11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਤੇ ਕਿਰਨਪਾਲ ਸਿੰਘ ਸੋਢੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ

ਫ਼ਿਰੋਜ਼ਪੁਰ,18 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਵਿਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਹੋਈ। ਜਿਸ ’ਚ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਤੇ ਕਿਰਨਪਾਲ ਸਿੰਘ ਸੋਢੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 12-08-2026
ਫ਼ਿਰੋਜ਼ਪੁਰ,18 ਅਗਸਤ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੁਖਮੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਵਿਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਹੋਈ। ਜਿਸ ’ਚ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਤੇ ਕਿਰਨਪਾਲ ਸਿੰਘ ਸੋਢੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਨੇ ਦੱਸਿਆ ਕਿ ਹੋਈ ਅਹਿਮ ਮੀਟਿੰਗ ’ਚ ਪਾਸ ਹੋਇਆ ਕਿ 1 ਸਤੰਬਰ 2026 ਤੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 7 ਦਿਨ ਵਾਸਤੇ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਹੱਕੀ ਮੰਗਾਂ ਦੇ ਸਬੰਧ ਵਿਚ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਵਿਚ ਮੰਗ ਕੀਤੀ ਜਾਵੇਗੀ ਕਿ ਲੈਂਡ ਪੁਲਿੰਗ ਐਕਟ ਰੱਦ ਕੀਤਾ ਜਾਵੇ, ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਹਰ ਕਿਸਾਨ ਨੂੰ ਨਹਿਰੀ ਪਾਣੀ ਦਿੱਤਾ ਜਾਵੇ, 23 ਫ਼ਸਲਾਂ ਤੇ ਐੱਮ.ਐੱਸ.ਪੀ. ਦੀ ਗਾਰੰਟੀ ਦਿੱਤੀ ਜਾਵੇ, ਹਰ ਕਿਸਾਨ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ, ਪੈਟਰੋਲ, ਗੈੱਸ, ਡੀਜ਼ਲ ਦੇ ਰੇਟ ਘਟਾਏ ਜਾਣ, ਪੰਜਾਬ ਵਿਚ ਕਾਲੋਨੀ ਸਿਸਟਮ ਬੰਦ ਕੀਤਾ ਜਾਵੇ ਅਤੇ ਅਮਰੀਕਾ ਨਾਲ ਕੀਤਾ ਵਪਾਰਕ ਸਮਝੌਤਾ ਰੱਦ ਕੀਤਾ ਜਾਵੇ। ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਨੇ ਦੱਸਿਆ ਕਿ ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ 500 ਟਰਾਲੀਆਂ ਜਾਣਗੀਆਂ ਅਤੇ ਇਕੱਲੇ ਫ਼ਿਰੋਜ਼ਪੁਰ ਤੋਂ 40 ਟਰਾਲੀਆਂ ਇਸ ਧਰਨੇ ਵਿਚ ਸ਼ਾਮਿਲ ਹੋਣਗੀਆਂ। ਮੀਟਿੰਗ ਵਿਚ ਸਿਮਰਨਜੀਤ ਸਿੰਘ ਬਰਾੜ ਘੱਦੂਵਾਲਾ ਮੀਤ ਪ੍ਰਧਾਨ ਪੰਜਾਬ, ਹਰਦਿਆਲ ਸਿੰਘ ਸੂਬਾ ਮੀਤ ਪ੍ਰਧਾਨ, ਕਿਰਨਪਾਲ ਸਿੰਘ ਸੋਢੀ ਮੀਤ ਪ੍ਰਧਾਨ ਪੰਜਾਬ, ਸੁਖਮੰਦਰ ਸਿੰਘ ਛੂਛਕ ਜ਼ਿਲ੍ਹਾ ਪ੍ਰਧਾਨ, ਜਲੌਰ ਸਿੰਘ ਮਣਕਿਆਂ ਵਾਲੀ ਜ਼ਿਲ੍ਹਾ ਖਜ਼ਾਨਚੀ, ਬਲਵਿੰਦਰ ਸਿੰਘ ਮਰਖਾਈ ਜ਼ਿਲ੍ਹਾ ਮੀਤ ਪ੍ਰਧਾਨ, ਜਸਕਰਨ ਸਿੰਘ ਖੋਸਾ ਬਲਾਕ ਪ੍ਰਧਾਨ, ਪਲਵਿੰਦਰ ਸਿੰਘ ਬਹਿਕ, ਚਮਕੌਰ ਸਿੰਘ ਮਨਸੂਰ ਦੇਵਾ, ਬਲਵਿੰਦਰ ਸਿੰਘ ਜ਼ੀਰਾ ਬਲਾਕ ਪ੍ਰਧਾਨ, ਹਰਜੀਤ ਸਿੰਘ ਸਰਪੰਚ ਬੋੜੇ, ਡਾ.ਸਰਬਨ ਸਿੰਘ ਅਲੀਪੁਰ ਬਲਾਕ ਪ੍ਰਧਾਨ ਮੱਲਾਂਵਾਲਾ, ਦਲਜੀਤ ਸਿੰਘ ਬੁੱਟਰ ਪਰਮਿੰਦਰ ਸਿੰਘ ਮਿੰਟਾ ਖੋਸਾ, ਡਾ. ਇੰਦਰਜੀਤ ਸਿੰਘ, ਹਰਭੇਜ ਸਿੰਘ ਮਮਦੋਟ ਬਲਾਕ ਪ੍ਰਧਾਨ, ਬਲਵੰਤ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਿੰਘ, ਡਾ.ਸੁਖਦੇਵ ਸਿੰਘ ਗਿੱਲ, ਹਰਪਾਲ ਸਿੰਘ ਫ਼ੌਜੀ ਬੋਹੜੇ, ਸੁੱਚਾ ਸਿੰਘ, ਗੁਰਨਾਮ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਮਰੂੜ, ਰਣਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਨ ਵਾਲੇ ਹਰ ਸ਼ਿਵ ਆਗੂ ਵਰਕਰ ਨੂੰ ਦੇਵਾਂਗੇ ਮੂੰਹ ਤੋੜਵਾਂ ਜਵਾਬ-ਫੈਡਰੇਸ਼ਨ ਮਹਿਤਾ ਅਗਲੀ ਖ਼ਬਰ ਗੁਰੂਹਰਸਹਾਏ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ, ਦੁਕਾਨਦਾਰਾਂ ਨੂੰ ਦਿੱਤੀ ਚਿਤਾਵਨੀ
Ad Position 24