20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਚ ‘ਰੈਂਪ’ ਸਕੀਮ ਤਹਿਤ ਸਮਰੱਥਾ ਨਿਰਮਾਣ ਪ੍ਰੋਗਰਾਮ

ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਵਾਈਸ ਚਾਂਸਲਰ ਪ੍ਰੋ. ਡਾ.

Ad Position 21
No active advertisement
ਵਰਕਸ਼ਾਪ ਦੌਰਾਨ ਸ਼ਾਮਿਲ ਮਾਹਿਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ। ਅਜੀਤ ਤਸਵੀਰ 20-08-2026
ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਵਾਈਸ ਚਾਂਸਲਰ ਪ੍ਰੋ. ਡਾ. ਸੁਰੇਸ਼ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੈਂਪ ਸਕੀਮ ਤਹਿਤ ਇਕ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਐੱਮ.ਜੀ.ਐੱਸ.ਆਈ.ਪੀ.ਏ., ਪੰਜਾਬ ਸਰਕਾਰ, ਚੰਡੀਗੜ੍ਹ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਫ਼ਿਰੋਜ਼ਪੁਰ ਅਤੇ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਵਾਈਸ ਚਾਂਸਲਰ ਪ੍ਰੋ. ਡਾ.ਸੁਰੇਸ਼ ਕੁਮਾਰ ਸ਼ਰਮਾ, ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਮੁੱਖੀ ਡਾ. ਮਨਜਿੰਦਰ ਸਿੰਘ ਅਤੇ ਇੰਡੀਆ ਸੀਬਰੀ ਦੀ ਰੀਜਨਲ ਮੈਨੇਜਰ ਸ਼੍ਰੀਮਤੀ ਸ਼ੁਭਾਂਗੀ ਸੇਠੀ ਦੀ ਮੌਜੂਦਗੀ ਵਿਚ ਹੋਈ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀਆਂ ਲੋੜਾਂ, ਆਧੁਨਿਕ ਤਕਨਾਲੋਜੀ, ਸਰਕਾਰੀ ਯੋਜਨਾਵਾਂ ਅਤੇ ਉੱਦਮਤਾ ਦੇ ਮੌਕਿਆਂ ਬਾਰੇ ਜਾਣਕਾਰੀ ਦੇਣਾ ਸੀ। ਵਰਕਸ਼ਾਪ ਦੌਰਾਨ ਚਾਰ ਤਕਨੀਕੀ ਸੈਸ਼ਨ ਕਰਵਾਏ ਗਏ। ਜਿਨ੍ਹਾਂ ਵਿਚ ਤਕਨਾਲੋਜੀ ਐਕਸਟੈਂਸ਼ਨ ਸੈਂਟਰ, ਸਰਕਾਰੀ ਸਕੀਮਾਂ ਅਤੇ ਪੀ.ਆਈ.ਬੀ.ਡੀ.ਪੀ.-2026, ਮਕੈਨੀਕਲ ਇੰਜੀਨੀਅਰਿੰਗ ਵਿਚ ਉੱਦਮਤਾ, ਐਡਵਾਂਸਡ ਵੈਲਡਿੰਗ ਤਕਨਾਲੋਜੀ ਅਤੇ ਸਿਮੂਲੇਸ਼ਨ ਸਮੇਤ ਪੈਨਲ ਚਰਚਾ ਸ਼ਾਮਲ ਰਹੀ। ਡਾ. ਮਨਜਿੰਦਰ ਸਿੰਘ ਨੇ ਐਡਵਾਂਸਡ ਵੈਲਡਿੰਗ ਅਤੇ ਸਿਮੂਲੇਸ਼ਨ ਤਕਨਾਲੋਜੀ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇੰਡੀਆ ਸੀਬਰੀ ਦੀ ਰੀਜਨਲ ਮੈਨੇਜਰ ਸ਼ੁਭਾਂਗੀ ਸੇਠੀ ਅਤੇ ਸ਼ੁਭਮ ਮਹਿੰਦੀਰੱਤਾ ਨੇ ਆਧੁਨਿਕ ਸਿਮੂਲੇਟਰਾਂ ਰਾਹੀਂ ਵੈਲਡਿੰਗ ਦਾ ਵਿਹਾਰਕ ਪ੍ਰਦਰਸ਼ਨ ਕਰਵਾਇਆ। ਡੀ.ਆਈ.ਸੀ ਫ਼ਿਰੋਜ਼ਪੁਰ ਦੇ ਫੰਕਸ਼ਨਲ ਮੈਨੇਜਰ ਸੁਖਰਾਜ ਸਿੰਘ ਵਿਰਕ ਨੇ ਸਰਕਾਰੀ ਸਕੀਮਾਂ ਅਤੇ ਉਦਯੋਗਿਕ ਮੌਕਿਆਂ ਬਾਰੇ ਚਾਨਣਾ ਪਾਇਆ। ਵਾਈਸ ਚਾਂਸਲਰ ਡਾ: ਸੁਰੇਸ਼ ਸ਼ਰਮਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਦੇ ਨਾਲ ਉਨ੍ਹਾਂ ਨੂੰ ਰੁਜ਼ਗਾਰ ਅਤੇ ਉੱਦਮਤਾ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਵਿਚ ਮੁਨੀਸ਼ ਧੀਰ, ਹਿਤੇਸ਼ ਉੱਪਲ, ਫੈਕਲਟੀ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਅੰਤ ਵਿਚ ਵਿਭਾਗ ਮੁਖੀ ਨੇ ਸਾਰੇ ਮਹਿਮਾਨਾਂ, ਬੁਲਾਰਿਆਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਅਸਲ੍ਹੇ ਅਤੇ ਕਾਰ ਸਮੇਤ 2 ਗ੍ਰਿਫ਼ਤਾਰ ਅਗਲੀ ਖ਼ਬਰ ਚੰਡੀਗੜ੍ਹ ਲੱਗਣ ਵਾਲੇ ਧਰਨੇ ’ਚ ਫ਼ਿਰੋਜ਼ਪੁਰ ’ਚੋਂ ਵੱਡੀ ਗਿਣਤੀ ਵਿਚ ਕਿਸਾਨ ਹਿੱਸਾ ਲੈਣਗੇ-ਪੀਰ ਮੁਹੰਮਦ/ਤਲਵੰਡੀ
Ad Position 24