ਸਰਬੱਤ ਦਾ ਭਲਾ ਟਰੱਸਟ ਨੇ ਕੰਮ ਕਰਨ ਤੋਂ ਅਸਮਰੱਥ ਲੋਕਾਂ ਨੂੰ ਵੰਡੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ
ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ.
ਮੱਲਾਂਵਾਲਾ, 18 ਅਗਸਤ (ਗੁਰਦੇਵ ਸਿੰਘ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ.ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ.ਐੱਸ.ਪੀ. ਸਿੰਘ ਓਬਰਾਏ ਦੀ ਰਹਿਨੁਮਾਈ ਹੇਠ ਮੱਲਾਂਵਾਲਾ ਵਿਖੇ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਮੱਲਾਂਵਾਲਾ ਇਲਾਕੇ ਨਾਲ ਸਬੰਧਿਤ ਅੰਗਹੀਣਾਂ ਅਤੇ ਦਿਮਾਗ਼ੀ ਤੌਰ ’ਤੇ ਬਿਮਾਰ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਜ਼ਿਲ੍ਹਾ ਕੈਸ਼ੀਅਰ ਵਿਜੇ ਕੁਮਾਰ ਬਹਿਲ, ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਜ਼ੀਰਾ ਰਣਜੀਤ ਸਿੰਘ ਰਾਏ ਵਲੋਂ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ.ਓਬਰਾਏ ਵਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਚੱਲ ਰਹੇ ਹਨ, ਜਿੰਨਾਂ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਅੰਗਹੀਣਾਂ, ਦਿਮਾਗ਼ੀ ਤੌਰ ’ਤੇ ਬਿਮਾਰ ਵਿਅਕਤੀਆਂ ਅਤੇ ਮੈਡੀਕਲ ਸਹਾਇਤਾ ਲਈ ਮਹੀਨਾਵਾਰ ਪੈਨਸ਼ਨਾਂ, ਅੱਖਾਂ ਦੇ ਫ਼ਰੀ ਚੈੱਕਅਪ ਕੈਂਪ, ਬਹੁਤ ਹੀ ਘੱਟ ਰੇਟਾਂ ’ਤੇ ਲੈਬਾਰਟਰੀਆਂ, ਫਿਜ਼ਿਉਥਰੈਪੀ ਸੈਂਟਰ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਮੈਡੀਕਲ ਸਹਾਇਤਾ, ਫ਼ਰੀ ਕੰਪਿਊਟਰ ਕੋਰਸ, ਸਕੂਲਾਂ ਅਤੇ ਜਨਤਕ ਸਥਾਨਾਂ ’ਤੇ ਸਾਫ਼ ਪਾਣੀ ਵਾਲੇ ਆਰ.ਓ. ਲਗਾਏ ਜਾਂਦੇ ਹਨ।