ਜ਼ਿਲ੍ਹਾ ਬਰਨਾਲਾ ਵਿਖੇ ਅਰੋੜਾ ਖੱਤਰੀ ਬਰਾਦਰੀ ਦੀ ਮੀਟਿੰਗ
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਰਨਾਲਾ ਵਿਖੇ ਅਰੋੜਾ ਖੱਤਰੀ ਬਰਾਦਰੀ ਦੀ ਭਲਾਈ ਅਤੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਬਰਾਦਰੀ ਨੂੰ ਦਰਪੇਸ਼ ਮੁਸ਼ਕਿਲਾਂ, ਨੌਜਵਾਨਾਂ ਲਈ ਸਿੱਖਿਆ ਤੇ ਰੁਜ਼ਗਾਰ ਦੇ ਮੌਕੇ, ਸਮਾਜਿਕ ਏਕਤਾ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਵਰਗੇ ਅਹਿਮ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਰਨਾਲਾ ਵਿਖੇ ਅਰੋੜਾ ਖੱਤਰੀ ਬਰਾਦਰੀ ਦੀ ਭਲਾਈ ਅਤੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਬਰਾਦਰੀ ਨੂੰ ਦਰਪੇਸ਼ ਮੁਸ਼ਕਿਲਾਂ, ਨੌਜਵਾਨਾਂ ਲਈ ਸਿੱਖਿਆ ਤੇ ਰੁਜ਼ਗਾਰ ਦੇ ਮੌਕੇ, ਸਮਾਜਿਕ ਏਕਤਾ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਵਰਗੇ ਅਹਿਮ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਬੱਬਰ ਨੇ ਆਖਿਆ ਕਿ ਬਰਾਦਰੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਸਮਾਜਿਕ, ਸਿੱਖਿਆ ਤੇ ਆਰਥਿਕ ਖੇਤਰ ਵਿਚ ਤਰੱਕੀ ਲਈ ਮਿਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਬਰਾਦਰੀ ਦੀ ਭਲਾਈ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।