18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫਿਰੋਜ਼ਪੁਰ ਦਿਹਾਤੀ ਦੀਆਂ ਮੰਗਾਂ ਲਈ ਰਾਜਵਿੰਦਰ ਕੌਰ ਸਿਆਲ ਨੇ ਕੇਵਲ ਢਿੱਲੋਂ ਕੋਲ ਚੁੱਕਿਆ ਮੁੱਦਾ

ਫ਼ਿਰੋਜ਼ਪੁਰ, 17 ਅਗਸਤ (ਸੁਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਹਲਕੇ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਮੁੱਖ ਮੰਗਾਂ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਨਾਲ ਸਬੰਧਤ ਮੁੱਦੇ ਵਿਸਥਾਰ ਨਾਲ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ।

Ad Position 21
No active advertisement
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਨਾਲ ਮੁਲਾਕਾਤ ਦੌਰਾਨ ਗੁਲਦਸਤਾ ਭੇਂਟ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਰਾਜਵਿੰਦਰ ਕੌਰ ਸਿਆਲ। ਅਜੀਤ ਤਸਵੀਰ 18-08-2026
ਫ਼ਿਰੋਜ਼ਪੁਰ, 17 ਅਗਸਤ (ਸੁਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਹਲਕੇ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਮੁੱਖ ਮੰਗਾਂ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਨਾਲ ਸਬੰਧਤ ਮੁੱਦੇ ਵਿਸਥਾਰ ਨਾਲ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਬੀਬੀ ਰਾਜਵਿੰਦਰ ਕੌਰ ਸਿਆਲ ਨੇ ਦੱਸਿਆ ਕਿ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਫਿਰੋਜ਼ਪੁਰ ਦਿਹਾਤੀ ਹਲਕੇ ਦੀਆਂ ਮੁੱਖ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੰਗੇ ਸਿਸਟਮ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਕਸਬਾ ਮਮਦੋਟ ਦੇ ਲੋਕ ਲੰਮੇ ਸਮੇਂ ਤੋਂ ਵਧੀਆ ਖੇਡ ਮੈਦਾਨ ਅਤੇ ਬੱਸ ਸਟੈਂਡ ਦੀ ਮੰਗ ਕਰਦੇ ਆ ਰਹੇ ਹਨ। ਇਹ ਮੰਗਾਂ ਸਮੇਂ-ਸਮੇਂ ’ਤੇ ਚੁਣੇ ਗਏ ਵਿਧਾਇਕਾਂ ਦੇ ਧਿਆਨ ਵਿਚ ਵੀ ਲਿਆਂਦੀਆਂ ਗਈਆਂ, ਪਰ ਅਜੇ ਤੱਕ ਇਨ੍ਹਾਂ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ। ਬੀਬੀ ਸਿਆਲ ਨੇ ਕਿਹਾ ਕਿ ਹੁਣ ਇਹ ਮੰਗ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਸਾਹਮਣੇ ਰੱਖੀ ਗਈ ਹੈ, ਜਿਨ੍ਹਾਂ ਵਲੋਂ ਭਾਜਪਾ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਦੇ ਮਾਮਲੇ ਵਿਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਆਰ.ਪੀ.ਐੱਫ. ਨੇ ਯਾਤਰੀਆਂ ਨੂੰ ਮੋੜਿਆ 6.31 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕੇਰੀਆ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਕਪੂਰਥਲਾ ਦਾ ਵਿੱਦਿਅਕ ਦੌਰਾ
Ad Position 24