18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਹਫ਼ਤਾਵਾਰੀ ਮੀਟਿੰਗ

ਮੱਖੂ,17 ਅਗਸਤ (ਕੁਲਵਿੰਦਰ ਸਿੰਘ ਸੰਧੂ)-ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਹਫ਼ਤਾਵਾਰੀ ਮੀਟਿੰਗ ਗੁਰਮੀਤ ਸਿੰਘ ਗਿੱਲ ਨਿਜ਼ਾਮਦੀਨ ਵਾਲਾ ਜ਼ਿਲ੍ਹਾ ਐਗਜੈਕਟਿਵ ਕਮੇਟੀ ਮੈਂਬਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ। ਕਿਸਾਨ ਆਗੂਆਂ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਧਰਨਾ ਲਗਾਇਆ ਜਾਏਗਾ।

Ad Position 21
No active advertisement
ਅਜੀਤ ਡੈਸਕ 18-08-2026
ਮੱਖੂ,17 ਅਗਸਤ (ਕੁਲਵਿੰਦਰ ਸਿੰਘ ਸੰਧੂ)-ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਹਫ਼ਤਾਵਾਰੀ ਮੀਟਿੰਗ ਗੁਰਮੀਤ ਸਿੰਘ ਗਿੱਲ ਨਿਜ਼ਾਮਦੀਨ ਵਾਲਾ ਜ਼ਿਲ੍ਹਾ ਐਗਜੈਕਟਿਵ ਕਮੇਟੀ ਮੈਂਬਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ। ਕਿਸਾਨ ਆਗੂਆਂ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਧਰਨਾ ਲਗਾਇਆ ਜਾਏਗਾ। ਉਨ੍ਹਾਂ ਕਿਹਾ ਕਿ ਇਸ ਧਰਨੇ ਦੀਆਂ ਮੁੱਖ ਮੰਗਾਂ ਪਾਣੀਆਂ ਦੇ ਮਸਲੇ ਤੇ ਧਾਰਾ 78,79,80 ਨੂੰ ਰੱਦ ਕਰਵਾਉਣਾ,ਕਿਰਤੀਆਂ ਅਤੇ ਕਿਸਾਨਾਂ ਸਮੁੱਚੇ ਕਰਜੇ ਨੂੰ ਮਾਫ ਕਰਵਾਉਣਾ,ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਮੁੱਲ ਤੈਅ ਕਰਵਾਉਣ,ਗੰਨੇ ਦਾ ਭਾਵ 500 ਪ੍ਰਤੀ ਕੁਇੰਟਲ ਅਤੇ ਲੈਂਡ ਪੋਲਿੰਗ ਕਾਨੂੰਨ ਨੂੰ ਰੱਦ ਕਰਵਾਉਣ ਸਬੰਧੀ ਹੋਣਗੀਆਂ। ਕਿਸਾਨ ਆਗੂ ਨੇ ਕਿਹਾ ਕਿ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਸ ਧਰਨੇ ਵਿਚ ਸ਼ਮੂਲੀਅਤ ਕਰਾਂਗੇ ਅਤੇ ਹਰੇਕ ਸੂਬਾ,ਜ਼ਿਲ੍ਹਾ, ਬਲਾਕ ਪੱਧਰੀ ਕਿਸਾਨ ਆਗੂ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਉਣ ਲਈ ਤਿਆਰ ਰਹਿਣ। ਅੱਜ ਦੀ ਮੀਟਿੰਗ ’ਚ ਗੁਰਮੀਤ ਸਿੰਘ ਗਿੱਲ ਨਿਜ਼ਾਮਦੀਨ ਵਾਲਾ ਜ਼ਿਲ੍ਹਾ ਐਗਜੈਕਟਿਵ ਕਮੇਟੀ ਮੈਂਬਰ ਤੋਂ ਇਲਾਵਾ ਜਥੇਦਾਰ ਜੋਗਿੰਦਰ ਸਿੰਘ ਸਭਰਾ ਸੂਬਾ ਸੀਨੀਅਰ ਮੀਤ ਪ੍ਰਧਾਨ,ਗੁਰਵਿੰਦਰ ਸਿੰਘ ਢਿੱਲੋਂ ਸੂਬਾ ਐਗਜੈਕਟਿਵ ਕਮੇਟੀ ਮੈਂਬਰ,ਜਰਨੈਲ ਸਿੰਘ ਵਰਿਆ ਕੈਨੇਡੀਅਨ ਮੀਤ ਪ੍ਰਧਾਨ ਪੰਜਾਬ,ਧਰਮ ਸਿੰਘ ਸਭਰਾ ਮੀਤ ਪ੍ਰਧਾਨ ਪੰਜਾਬ,ਬਲਦੇਵ ਸਿੰਘ ਵਾਈਆ ਸੂਬਾ ਐਗਜੈਕਟਿਵ ਕਮੇਟੀ ਮੈਂਬਰ,ਜਥੇਦਾਰ ਗੁਰਪਾਲ ਸਿੰਘ ਸਭਰਾ ਜ਼ਿਲ੍ਹਾ ਐਗਜੈਕਟਿਵ ਕਮੇਟੀ ਮੈਂਬਰ,ਨਸੀਬ ਸਿੰਘ ਸੰਧੂ ਗੱਟਾ ਬਲਾਕ ਖਜ਼ਾਨਚੀ ਮੱਖੂ,ਨੰਬਰਦਾਰ ਕੁਲਦੀਪ ਸਿੰਘ ਕਾਲੂ ਮੰਡਾਰ,ਨਿਰਮਲ ਸਿੰਘ ਵਸਤੀ ਵਸਾਵਾ ਸਿੰਘ, ਨਿਸ਼ਾਨ ਸਿੰਘ ਪੀਰ ਮੁਹੰਮਦ ਆਦਿ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਹੀਰਕੇ ਦੇ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਦੀਪਕ ਸ਼ਰਮਾ ਅਤੇ ਨੌਜਵਾਨਾਂ ਨੇ ਮੋਟਰਸਾਈਕਲਾਂ ’ਤੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ
Ad Position 24