18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੀ.ਐਸ.ਐਮ.ਐਸ.ਯੂ. ਦੀ ਕਲਮ ਛੋੜ ਹੜਤਾਲ ਜਾਰੀ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੇ ਵਿਰੋਧ ਵਿਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ. ਐਸ.

Ad Position 21
No active advertisement
ਅਜੀਤ ਡੈਸਕ 19-08-2026
ਫ਼ਿਰੋਜ਼ਪੁਰ, 18 ਅਗਸਤ (ਗੁਰਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੇ ਵਿਰੋਧ ਵਿਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵਲੋਂ ਵਿੱਢੇ ਸੰਘਰਸ਼ ਤਹਿਤ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕਾਰਨ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੁੱਚੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਦਫ਼ਤਰੀ ਮੁਲਾਜ਼ਮਾਂ ਨੇ ਕੰਮਕਾਜ ਬੰਦ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਸਥਿਤ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿਚ ਮੁਕੰਮਲ ਹੜਤਾਲ ਰਹੀ। ਇਸ ਦੌਰਾਨ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਖ-ਵੱਖ ਦਫ਼ਤਰਾਂ ਸਾਹਮਣੇ ਰੋਸ ਰੈਲੀਆਂ ਕੀਤੀਆਂ। ਰੈਲੀਆਂ ਵਿਚ ਸੈਂਕੜੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਲਾਜ਼ਮ ਆਗੂ ਸੋਨੂੰ ਕਸ਼ਅਪ, ਜਗਸੀਰ ਸਿੰਘ ਭਾਂਗਰ, ਗੁਰਤੇਜ ਸਿੰਘ , ਜੁਗਲ ਕਿਸ਼ੋਰ ਆਨੰਦ, ਹਰਪ੍ਰੀਤ ਦੁੱਗਲ, ਵਰੁਣ ਕੁਮਾਰ, ਹਰਮੀਤ ਮੱਲੀ, ਮਨੋਹਰ ਲਾਲ, ਸੁਬੇਗ ਸਿੰਘ ਅਤੇ ਕਸ਼ਮੀਰ ਸਿੰਘ ਆਦਿ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਨੂੰ ਲਾਰਿਆਂ ਵਿੱਚ ਰੱਖ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਦਾ ਮੁਕੰਮਲ ਨੋਟੀਫਿਕੇਸ਼ਨ ਲਾਗੂ ਕਰਨ, 18 ਫੀਸਦੀ ਡੀ.ਏ. ਜਾਰੀ ਕਰਨ ਅਤੇ ਬਕਾਏ ਅਦਾ ਕਰਨ, 15-01-2015 ਦਾ ਪੱਤਰ ਰੱਦ ਕਰਨ ਅਤੇ 17-07-2020 ਦੇ ਮੁਲਾਜ਼ਮ ਮਾਰੂ ਪੱਤਰ ਨੂੰ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਪ੍ਰਵਾਨ ਕਰਕੇ ਲਾਗੂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਸਾਂਝਾ ਮੰਚ ਪੰਜਾਬ ਦੀ ਸੂਬਾ ਪੱਧਰੀ ਰੈਲੀ 23 ਨੂੰ ਅਗਲੀ ਖ਼ਬਰ ਵਾਰਡ ਨੰਬਰ 6 ਅਤੇ 9 ਦੀਆਂ ਸੀਵਰੇਜ, ਪਾਣੀ ਸਮੱਸਿਆਵਾਂ ਸੰਬੰਧੀ ਐਕਸੀਅਨ ਨੂੰ ਕਰਵਾਇਆ ਜਾਣੂ
Ad Position 24