11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰੂਹਰਸਹਾਏ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ, ਦੁਕਾਨਦਾਰਾਂ ਨੂੰ ਦਿੱਤੀ ਚਿਤਾਵਨੀ

ਗੁਰੂਹਰਸਹਾਏ, 18 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਬਾਜ਼ਾਰਾਂ ਵਿਚ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੇਖਦਿਆਂ ਟ੍ਰੈਫ਼ਿਕ ਇੰਚਾਰਜ ਬਲੋਰ ਸਿੰਘ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮਿਲ ਕੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 12-08-2026
ਗੁਰੂਹਰਸਹਾਏ, 18 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਬਾਜ਼ਾਰਾਂ ਵਿਚ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੇਖਦਿਆਂ ਟ੍ਰੈਫ਼ਿਕ ਇੰਚਾਰਜ ਬਲੋਰ ਸਿੰਘ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮਿਲ ਕੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੈਫ਼ਿਕ ਇੰਚਾਰਜ ਬਲੋਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁੱਝ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਸਮਾਨ ਲਗਾ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਕਾਰਨ ਬਾਜ਼ਾਰਾਂ ਵਿਚ ਅਕਸਰ ਟਰੈਫ਼ਿਕ ਜਾਮ ਦੀ ਸਥਿਤੀ ਬਣ ਜਾਂਦੀ ਹੈ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਕਾਰਵਾਈ ਕਰਦਿਆਂ ਦੁਕਾਨਾਂ ਦੇ ਬਾਹਰ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਦੇ ਨਾਲ ਹੀ ਬਾਜ਼ਾਰ ਵਿਚ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਟਰੈਫ਼ਿਕ ਇੰਚਾਰਜ ਬਲੋਰ ਸਿੰਘ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਹੱਦ ਤੋਂ ਵੱਧ ਸਮਾਨ ਨਾ ਲਗਾਉਣ ਅਤੇ ਆਵਾਜਾਈ ਵਿਚ ਵਿਘਨ ਨਾ ਪੈਦਾ ਕਰਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਨਿਰਧਾਰਿਤ ਅਤੇ ਸਹੀ ਥਾਵਾਂ ’ਤੇ ਪਾਰਕ ਕਰਨ, ਤਾਂ ਜੋ ਸ਼ਹਿਰ ਵਿਚ ਟਰੈਫ਼ਿਕ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ ਅਤੇ ਆਮ ਲੋਕਾਂ ਨੂੰ ਆਵਾਜਾਈ ਵਿਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਤੇ ਕਿਰਨਪਾਲ... ਅਗਲੀ ਖ਼ਬਰ ਬੰਗਾਲੀ ਵਾਲਾ ਪੁਲ ਨੇੜਿਓਂ ਲਾਵਾਰਸ ਹਾਲਤ ’ਚ ਮਿਲਿਆ ਤਿੰਨ-ਚਾਰ ਮਹੀਨੇ ਦਾ ਬੱਚਾ
Ad Position 24