18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਕਾਲੀ ਦਲ ਅੰਮ੍ਰਿਤਸਰ ਵਲੋਂ ਕੌਮੀ ਇਨਸਾਫ ਮੋਰਚੇ ’ਤੇ ਜਬਰ-ਜ਼ੁਲਮ ਅਤੇ ਪਰਚੇ ਦਰਜ ਕਰਨਾ ਮੰਦਭਾਗਾ ਕਰਾਰ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 15 ਅਗਸਤ ਨੂੰ ਚੰਡੀਗੜ੍ਹ ਵਿਖੇ ਕੌਮੀ ਇਨਸਾਫ ਮੋਰਚੇ ਵਲੋਂ ਕਾਲਾ ਦਿਵਸ ਮਨਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਕੀਤੇ ਗਏ ਪ੍ਰੋਗਰਾਮ ਦੌਰਾਨ ਪੁਲਿਸ ਵਲੋਂ ਕੀਤੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ’ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੇ ਦੋਸ਼ ਲਾਇਆ ਕਿ ਸਿੱਖ ਜਥੇਬੰਦੀਆਂ ਦੇ ਸ਼ਾਂਤਮਈ ਇਕੱਠ ਨੂੰ ਰੋਕਣ ਲਈ ਪੁਲਿਸ ਵਲੋਂ ਚਾਰੋਂ ਪਾਸਿਓਂ ਬੈਰੀਕੇਡਿੰਗ ਕਰਕੇ ਜਬਰ-ਜ਼ੁਲਮ ਦੀਆਂ ਹੱਦਾਂ ਪਾਰ ਕੀਤੀਆਂ ਗਈਆਂ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ 18-08-2026
ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ 15 ਅਗਸਤ ਨੂੰ ਚੰਡੀਗੜ੍ਹ ਵਿਖੇ ਕੌਮੀ ਇਨਸਾਫ ਮੋਰਚੇ ਵਲੋਂ ਕਾਲਾ ਦਿਵਸ ਮਨਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਕੀਤੇ ਗਏ ਪ੍ਰੋਗਰਾਮ ਦੌਰਾਨ ਪੁਲਿਸ ਵਲੋਂ ਕੀਤੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ’ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੇ ਦੋਸ਼ ਲਾਇਆ ਕਿ ਸਿੱਖ ਜਥੇਬੰਦੀਆਂ ਦੇ ਸ਼ਾਂਤਮਈ ਇਕੱਠ ਨੂੰ ਰੋਕਣ ਲਈ ਪੁਲਿਸ ਵਲੋਂ ਚਾਰੋਂ ਪਾਸਿਓਂ ਬੈਰੀਕੇਡਿੰਗ ਕਰਕੇ ਜਬਰ-ਜ਼ੁਲਮ ਦੀਆਂ ਹੱਦਾਂ ਪਾਰ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਵਾਲੀ ਥਾਂ ’ਤੇ ਇਕੱਠੇ ਹੋਏ ਲੋਕਾਂ ਨੂੰ ਖਦੇੜਨ ਲਈ ਡਰੋਨਾਂ ਰਾਹੀਂ ਅੱਥਰੂ ਗੈਸ ਅੱਖਾਂ ਅਤੇ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਪਦਾਰਥ ਸੁੱਟੇ ਗਏ। ਜਿਸ ਕਾਰਨ ਕਈ ਸਿੱਖ ਜ਼ਖ਼ਮੀ ਹੋਏ ਅਤੇ ਕਈਆਂ ਦੀਆਂ ਅੱਖਾਂ ’ਤੇ ਵੀ ਮਾੜਾ ਅਸਰ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਰਾਜਪਾਲ ਨੂੰ ਮਿਲਣ ਜਾ ਰਹੇ ਸਿੱਖ ਆਗੂਆਂ ਨੂੰ ਰਸਤੇ ਵਿਚ ਹੀ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ। ਸ. ਭੁੱਲਰ ਨੇ ਕਿਹਾ ਕਿ 82 ਸਾਲਾ ਸਾਬਕਾ ਸੰਸਦ ਮੈਂਬਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਕੀਤੇ ਗਏ ਕਥਿਤ ਦੁਰਵਿਵਹਾਰ ਨੇ ਸਰਕਾਰ ਦੀ ਕਾਰਵਾਈ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਕਾਰਵਾਈਆਂ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬੱਲੂਆਣਾ 80 ਕਿੱਲੋਮੀਟਰ ਦੀ ਤਿਰੰਗਾ ਯਾਤਰਾ ਨਾਲ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ : ਹਰਦੇਵ ਮੇਘਵਾਲ ਅਗਲੀ ਖ਼ਬਰ ਆਰ.ਪੀ.ਐੱਫ. ਨੇ ਯਾਤਰੀਆਂ ਨੂੰ ਮੋੜਿਆ 6.31 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ
Ad Position 24