18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੀਰ ਬਾਬਾ ਮੌਜਦੀਨ ਲੰਗਰ ਕਮੇਟੀ ਨੇ ਲੋੜਵੰਦ ਪਰਿਵਾਰਾਂ ਦੀਆਂ 11 ਲੜਕੀਆਂ ਦੇ ਕਰਵਾਏ ਆਨੰਦ ਕਾਰਜ

ਜ਼ੀਰਾ, 17 ਅਗਸਤ(ਪ੍ਰਤਾਪ ਸਿੰਘ ਹੀਰਾ)-ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੀਰ ਬਾਬਾ ਮੌਜਦੀਨ ਲੰਗਰ ਕਮੇਟੀ ਅਤੇ ਵੈਲਫੇਅਰ ਸੋਸਾਇਟੀ ਜੀਰਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਲਈ ਇਕ ਵਿਸ਼ੇਸ਼ ਸਮਾਗਮ ਜਨ ਕਲਿਆਣ ਭਵਨ ਜ਼ੀਰਾ ਵਿਖੇ ਕਰਵਾਇਆ ਗਿਆ। ਇਸ ਨੇਕ ਕਾਰਜ ਦੌਰਾਨ ਕਮੇਟੀ ਵਲੋਂ 11 ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਪੀਰ ਬਾਬਾ ਮੌਜਦੀਨ ਵਿਖੇ ਪੂਰੀ ਧਾਰਮਿਕ ਮਰਿਆਦਾ ਅਨੁਸਾਰ ਸੰਪੰਨ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 18-08-2026
ਜ਼ੀਰਾ, 17 ਅਗਸਤ(ਪ੍ਰਤਾਪ ਸਿੰਘ ਹੀਰਾ)-ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੀਰ ਬਾਬਾ ਮੌਜਦੀਨ ਲੰਗਰ ਕਮੇਟੀ ਅਤੇ ਵੈਲਫੇਅਰ ਸੋਸਾਇਟੀ ਜੀਰਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਲਈ ਇਕ ਵਿਸ਼ੇਸ਼ ਸਮਾਗਮ ਜਨ ਕਲਿਆਣ ਭਵਨ ਜ਼ੀਰਾ ਵਿਖੇ ਕਰਵਾਇਆ ਗਿਆ। ਇਸ ਨੇਕ ਕਾਰਜ ਦੌਰਾਨ ਕਮੇਟੀ ਵਲੋਂ 11 ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਪੀਰ ਬਾਬਾ ਮੌਜਦੀਨ ਵਿਖੇ ਪੂਰੀ ਧਾਰਮਿਕ ਮਰਿਆਦਾ ਅਨੁਸਾਰ ਸੰਪੰਨ ਕਰਵਾਏ ਗਏ। ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਨਵ-ਵਿਆਹੇ ਜੋੜਿਆਂ ਨੂੰ ਗ੍ਰਹਿਸਥ ਜੀਵਨ ਦੀ ਸ਼ੁਰੂਆਤ ਲਈ ਅਸੀਸਾਂ ਦਿੱਤੀਆਂ ਗਈਆਂ। ਲੰਗਰ ਕਮੇਟੀ ਵਲੋਂ ਨਵੀਂ ਵਿਆਹੀਆਂ ਜੋੜੀਆਂ ਨੂੰ ਨਵੇਂ ਜੀਵਨ ਦੀ ਸ਼ੁਰੂਆਤ ਲਈ ਜ਼ਰੂਰੀ ਘਰੇਲੂ ਸਮਾਨ, ਬਿਸਤਰੇ, ਭਾਂਡੇ, ਕੱਪੜੇ ਅਤੇ ਸ਼ਗਨ ਦੇ ਕੇ ਸਤਿਕਾਰ ਸਹਿਤ ਵਿਦਾ ਕੀਤਾ ਗਿਆ। ਇਹਨਾਂ ਜੋੜੀਆਂ ਨੂੰ ਅਸ਼ੀਰਵਾਦ ਦੇਣ ਲਈ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੁਸਾਇਟੀਆਂ ਦੇ ਨੁਮਾਇੰਦੇ ਆਪ ਵਿਧਾਇਕ ਨਰੇਸ਼ ਕਟਾਰੀਆ ,ਵਾਰਿਸ ਪੰਜਾਬ ਹਲਕਾ ਆਗੂ ਹਰਜਿੰਦਰ ਸਿੰਘ ਹਸ਼ਮਤ ਵਾਲਾ, ਨਗਰ ਕੌਂਸਲ ਜੀਰਾ ਦੇ ਪ੍ਰਧਾਨ ਧਰਮਪਾਲ ਚੁੱਘ, ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ, ਭਾਜਪਾ ਆਗੂ ਅਵਤਾਰ ਸਿੰਘ ਜੀਰਾ, ਸ਼ੰਕਰ ਕਟਾਰੀਆ ਮੈਂਬਰ ਜਿਲ੍ਹਾ ਪ੍ਰੀਸ਼ਦ ,ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ, ਸੁਖਦੇਵ ਬਿੱਟੂ ਵਿੱਜ,ਵਿਜੇ ਕਾਲੜਾ ਪ੍ਰਧਾਨ ਆੜਤੀ ਐਸੋਸੀਏਸ਼ਨ ,ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਜੋੜੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਆਈਆਂ ਸਮੂਹ ਸੰਗਤਾਂ, ਬਰਾਤੀਆਂ ਅਤੇ ਪਰਿਵਾਰਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਬੰਧਕ ਸੌਰਵ ਘੁਰਕੀ ,ਪ੍ਰਿੰਸ ਘੁਰਕੀ ਨੇ ਦੱਸਿਆ ਕਿ ਸੰਸਥਾ ਭਵਿੱਖ ਵਿਚ ਵੀ ਅਜਿਹੇ ਸਮਾਜ ਭਲਾਈ ਅਤੇ ਲੋੜਵੰਦਾਂ ਦੀ ਮਦਦ ਦੇ ਕਾਰਜ ਜਾਰੀ ਰੱਖੇਗੀ। ਇਸ ਮੌਕੇ ਚਰਨਪ੍ਰੀਤ ਸਿੰਘ ਸੋਨੂੰ ਪ੍ਰਧਾਨ ਜ਼ੀਰਾ ਵਿਕਾਸ ਪਰਿਸ਼ਦ, ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ, ਡਾਕਟਰ ਸੁਭਾਸ਼ ਉੱਪਲ, ਹਰੀਸ਼ ਕੁਮਾਰ, ਸ਼ੈਰੀ ਚੋਪੜਾ, ਆਰਵ ਘੁਰਕੀ, ਅੱਪੂ ਮਨਚੰਦਾ, ਬੰਟੀ ਭੂਸ਼ਣ, ਜਗਪ੍ਰੀਤ ਸਿੰਘ ਜੱਗੀ, ਦੀਪੂ ਸ਼ਰਮਾ, ਵਰਿੰਦਰ ਪਾਲ ਸਿੰਘ, ਦੀਪਕ ਗਰੋਵਰ, ਸ਼ੁਭਮ ਖੁੱਲਰ, ਚਰਨਜੀਤ ਸਿੱਕੀ ਅਰੋੜਾ ਬਰਾਦਰੀ ਪ੍ਰਧਾਨ,ਅਰੁਣ ਗੁਲਾਟੀ, ਪ੍ਰੇਮ ਸਿੰਘ, ਨਰਿੰਦਰ ਸਿੰਘ ਅਨੇਜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ ਅਗਲੀ ਖ਼ਬਰ ਸੁਖਜਿੰਦਰ ਸਿੰਘ ਭੁੱਲਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ
Ad Position 24