਊਨਟੀ ਹੈੱਲਥ ਅਫਸਰ ਅਤੇ ਹਰਜਿੰਦਰ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ ਨੇ ਕਿਹਾ ਕਿ ਸਾਫ ਸ਼ਬਦਾਂ ਵਿਚ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦੀ ਉ੍ਹਨਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਹੀਂ ਕਰਦੀ ਤਾਂ ਐੱਨ.ਐੱਚ.ਐੱਮ ਯੂਨੀਅਨ ਵਲੋਂ ਸਰਕਾਰ ਦਾ ਹਰ ਮੋੜ ਤੇ ਘੇਰਾਓ ਕੀਤਾ ਜਾਵੇਗਾ। ਇਸ ਮੌਕੇ ਸੁਖਦੇਵ ਰਾਜ, ਡਾ. ਯੁਵਰਾਜ ਨਾਰੰਗ, ਅਜੈ ਕੁਮਾਰ, ਗੁਰਬਚਨ ਸਿੰਘ, ਜਯੋਤੀ ਛਾਬੜਾ, ਡਾ. ਅਮਨਦੀਪ, ਪ੍ਰਭਜੋਤ ਕੌਰ ਸਟਾਫ ਨਰਸ, ਮਿਸ. ਸੀਮਾ ਰਾਣੀ, ਰਵੀ ਚੋਪੜਾ, ਸੁਮੀਤ ਕੁਮਾਰ, ਮੁਕੇਸ਼ ਕੁਮਾਰ, ਸਿਮਰਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਜਸਪਾਲ ਸ਼ਰਮਾਂ ਰਿੰਕੂ ਕੰਬੋਜ਼ ਅਮਰਿੰਦਰ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੈਂਟਰ ’ਚ ਅਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਵਿਕੀ ਮੈਣੀ ਸਰਬਸੰਮਤੀ ਨਾਲ ਬਣੇ ਮਮਦੋਟ ਨਗਰ ਪੰਚਾਇਤ ਦੇ ਪੰਜਵੇਂ ਪ੍ਰਧਾਨ ਦੂਜੀ ਵਾਰ ਆਮ ਆਦਮੀ ਪਾਰਟੀ ਦੇ ਹਿੱਸੇ ਆਈ ਨਗਰ...
Ad Position 24