19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫਿਰੋਜ਼ਪੁਰ ਦੇ ਪੀ.ਜੀ.ਆਈ ਸੈਟੇਲਾਈਟ ਸੈਂਟਰ ਦਾ ਕੰਮ ਆਖਰੀ ਪੜਾਅ ’ਤੇ

ਫ਼ਿਰੋਜ਼ਪੁਰ, 18 ਅਗਸਤ (ਸੁਖਵਿੰਦਰ ਸਿੰਘ)-ਜ਼ਿਲ੍ਹਾ ਫਿਰੋਜ਼ਪੁਰ ’ਚ ਬਣ ਰਹੇ ਪੀ. ਜੀ.

Ad Position 21
No active advertisement
ਅਜੀਤ ਡੈਸਕ 19-08-2026

ਫ਼ਿਰੋਜ਼ਪੁਰ, 18 ਅਗਸਤ (ਸੁਖਵਿੰਦਰ ਸਿੰਘ)-ਜ਼ਿਲ੍ਹਾ ਫਿਰੋਜ਼ਪੁਰ ’ਚ ਬਣ ਰਹੇ ਪੀ.ਜੀ.ਆਈ ਸੈਟੇਲਾਈਟ ਸੈਂਟਰ ਦਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਦੌਰਾ ਕਰਕੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਰਾਣਾ ਸੋਢੀ ਨੇ ਅਧਿਕਾਰੀਆਂ ਅਤੇ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਸੈਂਟਰ ਦੇ ਵੱਖ-ਵੱਖ ਹਿੱਸਿਆਂ ਦਾ ਰਾਊਂਡ ਵੀ ਲਿਆ। ਰਾਣਾ ਸੋਢੀ ਨੇ ਕਿਹਾ ਕਿ ਡਾ. ਸਮੀਰ ਦੀ ਅਗਵਾਈ ਹੇਠ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀ ਸਮੁੱਚੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹੁਣ ਇਹ ਪ੍ਰਾਜੈਕਟ ਮੁਕੰਮਲ ਹੋਣ ਦੇ ਨੇੜੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇ ਦੋ-ਤਿੰਨ ਮਹੀਨਿਆਂ ਵਿਚ ਓ.ਪੀ.ਡੀ ਸੇਵਾਵਾਂ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਪ੍ਰਾਜੈਕਟ ਹੈ ਅਤੇ ਸ਼ੁਰੂਆਤੀ ਪੜਾਅ ਵਿਚ ਕੁਝ ਸਿਆਸੀ ਕਾਰਨਾਂ ਕਰਕੇ ਇਸ ਵਿਚ ਦੇਰੀ ਹੋਈ, ਪਰ ਹੁਣ ਇਹ ਉਸ ਮੁਕਾਮ ’ਤੇ ਪਹੁੰਚ ਗਿਆ ਹੈ, ਜਿੱਥੇ ਫਿਰੋਜ਼ਪੁਰ ਵਾਸੀਆਂ ਨੂੰ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਰਾਣਾ ਸੋਢੀ ਨੇ ਕਿਹਾ ਕਿ ਇਹ ਸੈਂਟਰ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਲੋਕਾਂ ਲਈ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਈ ਸੈਟਲਾਈਟ ਸੈਂਟਰ ਦੇ ਚਾਲੂ ਹੋਣ ਨਾਲ ਸਰਹੱਦੀ ਜ਼ਿਲ੍ਹੇ ਦੇ ਗਰੀਬ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਹੁਣ ਉਨ੍ਹਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਚੰਡੀਗੜ੍ਹ, ਦਿੱਲੀ ਜਾਂ ਹੋਰ ਵੱਡੇ ਸ਼ਹਿਰਾਂ ਵੱਲ ਜਾਣ ਦੀ ਲੋੜ ਘੱਟ ਹੋਵੇਗੀ। ਸੈਂਟਰ ਵਿਚ ਆਧੁਨਿਕ ਮੈਡੀਕਲ ਸਹੂਲਤਾਂ ਅਤੇ ਵੱਖ-ਵੱਖ ਤਰ੍ਹਾਂ ਦੇ ਇਲਾਜ ਦੀਆਂ ਸੇਵਾਵਾਂ ਉਪਲਬਧ ਕਰਵਾਉਣ ਦਾ ਟੀਚਾ ਹੈ। ਇਸ ਮੌਕੇ ਉਨ੍ਹਾਂ ਨੇ ਪੀ.ਜੀ.ਆਈ ਦੀ ਸਮੁੱਚੀ ਟੀਮ ਅਤੇ ਨਿਰਮਾਣ ਕਾਰਜ ਨਾਲ ਜੁੜੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਡੀ.ਏ. ਦੇ ਬਕਾਏ ’ਤੇ 2.59 ਫੈਕਟਰ ਨਾਲ ਪੈਨਸ਼ਨ ਫਿਕਸ ਕਰਨ ਦੀ ਮੰਗ ਨੂੰ ਲੈ ਕੇ ਵਣ ਵਿਭਾਗ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵ... ਅਗਲੀ ਖ਼ਬਰ ਪਿੰਡੀ ’ਚ ਸੁੱਤੇ ਪਰਿਵਾਰ ਕੋਲੋਂ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ
Ad Position 24