18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹਲਕਾ ਬੱਲੂਆਣਾ 80 ਕਿੱਲੋਮੀਟਰ ਦੀ ਤਿਰੰਗਾ ਯਾਤਰਾ ਨਾਲ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ : ਹਰਦੇਵ ਮੇਘਵਾਲ

ਅਬੋਹਰ, 17 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-80ਵੇਂ ਆਜ਼ਾਦੀ ਦਿਵਸ ਦੇ ਮੌਕੇ ਹਲਕਾ ਬੱਲੂਆਣਾ ਵਿਖੇ 80 ਕਿੱਲੋਮੀਟਰ ਲੰਬੀ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਅਤੇ ਸੀਨੀਅਰ ਭਾਜਪਾ ਆਗੂ ਹਰਦੇਵ ਮੇਘਵਾਲ ਨੇ ਦੱਸਿਆ ਕਿ ਇਸ ਯਾਤਰਾ ਵਿਚ ਵੱਡੀ ਗਿਣਤੀ ਵਿਚ ਲੋਕਾਂ ਅਤੇ ਸਾਥੀਆਂ ਨੇ ਹੱਥਾਂ ਵਿਚ ਤਿਰੰਗਾ ਝੰਡਾ ਫੜ ਕੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 18-08-2026
ਅਬੋਹਰ, 17 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-80ਵੇਂ ਆਜ਼ਾਦੀ ਦਿਵਸ ਦੇ ਮੌਕੇ ਹਲਕਾ ਬੱਲੂਆਣਾ ਵਿਖੇ 80 ਕਿੱਲੋਮੀਟਰ ਲੰਬੀ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਅਤੇ ਸੀਨੀਅਰ ਭਾਜਪਾ ਆਗੂ ਹਰਦੇਵ ਮੇਘਵਾਲ ਨੇ ਦੱਸਿਆ ਕਿ ਇਸ ਯਾਤਰਾ ਵਿਚ ਵੱਡੀ ਗਿਣਤੀ ਵਿਚ ਲੋਕਾਂ ਅਤੇ ਸਾਥੀਆਂ ਨੇ ਹੱਥਾਂ ਵਿਚ ਤਿਰੰਗਾ ਝੰਡਾ ਫੜ ਕੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਜਿਸ ਦੀ ਸ਼ੁਰੂਆਤ ਬੱਲੂਆਣਾ ਹਲਕੇ ਦੇ ਪਿੰਡ ਗੋਬਿੰਦਗੜ੍ਹ ਤੋਂ ਹੋਈ। ਜਿਸ ਉਪਰੰਤ ਤਾਜ਼ਾ ਪੱਟੀ, ਰਹੂੜਿਆ ਵਾਲੀ, ਡੰਗਰ ਖੇੜਾ, ਚੂਹੜੀ ਵਾਲਾ ਧੰਨਾ, ਸੈਂਯਦਾਂ ਵਾਲੀ, ਆਲਮਗੜ੍ਹ, ਕਿੱਕਰ ਖੇੜਾ, ਰਾਮਸਰਾ, ਅਮਰਪੁਰਾ, ਭਾਗੂ, ਰਾਜਾਂ ਵਾਲੀ, ਚੱਕੜਾ, ਕਾਲਾ ਟਿੱਬਾ, ਰਾਏਪੁਰਾ, ਕੇਰਾ ਖੇੜਾ ਤੋਂ ਬੱਲੂਆਣਾ ਵਿਖੇ ਦੇਰ ਸ਼ਾਮ ਸਮਾਪਤੀ ਹੋਈ। ਤਿਰੰਗਾ ਯਾਤਰਾ ਦੌਰਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰੀ ਏਕਤਾ ਪ੍ਰਤੀ ਸਮਰਪਣ ਦਾ ਸੰਦੇਸ਼ ਦਿੱਤਾ ਗਿਆ। ਯਾਤਰਾ ਵਿਚ ਸ਼ਾਮਲ ਲੋਕਾਂ ਨੇ ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਪ੍ਰਣ ਲਿਆ। ਇਸ ਮੌਕੇ ਹਰਦੇਵ ਮੇਘਵਾਲ ਨੇ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਸ਼ਾਨ, ਏਕਤਾ ਅਤੇ ਸਾਂਝੇ ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਮਜ਼ਬੂਤੀ ਲਈ ਹਰ ਨਾਗਰਿਕ ਨੂੰ ਆਪਸੀ ਭਾਈਚਾਰਾ, ਏਕਤਾ ਅਤੇ ਰਾਸ਼ਟਰੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਯਾਤਰਾ ਦੌਰਾਨ ਨੌਜਵਾਨਾਂ ਅਤੇ ਪਿੰਡ ਵਾਸੀਆਂ ਵਿਚ ‘ਭਾਰਤ ਮਾਤਾ ਕੀ ਜੈ’ ਅਤੇ ‘ਵੰਦੇ ਮਾਤਰਮ’ ਦੇ ਜੈਕਾਰਿਆਂ ਨਾਲ ਮਾਹੌਲ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਰਿਹਾ।
Ad Position 22
No active advertisement
ਪਿਛਲੀ ਖ਼ਬਰ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਰਾਸ਼ਟਰ ਗਾਨ ਦਾ ਗਾਇਨ ਕਰਨ ਪਹੁੰਚੇ ਭਾਜਪਾ ਆਗੂ ਅਤੇ ਵਰਕਰਾਂ ਨੂੰ ਪੁਲਿਸ ਨੇ ਬੇਰੀਕੇਡ... ਅਗਲੀ ਖ਼ਬਰ ਅਕਾਲੀ ਦਲ ਅੰਮ੍ਰਿਤਸਰ ਵਲੋਂ ਕੌਮੀ ਇਨਸਾਫ ਮੋਰਚੇ ’ਤੇ ਜਬਰ-ਜ਼ੁਲਮ ਅਤੇ ਪਰਚੇ ਦਰਜ ਕਰਨਾ ਮੰਦਭਾਗਾ ਕਰਾਰ
Ad Position 24