11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਨ ਵਾਲੇ ਹਰ ਸ਼ਿਵ ਆਗੂ ਵਰਕਰ ਨੂੰ ਦੇਵਾਂਗੇ ਮੂੰਹ ਤੋੜਵਾਂ ਜਵਾਬ-ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 18 ਅਗਸਤ (ਸੁਖਵਿੰਦਰ ਸਿੰਘ)-ਹਾਲ ਹੀ ਵਿਚ ਲੁਧਿਆਣਾ ਦੇ ਵਸਨੀਕ ਸ਼ਿਵ ਸੈਨਾ ਵਰਕਰ ਅਮਿਤ ਅਰੋੜਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਨ ਅਤੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕਰਨ ਦਾ ਧਾਰਮਿਕ ਸਮਾਜੀਕ ਅਤੇ ਰਾਜਨੀਤਿਕ ਖੇਤਰ ਦੀ ਸੰਘਰਸ਼ ਸੀਲ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਇਸ ਬਿਆਨ ਦੀ ਕਰੜੇ ਸ਼ਬਦਾਂ ਵਿਚ ਨਿਖੇਦੀ ਕੀਤੀ ਹੈ। ਗੱਲਬਾਤ ਕਰਦਿਆਂ ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ, ਕੌਮੀ ਮੀਤ ਪ੍ਰਧਾਨ ਸੁਖਦੇਵ ਸਿੰਘ ਲਾਡਾ, ਕੌਮੀ ਜਨਰਲ ਸਕੱਤਰ ਉੜੀਕ ਸਿੰਘ ਕੁੰਡੇ, ਮੀਤ ਪ੍ਰਧਾਨ ਮਨਜੀਤ ਸਿੰਘ ਔਲਖ, ਸਕੱਤਰ ਡਾਂ ਗੁਰਮੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕੁਲਦੀਪ ਸਿੰਘ ਨੰਢਾ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਸਬੀਰ ਸਿੰਘ ਤੇਗਾ ਸਿੰਘ ਵਾਲਾ ਅਤੇ ਸਾਥੀਆਂ ਨੇ ਅਮਿਤ ਅਰੋੜਾ ਨੂੰ ਕਰੜੇ ਹੱਥੀ ਲੈਂਦਿਆਂ ਸਖਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਉਹ ਚਿਰਾਂ ਬਾਅਦ ਪੰਜਾਬ ’ਚ ਬਹਾਲ ਹੋਈ ਸ਼ਾਂਤੀ ਨੂੰ ਫਿਰ ਤੋਂ ਲਾਂਬੂ ਲਗਾਉਣ ਦੀ ਕੋਸ਼ਿਸ਼ ਨਾ ਕਰੇ ਨਹੀਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 12-08-2026
ਫ਼ਿਰੋਜ਼ਪੁਰ, 18 ਅਗਸਤ (ਸੁਖਵਿੰਦਰ ਸਿੰਘ)-ਹਾਲ ਹੀ ਵਿਚ ਲੁਧਿਆਣਾ ਦੇ ਵਸਨੀਕ ਸ਼ਿਵ ਸੈਨਾ ਵਰਕਰ ਅਮਿਤ ਅਰੋੜਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਨ ਅਤੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕਰਨ ਦਾ ਧਾਰਮਿਕ ਸਮਾਜੀਕ ਅਤੇ ਰਾਜਨੀਤਿਕ ਖੇਤਰ ਦੀ ਸੰਘਰਸ਼ ਸੀਲ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਇਸ ਬਿਆਨ ਦੀ ਕਰੜੇ ਸ਼ਬਦਾਂ ਵਿਚ ਨਿਖੇਦੀ ਕੀਤੀ ਹੈ। ਗੱਲਬਾਤ ਕਰਦਿਆਂ ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ, ਕੌਮੀ ਮੀਤ ਪ੍ਰਧਾਨ ਸੁਖਦੇਵ ਸਿੰਘ ਲਾਡਾ, ਕੌਮੀ ਜਨਰਲ ਸਕੱਤਰ ਉੜੀਕ ਸਿੰਘ ਕੁੰਡੇ, ਮੀਤ ਪ੍ਰਧਾਨ ਮਨਜੀਤ ਸਿੰਘ ਔਲਖ, ਸਕੱਤਰ ਡਾਂ ਗੁਰਮੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਕੁਲਦੀਪ ਸਿੰਘ ਨੰਢਾ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਸਬੀਰ ਸਿੰਘ ਤੇਗਾ ਸਿੰਘ ਵਾਲਾ ਅਤੇ ਸਾਥੀਆਂ ਨੇ ਅਮਿਤ ਅਰੋੜਾ ਨੂੰ ਕਰੜੇ ਹੱਥੀ ਲੈਂਦਿਆਂ ਸਖਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਉਹ ਚਿਰਾਂ ਬਾਅਦ ਪੰਜਾਬ ’ਚ ਬਹਾਲ ਹੋਈ ਸ਼ਾਂਤੀ ਨੂੰ ਫਿਰ ਤੋਂ ਲਾਂਬੂ ਲਗਾਉਣ ਦੀ ਕੋਸ਼ਿਸ਼ ਨਾ ਕਰੇ ਨਹੀਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਉਕਤ ਆਗੂਆਂ ਨੇ ਅਮਿਤ ਅਰੋੜਾ ਨੂੰ ਯਾਦ ਕਰਵਾਇਆ ਕਿ ਜਿਹੜੇ ਕਤਲ ਦੇ ਦੋਸ਼ ਉਨ੍ਹਾਂ ਬੰਦੀ ਸਿੰਘਾਂ ਤੇ ਲੱਗੇ ਹਨ। ਉਨ੍ਹਾਂ ਦਾ ਪਰਿਵਾਰ ਹੀ ਤਰਸ ਦੇ ਆਧਾਰ ’ਤੇ ਉਨ੍ਹਾਂ ਦੀ ਰਿਹਾਈ ਵਿਚ ਯੋਗਦਾਨ ਪਾ ਰਿਹਾ ਹੈ। ਜਿਸ ਦੀ ਚੁਫੇਰਿਓ ਪ੍ਰਸੰਸਾ ਹੋ ਰਹੀ ਹੈ, ਪਰ ਦੁੱਖ ਦੀ ਗੱਲ ਹੈ ਕਿ ਇਹ ਗਿੱਦੜ ਰੂਪੀ ਸ਼ਿਵ ਸੈਨਾ ਵਰਕਰ ਉਨ੍ਹਾਂ ਦੀ ਰਿਹਾਈ ਦਾ ਵਿਰੋਧ ਕਰ ਰਹੇ ਹਨ, ਜਿਨ੍ਹਾਂ ਦੇ ਮਨਸੂਬੇ ਸਫਲ ਨਹੀਂ ਹੋਣ ਹੋਣਗੇ ਅਤੇ ਉਹ ਬੰਦੀ ਸਿੰਘ ਜਲਦੀ ਹੀ ਪਿੰਜਰੇ ਚੋਂ ਬਾਹਰ ਆਉਣਗੇ। ਉਪਰੋਤਕ ਆਗੂਆਂ ਨੇ ਸ਼ਾਂਤੀ ਨੂੰ ਲਾਂਬੂ ਲਗਾਉਣ ਵਾਲੇ ਸ਼ਰਾਰਤੀ ਸ਼ਿਵ ਸੈਨਾ ਵਰਕਰਾਂ ਨੂੰ ਸਭ ਤੋਂ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਅਜਿਹੀ ਬਿਆਨਬਾਜੀ ਤੁਰੰਤ ਬੰਦ ਕਰਨ ਅਤੇ ਆਪਣੀ ਬਣਦੀ ਸਜ਼ਾ ਤੋਂ ਵੱਧ ਸਜ਼ਾ ਭੁਗਤ ਚੁੱਕ ਕੇ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਹ ਵੀ ਯਤਨ ਕਰਨਾ ਤਾਂ ਕਿ ਆਪ ਆਪਸੀ ਭਾਈਚਾਰਕ ਬਣੀ ਰਹੇ ਇਸ ਸਮੇਂ ਉੱਪਰੋਂ ਤੱਕ ਆਗੂਆਂ ਦੇ ਨਾਲ ਗੁਰਦਰਸ਼ਨ ਸਿੰਘ ਬੱਬੀ, ਜਸਬੀਰ ਸਿੰਘ ਜੱਸ, ਜਗਦੇਵ ਸਿੰਘ ਲਾਡੀ, ਕਿਰਨਦੀਪ ਸਿੰਘ ਪੱਲ੍ਹਾ, ਸੁਰਜੀਤ ਸਿੰਘ ਸੰਧੂ, ਮਿਹਰ ਸਿੰਘ ਜੋਸ਼ਨ, ਅਵਤਾਰ ਸਿੰਘ ਜੋਸ਼ਨ, ਕੁਲਦੀਪ ਸਿੰਘ ਲੋਕੋ ਅਤੇ ਹੋਰ ਵੀ ਕਈ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ’ਚ ਵਾਈਸ ਚਾਂਸਲਰ ਪ੍ਰੋ. ਡਾ. ਸੁਰੇਸ਼ ਸ਼ਰਮਾ ਦਾ ਵਿਦਿਆਰਥੀਆਂ ਨਾਲ ਵਿਸ਼ੇਸ਼ ਸੰਵਾਦ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਤੇ ਕਿਰਨਪਾਲ...
Ad Position 24