18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ’ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਅਬੋਹਰ, 17 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਪਿੰਡ ਬੁਰਜ ਮੁਹਾਰ ਦੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਆਜ਼ਾਦੀ ਦਿਵਸ ਨਾਲ ਸਬੰਧਿਤ ਦੇਸ਼ ਭਗਤੀ ਭਰਪੂਰ ਪੇਸ਼ਕਾਰੀਆਂ ਵੀ ਸ਼ਾਮਲ ਸਨ।

Ad Position 21
No active advertisement
ਅਬੋਹਰ ਦੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਚ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਿੰਸੀਪਲ ਰੁਪਿੰਦਰ ਕੌਰ ਸੰਧੂ ਅਤੇ ਸਟਾਫ਼ ਮੈਂਬਰ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 18-08-2026
ਅਬੋਹਰ, 17 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਪਿੰਡ ਬੁਰਜ ਮੁਹਾਰ ਦੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਆਜ਼ਾਦੀ ਦਿਵਸ ਨਾਲ ਸਬੰਧਿਤ ਦੇਸ਼ ਭਗਤੀ ਭਰਪੂਰ ਪੇਸ਼ਕਾਰੀਆਂ ਵੀ ਸ਼ਾਮਲ ਸਨ। ਸਮਾਗਮ ਦੀ ਮੁੱਖ ਮਹਿਮਾਨ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਸਨ। ਉਨ੍ਹਾਂ ਨੇ ਬੱਚਿਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਤਿਉਹਾਰ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਦੇਸ਼-ਭਗਤੀ ਦੀ ਭਾਵਨਾ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸ੍ਰੀਮਤੀ ਰੁਪਿੰਦਰ ਕੌਰ ਵਲੋਂ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅੰਜੂ ਅਰੋੜਾ ਨੇ ਸਮੂਹ ਮਹਿਮਾਨਾਂ ਅਤੇ ਮਾਪਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਤੀਆਂ ਪੰਜਾਬ ਦੀ ਸਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹਨ ਅਤੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਅਤੇ ਵਿਰਾਸਤ ਨਾਲ ਜੋੜਨਾ ਸਕੂਲ ਦਾ ਮੁੱਖ ਉਦੇਸ਼ ਹੈ। ਪ੍ਰੋਗਰਾਮ ਦੌਰਾਨ ਬੱਚਿਆਂ ਨੇ ਫੈਂਸੀ ਡਰੈੱਸ ਮੁਕਾਬਲੇ, ਕਵਿਤਾ ਉਚਾਰਨ, ਡਾਂਸ ਅਤੇ ਭੰਗੜੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਪੂਰਾ ਸਕੂਲ ਤੀਆਂ ਦੇ ਰੰਗਾਂ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਦੇ ਅੰਤ ਵਿਚ ਸ੍ਰੀਮਤੀ ਅੰਜੂ ਅਰੋੜਾ ਨੇ ਸਭ ਨੂੰ ਵਧਾਈ ਦਿੱਤੀ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਅੰਤ ਵਿਚ ਬੱਚਿਆਂ ਨੂੰ ਪ੍ਰਸਾਦ ਵੰਡਿਆ ਗਿਆ ਭੋਜਨ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਖ਼ੂਬ ਅਨੰਦ ਮਾਣਿਆ ਅਤੇ ਉਹ ਬੇਹੱਦ ਖ਼ੁਸ਼ ਨਜ਼ਰ ਆਏ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਐੱਸ.ਕੇ.ਪਬਲਿਕ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
Ad Position 24