20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨਾਜਾਇਜ਼ ਅਸਲ੍ਹੇ ਅਤੇ ਕਾਰ ਸਮੇਤ 2 ਗ੍ਰਿਫ਼ਤਾਰ

ਜ਼ੀਰਾ,19 ਅਗਸਤ (ਰਜਨੀਸ਼ ਕਥੂਰੀਆ)- ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਸੀ. ਆਈ.

Ad Position 21
No active advertisement
ਅਜੀਤ ਡੈਸਕ 20-08-2026
ਜ਼ੀਰਾ,19 ਅਗਸਤ (ਰਜਨੀਸ਼ ਕਥੂਰੀਆ)- ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਸੀ.ਆਈ.ਏ.ਸਟਾਫ ਜ਼ੀਰਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਪ੍ਰਾਪਤ ਹੋਈ। ਜਦੋਂ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਮਾਰੇ ਗਏ ਛਾਪੇ ਦੇ ਦੌਰਾਨ 2 ਵਿਅਕਤੀਆਂ ਨੂੰ ਨਾਜਾਇਜ਼ ਅਸਲ੍ਹੇ ਅਤੇ ਇਕ ਕਾਰ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੀ. ਆਈ.ਏ.ਸਟਾਫ ਜ਼ੀਰਾ ਅਤੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਤੇ ਸਨ ਕਿ ਇਸ ਦੌਰਾਨ ਮਿਲੀ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਦੱਸੀ ਗਈ ਥਾਂ ਤੇ ਕੀਤੀ ਗਈ ਛਾਪੇਮਾਰੀ ਦੌਰਾਨ ਜਿਗਰਪ੍ਰੀਤ ਸਿੰਘ ਪੁੱਤਰ ਬੋਹੜ ਸਿੰਘ ਅਤੇ ਬੋਹੜ ਸਿੰਘ ਪੁੱਤਰ ਲਾਭ ਸਿੰਘ ਵਾਸੀਆਨ ਪਿੰਡ ਤਲਵੰਡੀ ਮੋਹਰ ਸਿੰਘ ਥਾਣਾ ਸਦਰ ਪੱਟੀ (ਤਰਨਤਾਰਨ) ਨੂੰ 1 ਨਜਾਇਜ਼ 30 ਬੋਰ ਪਿਸਤੌਲ, 4 ਜਿੰਦਾ ਰੌਂਦ 30 ਬੋਰ ਅਤੇ ਇੱਕ ਆਈ-20 ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਸੀ.ਆਈ.ਏ. ਇੰਚਾਰਜ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਉਕਤ ਦੋਸ਼ੀਆਂ ਦੇ ਖਿਲਾਫ ਥਾਣਾ ਸਿਟੀ ਜ਼ੀਰਾ ਵਿਖੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਫੂਡ ਸਪਲਾਈ ਦਫ਼ਤਰ ਨੇੜਿਓਂ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਚ ‘ਰੈਂਪ’ ਸਕੀਮ ਤਹਿਤ ਸਮਰੱਥਾ ਨਿਰਮਾਣ ਪ੍ਰੋਗਰਾਮ
Ad Position 24