20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਆਸ਼ਾ ਵਰਕਰ ਯੂਨੀਅਨ ਦੇ ਜ਼ਿਲ੍ਹਾ ਅਤੇ ਬਲਾਕ ਆਗੂਆਂ ਵਲੋਂ ਸਿਵਲ ਸਰਜਨ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ,19 ਅਗਸਤ (ਕੁਲਬੀਰ ਸਿੰਘ ਸੋਢੀ)-ਆਸ਼ਾ ਵਰਕਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਰਾਜਵੰਤ ਕੌਰ ਦੀ ਪ੍ਰਧਾਨਗੀ ਹੇਠ ਹਲਕਾ ਵਿਧਾਇਕ ਸ਼ਹਿਰੀ ਰਣਬੀਰ ਭੁੱਲਰ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਪਿੱਛੋਂ ਆਸ਼ਾ ਵਰਕਰਾਂ ਵਲੋਂ ਕੀਤੇ ਗਏ ਵਾਅਦੇ ਅਨੁਸਾਰ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਰੋਸ ਮੁਜਾਹਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਫ਼ਿਰੋਜ਼ਪੁਰ,19 ਅਗਸਤ (ਕੁਲਬੀਰ ਸਿੰਘ ਸੋਢੀ)-ਆਸ਼ਾ ਵਰਕਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਰਾਜਵੰਤ ਕੌਰ ਦੀ ਪ੍ਰਧਾਨਗੀ ਹੇਠ ਹਲਕਾ ਵਿਧਾਇਕ ਸ਼ਹਿਰੀ ਰਣਬੀਰ ਭੁੱਲਰ ਨੂੰ ਮੰਗ ਪੱਤਰ ਦਿੱਤਾ ਗਿਆ। ਜਿਸ ਪਿੱਛੋਂ ਆਸ਼ਾ ਵਰਕਰਾਂ ਵਲੋਂ ਕੀਤੇ ਗਏ ਵਾਅਦੇ ਅਨੁਸਾਰ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਰੋਸ ਮੁਜਾਹਰਾ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ’ਤੇ ਰੋਸ ਲਗਾਇਆ ਕਿ ਰੱਖੜੀ ਦੇ ਤਿਉਹਾਰ ਦੇ ਮੌਕੇ ’ਤੇ ਆਸ਼ਾ ਵਰਕਰਾਂ ਨੂੰ ਦੋ ਮਹੀਨੇ ਦੀ ਤਨਖਾਹ ਨਾ ਦੇਣ ਕਰਕੇ ਘਰ ਦਾ ਗੁਜ਼ਾਰਾ ਅਤੇ ਖੱਜਲ ਖੁਆਰੀ ਦਾ ਉਪਹਾਰ ਦਿੱਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਪੂਰੀ ਜਥੇਬੰਦੀ ਪੂਰੇ ਪੰਜਾਬ ਭਰ ਵਿਚ ਅੱਜ 20 ਅਗਸਤ ਨੂੰ ਡੀ.ਸੀ ਦਫਤਰਾਂ ਅੱਗੇ ਘੜਾ ਭੰਨ ਕੇ ਐੱਨ.ਆਰ.ਐੱਚ.ਐੱਮ ਕਾਮਿਆਂ ਦੇ ਸਹਿਯੋਗ ਨਾਲ ਭਗਵੰਤ ਮਾਨ ਦਾ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਤਨਖਾਹ ਘੱਟੋ ਘੱਟ 26 ਹਜ਼ਾਰ ਮਹੀਨਾ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਵੋਟਾਂ ਦੌਰਾਨ ਆਮ ਆਦਮੀ ਪਾਰਟੀ ਦੇ ਲੀਡਰਾਂ ਦਾ ਥਾਂ-ਥਾਂ ’ਤੇ ਘਿਰਾਓ ਕੀਤਾ ਜਾਵੇਗਾ। ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਆਸ਼ਾ ਵਰਕਰ ਅਤੇ ਐੱਨ.ਆਰ.ਐੱਚ.ਐੱਮ ਦੇ ਕਾਮੇ ਲਗਾਤਾਰ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਤਨਖਾਹ ਤੋਂ ਹਰ ਮਹੀਨੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲਾ ਫ਼ਿਰੋਜ਼ਪੁਰ ਉਨ੍ਹਾਂ ਦਾ ਹਰ ਸੰਘਰਸ਼ ਵਿਚ ਸਾਥ ਦੇਵੇਗੀ ਅਤੇ ਜੇਕਰ ਪੰਜਾਬ ਪੱਧਰ ’ਤੇ ਲੋੜ ਪਈ ਤਾ ਪੂਰੇ ਪੰਜਾਬ ਦੀ ਪੈਰਾਮੈਡੀਕਲ ਕਮੇਟੀ ਉਨ੍ਹਾਂ ਦਾ ਸਾਥ ਦੇਣ ਲਈ ਹਰ ਥਾਂ ’ਤੇ ਮੋਹਰੀ ਰੋਲ ਨਿਭਾਏਗੀ। ਇਸ ਵਿਚ ਹੋਰਨਾਂ ਤੋਂ ਇਲਾਵਾ ਕੈਂਡੀ, ਬਿਮਲਾ, ਰਣਜੀਤ ਕੌਰ, ਜੋਤੀ ਰਾਣੀ, ਰਣਜੀਤ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਰਾਮ ਪ੍ਰਸਾਦ, ਜਸਵਿੰਦਰ ਸਿੰਘ, ਸਤਨਾਮ ਸਿੰਘ ਅਤੇ ਨਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ’ਤੇ ਹੋਵੇਗੀ ਕਾਰਵਾਈ ਅਗਲੀ ਖ਼ਬਰ ਅਧਿਕਾਰੀਆਂ ਨੂੰ ਮਾਲੀਆ ਮਾਮਲਿਆਂ ਦੇ ਨਿਪਟਾਰੇ ’ ਚ ਤੇਜ਼ੀ ਲਿਆਉਣੀ ਚਾਹੀਦੀ ਹੈ : ਡੀ . ਸੀ . ਡਾ . ਵਿਵੇਕ
Ad Position 24