ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਹਰਿਦੁਆਰ–ਰਿਸ਼ੀਕੇਸ਼ ਤੀਰਥ ਯਾਤਰਾ ਦੀ ਹੋਈ ਸ਼ੁਰੂਆਤ
ਵਿਧਾਇਕ ਭੁੱਲਰ ਨੇ ਤੀਰਥ ਯਾਤਰਾ ਤਹਿਤ ਹਰਿਦੁਆਰ–ਰਿਸ਼ੀਕੇਸ਼ ਲਈ ਬੱਸ ਕੀਤੀ ਰਵਾਨਾ
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੰਗਤ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਫ਼ਿਰੋਜ਼ਪੁਰ ਤੋਂ ਹਰਿਦੁਆਰ–ਰਿਸ਼ੀਕੇਸ਼ ਲਈ ਬੱਸ ਰਵਾਨਾ ਕੀਤੀ ਗਈ।
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੰਗਤ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਫ਼ਿਰੋਜ਼ਪੁਰ ਤੋਂ ਹਰਿਦੁਆਰ–ਰਿਸ਼ੀਕੇਸ਼ ਲਈ ਬੱਸ ਰਵਾਨਾ ਕੀਤੀ ਗਈ। ਵਿਧਾਇਕ ਭੁੱਲਰ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤ ਲਈ 2 ਦਿਨ ਅਤੇ 3 ਰਾਤਾਂ ਦਾ ਯਾਤਰਾ ਪ੍ਰਬੰਧ, ਭੋਜਨ ਅਤੇ ਰਹਿਣ ਲਈ ਹੋਲ ਦੀ ਸੁਵਿਧਾ ਦੇ ਨਾਲ ਏ.ਸੀ. ਸਲੀਪਰ ਬੱਸ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਸੁਖਦ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਹੈ। ਵਿਧਾਇਕ ਭੁੱਲਰ ਨੇ ਦੱਸਿਆ ਕਿ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇਵਾ, ਆਸਥਾ ਦਾ ਸਤਿਕਾਰ ਅਤੇ ਪੰਜਾਬ ਦੀ ਤਰੱਕੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਯਾਤਰਾ ’ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।