ਫੂਡ ਸਪਲਾਈ ਦਫ਼ਤਰ ਨੇੜਿਓਂ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਫ਼ਿਰੋਜ਼ਪੁਰ, 19 ਅਗਸਤ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਫੂਡ ਸਪਲਾਈ ਦਫ਼ਤਰ, ਰੇਲਵੇ ਸਟੇਸ਼ਨ ਨੇੜਿਓਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.
ਫ਼ਿਰੋਜ਼ਪੁਰ, 19 ਅਗਸਤ (ਸੁਖਵਿੰਦਰ ਸਿੰਘ)- ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਫੂਡ ਸਪਲਾਈ ਦਫ਼ਤਰ, ਰੇਲਵੇ ਸਟੇਸ਼ਨ ਨੇੜਿਓਂ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੌਜੂਦ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਵੰਸ਼ ਪੁੱਤਰ ਸਰੂਪਾ ਪੁੱਤਰ ਮੰਗਲ ਵਾਸੀ ਵਣ ਪੀਰ ਮੁਹੱਲਾ, ਬਸਤੀ ਸ਼ੇਖਾਂਵਾਲੀ, ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਫੂਡ ਸਪਲਾਈ ਦਫ਼ਤਰ, ਰੇਲਵੇ ਸਟੇਸ਼ਨ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਮੁਖਬਰ ਦੀ ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਤੁਰੰਤ ਕਾਰਵਾਈ ਕੀਤੀ ਅਤੇ ਦੱਸੀ ਜਗ੍ਹਾ ’ਤੇ ਛਾਪੇਮਾਰੀ ਕਰਕੇ ਵੰਸ਼ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।