18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਦੀਪਕ ਸ਼ਰਮਾ ਅਤੇ ਨੌਜਵਾਨਾਂ ਨੇ ਮੋਟਰਸਾਈਕਲਾਂ ’ਤੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ

ਗੁਰੂਹਰਸਹਾਏ, 17 ਅਗਸਤ(ਕਪਿਲ ਕੰਧਾਰੀ)-ਆਜ਼ਾਦੀ ਦਿਹਾੜੇ ਨੂੰ ਸਮਰਪਿਤ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਭਾਜਪਾ ਵਰਕਰਾਂ ਅਤੇ ਨੌਜਵਾਨਾਂ ਵਲੋਂ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਯਾਤਰਾ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ, ਭਾਜਪਾ ਵਰਕਰਾਂ ਅਤੇ ਦੇਸ਼ਭਗਤਾਂ ਨੇ ਹੱਥਾਂ ਵਿਚ ਤਿਰੰਗੇ ਲੈ ਕੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਤਿਰੰਗਾ ਯਾਤਰਾ ਕੱਢਦੇ ਹੋਏ ਭਾਜਪਾ ਆਗੂ ਦੀਪਕ ਸ਼ਰਮਾ ਅਤੇ ਨੌਜਵਾਨ। ਤਸਵੀਰ-ਕਪਿਲ ਕੰਧਾਰੀ 18-08-2026
ਗੁਰੂਹਰਸਹਾਏ, 17 ਅਗਸਤ(ਕਪਿਲ ਕੰਧਾਰੀ)-ਆਜ਼ਾਦੀ ਦਿਹਾੜੇ ਨੂੰ ਸਮਰਪਿਤ ਭਾਜਪਾ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਭਾਜਪਾ ਵਰਕਰਾਂ ਅਤੇ ਨੌਜਵਾਨਾਂ ਵਲੋਂ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਯਾਤਰਾ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ, ਭਾਜਪਾ ਵਰਕਰਾਂ ਅਤੇ ਦੇਸ਼ਭਗਤਾਂ ਨੇ ਹੱਥਾਂ ਵਿਚ ਤਿਰੰਗੇ ਲੈ ਕੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਇਸ ਮੌਕੇ ਦੀਪਕ ਸ਼ਰਮਾ ਨੇ ਕਿਹਾ ਕਿ ਇਹ ਤਿਰੰਗਾ ਯਾਤਰਾ ਰੇਲਵੇ ਪਾਰਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੇ ਹੋਏ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜਾ ਕੇ ਸਮਾਪਤ ਹੋਈ ਦੀਪਕ ਸ਼ਰਮਾ ਨੇ ਕਿਹਾ ਕਿ ਤਿਰੰਗਾ ਯਾਤਰਾ ਦੇਸ਼ ਦੀ ਏਕਤਾ, ਅਖੰਡਤਾ, ਆਜ਼ਾਦੀ ਅਤੇ ਰਾਸ਼ਟਰ ਪ੍ਰਤੀ ਸਾਡੇ ਪਿਆਰ ਤੇ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਦੇਸ਼ ਦੀ ਸ਼ਾਨ, ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਤਿਰੰਗਾ ਯਾਤਰਾ ਦੌਰਾਨ ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਦੇ ਜੈਕਾਰਿਆਂ ਨਾਲ ਗੁਰੂਹਰਸਹਾਏ ਦੀਆਂ ਸੜਕਾਂ ਗੂੰਜ ਉੱਠੀਆਂ। ਇਸ ਮੌਕੇ ਹਲਕਾ ਗੁਰੂਹਰਸਹਾਏ ਦੇ ਮੰਡਲ ਪ੍ਰਧਾਨਾਂ ਅਤੇ ਅਹੁਦੇਦਾਰਾਂ ਵਿਚ ਹਰੀ ਚੰਦ ਕੰਬੋਜ, ਕਾਕਾ ਸਹਿਗਲ, ਵਿਕੀ ਸਿੱਧੂ, ਜਸਬੀਰ ਸਿੰਘ, ਰਣਜੀਤ ਸਿੰਘ ਅਤੇ ਕਾਰਜ ਸਿੰਘ ਤੋਂ ਇਲਾਵਾ ਰਾਣਾ ਰਾਇ, ਕ੍ਰਿਸ਼ਨ ਨਰੂਲਾ, ਸਾਗਰ ਨਰੂਲਾ, ਸੁਰਜੀਤ ਕੰਬੋਜ, ਵਿਕੀ ਮਾਮੁਜੋਇਆ, ਪੰਕਜ ਕਾਲੜਾ, ਰਮਨ ਬੱਤਰਾ, ਬੱਬੂ ਪਸਰੀਚਾ, ਲਵਿਸ਼ ਧਵਨ, ਅਨਮੋਲ ਤੁੱਲੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਮੌਜੂਦ ਸਨ। ਦੀਪਕ ਸ਼ਰਮਾ ਨੇ ਤਿਰੰਗਾ ਯਾਤਰਾ ਵਿਚ ਸ਼ਾਮਲ ਹੋਏ ਸਮੂਹ ਇਲਾਕਾ ਨਿਵਾਸੀਆਂ, ਵਰਕਰਾਂ ਅਤੇ ਦੇਸ਼ਭਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਸਭ ਤੋਂ ਪਹਿਲਾਂ ਹੈ ਅਤੇ ਰਾਸ਼ਟਰ ਦੀ ਸੇਵਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਹਫ਼ਤਾਵਾਰੀ ਮੀਟਿੰਗ ਅਗਲੀ ਖ਼ਬਰ ਤੀਆਂ ਦੇ ਤਿਉਹਾਰ ’ਤੇ ਇੱਕ ਰੁੱਖ ਮਾਂ ਦੇ ਨਾਮ ਤਹਿਤ ਪ੍ਰੋ. ਪਲਵਿੰਦਰ ਕੌਰ ਬਾਠ ਨੇ ਬੂਟੇ ਵੰਡੇ
Ad Position 24