20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫੂਡ ਸੇਫ਼ਟੀ ਵਿਭਾਗ ਵਲੋਂ ਹਲਵਾਈ ਦੀ ਦੁਕਾਨ ’ਤੇ ਛਾਪੇਮਾਰੀ, 8 ਕੁਇੰਟਲ ਮਠਿਆਈ ਜ਼ਬਤ

ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਫੂਡ ਸੇਫ਼ਟੀ ਵਿਭਾਗ ਵਲੋਂ ਮਿਲਾਵਟੀ ਅਤੇ ਘਟੀਆ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿੱਕਰੀ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਵਿਭਾਗ ਦੀ ਟੀਮ ਵਲੋਂ ਬੁੱਧਵਾਰ ਦੇਰ ਸ਼ਾਮ ਗੁਰੂਹਰਸਹਾਏ ਦੇ ਮੁਕਤਸਰ ਰੋਡ ’ਤੇ ਸਥਿਤ ਬਹਿਲ ਡੇਅਰੀ ਵਿਖੇ ਛਾਪੇਮਾਰੀ ਕਰਕੇ ਕਰੀਬ 8 ਕੁਇੰਟਲ ਮਠਿਆਈ ਜ਼ਬਤ ਕੀਤੇ ਜਾਣ ਦਾ ਸਮਾਚਾਰ ਹੈ।

Ad Position 21
No active advertisement
ਅਜੀਤ ਡੈਸਕ 20-08-2026
ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਫੂਡ ਸੇਫ਼ਟੀ ਵਿਭਾਗ ਵਲੋਂ ਮਿਲਾਵਟੀ ਅਤੇ ਘਟੀਆ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿੱਕਰੀ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਵਿਭਾਗ ਦੀ ਟੀਮ ਵਲੋਂ ਬੁੱਧਵਾਰ ਦੇਰ ਸ਼ਾਮ ਗੁਰੂਹਰਸਹਾਏ ਦੇ ਮੁਕਤਸਰ ਰੋਡ ’ਤੇ ਸਥਿਤ ਬਹਿਲ ਡੇਅਰੀ ਵਿਖੇ ਛਾਪੇਮਾਰੀ ਕਰਕੇ ਕਰੀਬ 8 ਕੁਇੰਟਲ ਮਠਿਆਈ ਜ਼ਬਤ ਕੀਤੇ ਜਾਣ ਦਾ ਸਮਾਚਾਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀ ਅਭਿਨਵ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੱਖ-ਵੱਖ ਸ਼ਹਿਰਾਂ ਤੋਂ ਮੰਗਵਾਇਆ ਗਿਆ ਪਤੀਸਾ, ਬਰਫ਼ੀ ਆਦਿ ਮਠਿਆਈਆਂ ਦੀ ਵੱਡੀ ਮਾਤਰਾ ਮਿਲੀ, ਜਿਸ ਨੂੰ ਵਿਭਾਗੀ ਟੀਮ ਵਲੋਂ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀਆਂ ਮਠਿਆਈਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ, ਜਿਸ ਤੋਂ ਬਾਅਦ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫ਼ਟੀ ਅਧਿਕਾਰੀ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼-ਸੁਥਰੀ ਅਤੇ ਮਿਆਰੀ ਮਿਠਾਈਆਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਵਿਭਾਗ ਦੀ ਇਸ ਕਾਰਵਾਈ ਨਾਲ ਮਠਿਆਈ ਵਿਕ੍ਰੇਤਾਵਾਂ ’ਚ ਹਲਚਲ ਪਾਈ ਜਾ ਰਹੀ ਹੈ, ਜਦਕਿ ਲੋਕਾਂ ਵਲੋਂ ਵੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟੀ ਮਠਿਆਈਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ’ਚ ਬਣਾਏ ਬੰਨ੍ਹ ਅਤੇ ਡਰੇਨ ਲਈ ਜ਼ਮੀਨ ਅਕਵਾਇਰ ਕਰਨ ਦਾ ਕਿਸਾਨਾਂ ਵਲੋਂ ਵਿਰੋਧ ਅਗਲੀ ਖ਼ਬਰ ਗੋਲੂ ਕਾ ਵਿਖੇ ਵਿਅਕਤੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ
Ad Position 24