ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਨੇ 26ਵੀਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ
ਗੁਰਪ੍ਰੀਤ ਸਿੰਘ ਸੇਖੋਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ
ਮੁੱਦਕੀ, 18 ਅਗਸਤ (ਭਾਰਤ ਭੂਸ਼ਨ ਅਗਰਵਾਲ)- ਸਾਉਣ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਹੋਇਆਂ ਸਥਾਨਕ ਸ੍ਰੀ ਦੁਰਗਾ ਭਜਨ ਮੰਡਲੀ ਵਲੋਂ 26ਵੀਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਮਾਤਾ ਦੀ ਪਵਿੱਤਰ ਜੋਤ ਵਾਲੇ ਸਥਾਨ ਤੋਂ ਰਵਾਨਾ ਹੋ ਕੇ ਕਸਬੇ ਅੰਦਰ ਵੱਖ-ਵੱਖ ਗਲੀਆਂ, ਬਾਜ਼ਾਰਾਂ ’ਚੋਂ ਹੁੰਦੀ ਹੋਈ ਸ਼ਾਮ ਨੂੰ ਵਾਪਸ ਉਸੇ ਜਗ੍ਹਾ ’ਤੇ ਪਹੁੰਚੀ। ਇਸ ਸ਼ੋਭਾ ਯਾਤਰਾ ’ਚ ਉਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ, ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਤੇਜ ਸਿੰਘ ਗਗਨਾ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।
ਮੁੱਦਕੀ, 18 ਅਗਸਤ (ਭਾਰਤ ਭੂਸ਼ਨ ਅਗਰਵਾਲ)- ਸਾਉਣ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਹੋਇਆਂ ਸਥਾਨਕ ਸ੍ਰੀ ਦੁਰਗਾ ਭਜਨ ਮੰਡਲੀ ਵਲੋਂ 26ਵੀਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਮਾਤਾ ਦੀ ਪਵਿੱਤਰ ਜੋਤ ਵਾਲੇ ਸਥਾਨ ਤੋਂ ਰਵਾਨਾ ਹੋ ਕੇ ਕਸਬੇ ਅੰਦਰ ਵੱਖ-ਵੱਖ ਗਲੀਆਂ, ਬਾਜ਼ਾਰਾਂ ’ਚੋਂ ਹੁੰਦੀ ਹੋਈ ਸ਼ਾਮ ਨੂੰ ਵਾਪਸ ਉਸੇ ਜਗ੍ਹਾ ’ਤੇ ਪਹੁੰਚੀ। ਇਸ ਸ਼ੋਭਾ ਯਾਤਰਾ ’ਚ ਉਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ, ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਤੇਜ ਸਿੰਘ ਗਗਨਾ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਦੀ ਸ਼ੁਰੂਆਤ ਗੁਰਪ੍ਰੀਤ ਸਿੰਘ ਸੇਖੋਂ, ਗੁਰਤੇਜ ਸਿੰਘ ਗਗਨਾ ਬਰਾੜ, ਰਵਿੰਦਰ ਕੁਮਾਰ ਗਰਗ ਪ੍ਰਧਾਨ ਸ਼ਿਵ ਮੰਦਰ ਕਮੇਟੀ, ਅਰਵਿੰਦਰ ਸਿੰਘ ਵਾਈਸ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਬਲਵਿੰਦਰ ਸਿੰਘ ਖੁਰਮੀ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ। ਸ਼ੋਭਾ ਯਾਤਰਾ ’ਚ ਸ਼ਾਮਿਲ ਸੰਗਤਾਂ ਲਈ ਭਗਤਾਂ ਵਲੋਂ ਜਗ੍ਹਾ-ਜਗ੍ਹਾ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ’ਤੇ ਸ੍ਰੀ ਦੁਰਗਾ ਭਜਨ ਮੰਡਲੀ ਦੇ ਸਰਪ੍ਰਸਤ ਪ੍ਰਦੀਪ ਕੁਮਾਰ ਪੱਪੂ ਅਹੂਜਾ ਕੈਨੇਡਾ ਵਾਲੇ ਅਤੇ ਪ੍ਰਧਾਨ ਜਸਪ੍ਰੀਤ ਸਿੰਘ ਰਾਜੂ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਾਬਕਾ ਪ੍ਰਧਾਨ ਲੱਕੀ ਸ਼ਰਮਾ, ਕੇਵਲ ਕਟਾਰੀਆ ਮੀਤ ਪ੍ਰਧਾਨ, ਗਗਨਦੀਪ ਗਰਗ, ਪ੍ਰਿੰਸ ਗੁਪਤਾ ਬਲਾਕ ਪ੍ਰਧਾਨ, ਸੁਖਮੰਦਰ ਸਿੰਘ ਖੋਸਾ, ਸੁਰਜੀਤ ਕੁਮਾਰ ਮਨਚੰਦਾ, ਜੱਸੀ ਮਨਚੰਦਾ, ਬਲਜੀਤ ਸਾਗਰ, ਸੁਖਵਿੰਦਰ ਪਾਲ ਸ਼ਰਮਾ, ਰਮਨ ਸ਼ਰਮਾ, ਪ੍ਰਿੰਸ ਗਰਗ, ਰਮਨ ਸ਼ਰਮਾ, ਬਾਵਾ ਮਨਚੰਦਾ, ਹੈਰੀ ਨਰੂਲਾ, ਸਤੀਸ਼ ਅਗਰਵਾਲ, ਪ੍ਰਦੀਪ ਗੇਜੀ, ਨਿਤਿਸ਼ ਕੁਮਾਰ, ਜੱਜਪਾਲ ਗਰੋਵਰ, ਸ਼ੀਤਲ ਅਗਰਵਾਲ, ਸੰਜੀਵ ਬਾਂਸਲ, ਜਤਿੰਦਰ ਸਿੰਘ ਘਾਲੀ ਐਮ.ਸੀ., ਜਗਸੀਰ ਸਿੰਘ ਜੱਗਾ ਸਰਪੰਚ, ਪਵਿੱਤਰ ਸਿੰਘ ਸੇਖੋਂ ਐਮ.ਸੀ., ਗੁਰਜੰਟ ਸਿੰਘ ਭਾਰਤੀ ਕਿਸਾਨ ਸੂਨੀਅਨ ਕਾਦੀਆਂ ਪ੍ਰਧਾਨ, ਸੁਖਮੰਦਰ ਸਿੰਘ ਖੋਸਾ ਜਰਨਲ ਸਕੱਤਰ, ਵੀਰ ਇੰਦਰ ਸਿੰਘ ਵਾਈਸ ਪ੍ਰਧਾਨ, ਸੁਰਜੀਤ ਸਿੰਘ ਖ਼ਾਲਸਾ, ਗੁਰਤੇਜ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਆਦਿ ਵੱਡੀ ਗਿਣਤੀ ’ਚ ਇਲਾਕੇ ਦੀ ਸੰਗਤ ਹਾਜ਼ਰ ਸੀ।