ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਗਣਿਤ ਕੁਇਜ਼ ਮੁਕਾਬਲੇ ਕਰਵਾਏ
ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)- ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਭਰਾ ਵਿਖੇ ਵਿਦਿਆਰਥੀਆਂ ਦੀ ਗਣਿਤ ਵਿਚ ਰੁਚੀ ਵਧਾਉਣ ਲਈ ਕੁਇਜ਼ ਮੁਕਾਬਲੇ ਕਰਵਾਏ ਗਏ।
ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)- ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਭਰਾ ਵਿਖੇ ਵਿਦਿਆਰਥੀਆਂ ਦੀ ਗਣਿਤ ਵਿਚ ਰੁਚੀ ਵਧਾਉਣ ਲਈ ਕੁਇਜ਼ ਮੁਕਾਬਲੇ ਕਰਵਾਏ ਗਏ। ਜਿੰਨਾਂ ਵਿਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਅੰਤਰ ਹਾਊਸ ਕੁਇਜ਼ ਮੁਕਾਬਲਾ ਸੀ, ਜਿਸ ਵਿਚ ਚਾਰ ਟੀਮਾਂ ਸਨ। ਮੁਕਾਬਲੇ ’ਚ ਬੱਚਿਆਂ ਨੂੰ ਗਣਿਤ ਦੇ ਫਾਰਮੂਲੇ, ਪਹੇਲੀਆਂ ਅਤੇ ਐਮ.ਸੀ.ਕਿਯੂਜ਼ ਸੰਬੰਧੀ ਪ੍ਰਸ਼ਨ ਪੁੱਛੇ ਗਏ। ਇਸ ਦੌਰਾਨ ਪਹਿਲਾ ਸਥਾਨ ਸਦਨ ਪਹਿਲਾ ਮਹਾਰਾਜਾ ਰਣਜੀਤ ਸਿੰਘ ਅਤੇ ਸਦਨ ਤੀਜਾ ਹਰੀ ਸਿੰਘ ਨਲੂਆ, ਦੂਜਾ ਸਥਾਨ, ਸਦਨ ਚੌਥਾ ਮਹਾਰਾਣੀ ਜਿੰਦ ਕੌਰ ਅਤੇ ਤੀਜਾ ਸਥਾਨ ਸਦਨ ਦੂਜਾ ਅਕਾਲੀ ਫੂਲਾ ਸਿੰਘ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਲੋਂ ਤਗਮੇ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਇਕਬਾਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਬਚਿੱਤਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਗਣਿਤ ਸਾਡੇ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਹੈ। ਅਜਿਹੇ ਮੁਕਾਬਲੇ ਬੱਚਿਆਂ ਦੇ ਮਨ ਵਿਚੋਂ ਗਣਿਤ ਦਾ ਡਰ ਦੂਰ ਕਰਕੇ ਉਨ੍ਹਾਂ ਵਿਚ ਦਿਲਚਸਪੀ ਪੈਦਾ ਕਰਦੇ ਹਨ। ਇਸ ਦੌਰਾਨ ਗਿਆਰ੍ਹਵੀਂ ਸਾਇੰਸ ਦੇ ਵਿਦਿਆਰਥੀ ਸੁਖਦੀਪ ਸਿੰਘ ਨੇ ਗਣਿਤ ਵਿਸ਼ੇ ਦੀ ਮਹੱਤਤਾ ਨੂੰ ਸਵੈ-ਲਿਖਤ ਰਾਹੀਂ ਪੇਸ਼ ਕੀਤਾ। ਬਾਰ੍ਹਵੀਂ ਆਰਟਸ ਦੀ ਵਿਦਿਆਰਥਣ ਜਸਮੀਤ ਕੌਰ ਨੇ ਇਕ ਲੈਕਚਰ, ਜਸਮੀਤ ਕੌਰ ਨੇ ਇਕ ਕਵਿਤਾ ਅਤੇ ਸੰਦੀਪ ਕੌਰ ਨੇ ਇਕ ਗੀਤ ਪੇਸ਼ ਕੀਤਾ। ਨੌਵੀਂ ਜਮਾਤ ਦੀ ਵਿਦਿਆਰਥਣ ਖੁਸ਼ੀ ਨੇ ਵੀ ਇਕ ਗੈੱਸਟ ਪੇਸ਼ਕਾਰੀ ਦਿੱਤੀ। ਇਸ ਦੌਰਾਨ ਸਾਰਜ ਸਿੰਘ ਅਤੇ ਕਵਲਜੀਤ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।