ਵਿਵੇਕਾਨੰਦ ਵਰਲਡ ਸਕੂਲ ’ਚ ਵਾਈਸ ਚਾਂਸਲਰ ਪ੍ਰੋ. ਡਾ. ਸੁਰੇਸ਼ ਸ਼ਰਮਾ ਦਾ ਵਿਦਿਆਰਥੀਆਂ ਨਾਲ ਵਿਸ਼ੇਸ਼ ਸੰਵਾਦ
ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ.
ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਸੁਰੇਸ਼ ਸ਼ਰਮਾ ਨੇ ਵਿਦਿਆਰਥੀਆਂ ਨਾਲ ਵਿਸ਼ੇਸ਼ ਸੰਵਾਦ ਕਰਦਿਆਂ ਉਨ੍ਹਾਂ ਨੂੰ ਕਰੀਅਰ ਦੀ ਸਹੀ ਚੋਣ, ਵੱਖ-ਵੱਖ ਖੇਤਰਾਂ ਵਿਚ ਰੁਜ਼ਗਾਰ ਦੇ ਮੌਕਿਆਂ ਅਤੇ ਸਫ਼ਲਤਾ ਲਈ ਜ਼ਰੂਰੀ ਗੁਣਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਕੂਲ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ, ਡਾਇਰੈਕਟਰ ਡਾ. ਐੱਸ. ਐੱਨ. ਰੁਦ੍ਰ ਅਤੇ ਚੀਫ਼ ਐਡਮਿਨਿਸਟ੍ਰੇਟਰ ਪਰਮਵੀਰ ਸ਼ਰਮਾ ਵੱਲੋਂ ਕੀਤਾ ਗਿਆ।ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿਚ ਪ੍ਰੋ. ਡਾ. ਸ਼ਰਮਾ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਨਵੀਆਂ ਚੀਜ਼ਾਂ ਸਿੱਖਣ ਅਤੇ ਚੁਣੌਤੀਆਂ ਦਾ ਹਿੰਮਤ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ, ਆਤਮ-ਵਿਸ਼ਵਾਸ ਅਤੇ ਨਿਰੰਤਰ ਯਤਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਵੱਖ-ਵੱਖ ਕਰੀਅਰ ਖੇਤਰਾਂ ਵਿੱਚ ਕੰਮ ਦੀ ਪ੍ਰਕਿਰਤੀ ਅਤੇ ਉਪਲਬਧ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਸਮਰੱਥਾ ਅਨੁਸਾਰ ਕਰੀਅਰ ਦੀ ਚੋਣ ਕਰਨ ਲਈ ਮਾਰਗਦਰਸ਼ਨ ਦਿੱਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ‘ਲੋਕ ਆਵਾਜ਼’ ਪ੍ਰੋਗਰਾਮ ਤਹਿਤ ਪ੍ਰੋ. ਡਾ. ਸੁਰੇਸ਼ ਸ਼ਰਮਾ ਨਾਲ ਪੋਡਕਾਸਟ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਅਕਾਦਮਿਕ ਸਫ਼ਰ, ਖੋਜ ਕਾਰਜਾਂ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਬਾਰੇ ਜਾਣਨ ਦਾ ਮੌਕਾ ਮਿਲਿਆ। ਉਨ੍ਹਾਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਵਿਦਿਆ ਰਥੀਆਂ ਨੂੰ ਸਿੱਖਿਆ ਅਤੇ ਮਿਹਨਤ ਰਾਹੀਂ ਆਪਣੇ ਸੁਪਨੇ ਸਾਕਾਰ ਕਰਨ ਲਈ ਉਤਸ਼ਾਹਿਤ ਕੀਤਾ। ਅੰਤ ਵਿੱਚ ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ ਨੇ ਪ੍ਰੋ. ਡਾ. ਸੁਰੇਸ਼ ਸ਼ਰਮਾ ਦਾ ਧੰਨਵਾਦ ਕੀਤਾ। ਇਹ ਸੰਵਾਦ ਵਿਦਿਆਰਥੀਆਂ ਲਈ ਗਿਆਨਵਰਧਕ, ਪ੍ਰੇਰਣਾਦਾਇਕ ਅਤੇ ਕਰੀਅਰ ਦੀ ਯੋਜਨਾਬੰਦੀ ਪੱਖੋਂ ਬੇਹੱਦ ਲਾਹੇਵੰਦ ਸਾਬਤ ਹੋਇਆ।