20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫ਼ਿਰੋਜ਼ਪੁਰ ਮੰਡਲ ਵਲੋਂ 38 ਸੇਵਾ ਮੁਕਤ ਰੇਲ ਕਰਮਚਾਰੀਆਂ ਨੂੰ 20.47 ਕਰੋੜ ਦਾ ਭੁਗਤਾਨ

ਫ਼ਿਰੋਜ਼ਪੁਰ, 19 ਅਗਸਤ (ਰਾਕੇਸ਼ ਚਾਵਲਾ)-ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਵਿਚ ਜੂਨ ਅਤੇ ਜੁਲਾਈ 2026 ਦੌਰਾਨ ਸੇਵਾ ਮੁਕਤ ਹੋਏ 38 ਰੇਲ ਕਰਮਚਾਰੀਆਂ ਨੂੰ ਮੰਡਲ ਰੇਲ ਪ੍ਰਬੰਧਕ (ਡੀ. ਆਰ.

Ad Position 21
No active advertisement
ਅਜੀਤ ਡੈਸਕ 20-08-2026
ਫ਼ਿਰੋਜ਼ਪੁਰ, 19 ਅਗਸਤ (ਰਾਕੇਸ਼ ਚਾਵਲਾ)-ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਵਿਚ ਜੂਨ ਅਤੇ ਜੁਲਾਈ 2026 ਦੌਰਾਨ ਸੇਵਾ ਮੁਕਤ ਹੋਏ 38 ਰੇਲ ਕਰਮਚਾਰੀਆਂ ਨੂੰ ਮੰਡਲ ਰੇਲ ਪ੍ਰਬੰਧਕ (ਡੀ.ਆਰ.ਐੱਮ.) ਸੰਜੀਵ ਕੁਮਾਰ ਵਲੋਂ 20.47 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਸੇਵਾ-ਮੁਕਤ ਹੋਏ ਕਰਮਚਾਰੀਆਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਕਰਮਚਾਰੀਆਂ ਨੂੰ ਆਪਣੀ ਮਿਹਨਤ ਦੀ ਕਮਾਈ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਸਲਾਹ ਦਿੱਤੀ। ਸੇਵਾ-ਮੁਕਤੀ ਤੋਂ ਬਾਅਦ 6 ਤਰ੍ਹਾਂ ਦੇ ਫ਼ੰਡ ਦਿੱਤੇ ਜਾਂਦੇ ਹਨ, ਜਿਨ੍ਹਾਂ ਵਿਚ ਪੀ.ਪੀ.ਓ., ਗੈ੍ਰਚੁਟੀ, ਕਮਿਊਟੇਸ਼ਨ, ਲੀਵ ਇਨਕੈਸ਼ਮੈਂਟ, ਜੀ.ਆਈ.ਐੱਸ. ਅਤੇ ਪੀ.ਐੱਫ. ਸ਼ਾਮਲ ਹਨ। ਇਸ ਦੌਰਾਨ ਸੀਨੀਅਰ ਮੰਡਲ ਪ੍ਰਸੋਨਲ ਅਧਿਕਾਰੀ ਸਾਕਸ਼ੀ ਸਿੰਘ ਨੇ ਸਾਰੇ ਸੇਵਾ-ਮੁਕਤ ਰੇਲ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਾਈਬਰ ਧੋਖਾਧੜੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਸਲਾਹ ਦਿੱਤੀ ਕਿ ਸੇਵਾ-ਮੁਕਤੀ ਨਾਲ ਸਬੰਧਿਤ ਮਹੱਤਵਪੂਰਨ ਦਸਤਾਵੇਜ਼ ਕਿਸੇ ਵੀ ਅਣਪਛਾਤੇ ਵਿਅਕਤੀ ਨਾਲ ਸਾਂਝੇ ਨਾ ਕੀਤੇ ਜਾਣ। ਇਸ ਮੌਕੇ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਮੁੱਖ ਮੈਡੀਕਲ ਸੁਪਰਡੈਂਟ ਡਾ.ਰੰਜਨਾ ਸਹਿਗਲ, ਸੀਨੀਅਰ ਮੰਡਲ ਵਿੱਤ ਪ੍ਰਬੰਧਕ ਰਾਹੁਲ ਦੇਵ ਸਮੇਤ ਹੋਰ ਰੇਲਵੇ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਲੂ ਕਾ ਵਿਖੇ ਵਿਅਕਤੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ, ਡਰਾਈਵਰ ਟਰੱਕ ਸਮੇਤ ਫਰਾਰ
Ad Position 24