20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਿਲਾਵਟੀ ਮਠਿਆਈਆਂ ਦੀ ਵਿਕਰੀ ਨੂੰ ਲੈ ਕੇ ਲੋਕਾਂ ’ਚ ਚਿੰਤਾ ਸਿਹਤ ਵਿਭਾਗ ਤੋਂ ਸਖ਼ਤ ਕਾਰਵਾਈ ਦੀ ਮੰਗ

ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਗੁਰੂਹਰਸਹਾਏ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮਿਲਾਵਟੀ ਅਤੇ ਘਟੀਆ ਗੁਣਵੱਤਾ ਵਾਲੀਆਂ ਮਿਠਾਈਆਂ ਦੀ ਵਿਕਰੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀਆਂ ਨੇ ਸਿਹਤ ਅਤੇ ਫੂਡ ਸੇਫਟੀ ਵਿਭਾਗ ਤੋਂ ਮਿਠਾਈਆਂ ਦੀਆਂ ਦੁਕਾਨਾਂ ਦੇ ਨਾਲ-ਨਾਲ ਬਾਹਰੋਂ ਮਿਠਾਈਆਂ ਮੰਗਵਾ ਕੇ ਵੇਚਣ ਵਾਲੇ ਕਾਰੋਬਾਰੀਆਂ ਦੀ ਵੀ ਸਖ਼ਤ ਅਤੇ ਨਿਰਪੱਖ ਚੈਕਿੰਗ ਕਰਨ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 20-08-2026
ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦਿਆਂ ਹੀ ਗੁਰੂਹਰਸਹਾਏ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮਿਲਾਵਟੀ ਅਤੇ ਘਟੀਆ ਗੁਣਵੱਤਾ ਵਾਲੀਆਂ ਮਿਠਾਈਆਂ ਦੀ ਵਿਕਰੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀਆਂ ਨੇ ਸਿਹਤ ਅਤੇ ਫੂਡ ਸੇਫਟੀ ਵਿਭਾਗ ਤੋਂ ਮਿਠਾਈਆਂ ਦੀਆਂ ਦੁਕਾਨਾਂ ਦੇ ਨਾਲ-ਨਾਲ ਬਾਹਰੋਂ ਮਿਠਾਈਆਂ ਮੰਗਵਾ ਕੇ ਵੇਚਣ ਵਾਲੇ ਕਾਰੋਬਾਰੀਆਂ ਦੀ ਵੀ ਸਖ਼ਤ ਅਤੇ ਨਿਰਪੱਖ ਚੈਕਿੰਗ ਕਰਨ ਦੀ ਮੰਗ ਕੀਤੀ ਹੈ।ਲੋਕਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਦੌਰਾਨ ਮਿਠਾਈਆਂ ਦੀ ਮੰਗ ਵਧਣ ਕਾਰਨ ਕੁਝ ਵਪਾਰੀਆਂ ਵਲੋਂ ਵੱਧ ਮੁਨਾਫ਼ੇ ਲਈ ਘੱਟੀਆ ਦੁੱਧ, ਖੋਆ, ਪਨੀਰ, ਘਿਓ ਅਤੇ ਹੋਰ ਸਮੱਗਰੀ ਵਰਤੇ ਜਾਣ ਦਾ ਖਦਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਤੋਂ ਬਣੀਆਂ ਮਿਠਾਈਆਂ ਦੀ ਸਫ਼ਾਈ, ਤਾਜ਼ਗੀ, ਸਟੋਰੇਜ ਅਤੇ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।ਸਮਾਜ ਸੇਵੀਆਂ ਨੇ ਮੰਗ ਕੀਤੀ ਕਿ ਤਿਉਹਾਰਾਂ ਤੋਂ ਪਹਿਲਾਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾ ਕੇ ਸ਼ੱਕੀ ਮਿਠਾਈਆਂ, ਖੋਏ, ਪਨੀਰ ਅਤੇ ਦੁੱਧ ਦੇ ਸੈਂਪਲ ਲਏ ਜਾਣ ਅਤੇ ਮਾਨਤਾ ਪ੍ਰਾਪਤ ਲੈਬਾਰਟਰੀ ਤੋਂ ਜਾਂਚ ਕਰਵਾਈ ਜਾਵੇ। ਜੇਕਰ ਕਿਸੇ ਦੁਕਾਨਦਾਰ ਵਲੋਂ ਮਿਲਾਵਟ ਜਾਂ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਲੋਕਾਂ ਨੇ ਕਿਹਾ ਕਿ ਸੈਂਪਲਿੰਗ ਅਤੇ ਜਾਂਚ ਦੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਰੱਖਦਿਆਂ ਲੈਬਾਰਟਰੀ ਰਿਪੋਰਟਾਂ ਦੇ ਨਤੀਜੇ ਵੀ ਜਨਤਕ ਕੀਤੇ ਜਾਣ। ਉਨ੍ਹਾਂ ਫਿਰੋਜ਼ਪੁਰ ਵਿਚ ਹਾਲ ਹੀ ਵਿੱਚ ਸ਼ੱਕੀ ਮਿਠਾਈਆਂ ਨਾਲ ਭਰੀ ਗੱਡੀ ਖ਼ਿਲਾਫ਼ ਹੋਈ ਕਾਰਵਾਈ ਦਾ ਹਵਾਲਾ ਦਿੰਦਿਆਂ ਗੁਰੂਹਰਸਹਾਏ ਵਿਚ ਵੀ ਅਚਾਨਕ ਚੈਕਿੰਗ ਕਰਨ ਦੀ ਮੰਗ ਕੀਤੀ।ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਕਿ ਚੈਕਿੰਗ ਅਤੇ ਸੈਂਪਲਿੰਗ ਨੂੰ ਸਿਰਫ਼ ਖਾਨਾਪੂਰਤੀ ਤੱਕ ਸੀਮਿਤ ਨਾ ਰੱਖਿਆ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਪੱਖਪਾਤ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਤਿਉਹਾਰਾਂ ਮੌਕੇ ਲੋਕਾਂ ਨੂੰ ਸਾਫ਼-ਸੁਥਰੀ ਅਤੇ ਮਿਆਰੀ ਮਿਠਾਈਆਂ ਮਿਲ ਸਕਣ। ਹੁਣ ਦੇਖਣਾ ਇਹ ਹੋਵੇਗਾ ਕਿ ਸਿਹਤ ਵਿਭਾਗ ਦੀ ਟੀਮ ਇਹਨਾਂ ਦੁਕਾਨਦਾਰਾਂ ਦੀ ਚੈਕਿੰਗ ਕਰਦੀ ਹੈ ਜਾਂ ਨ੍ਹਹੀਂ ਇਹ ਤਾਂ ਆਉਣ ਵਾਲੇ ਦਿਨਾਂ ਵਿੱਚ ਪਤਾ ਚੱਲੇਗਾ।
Ad Position 22
No active advertisement
ਪਿਛਲੀ ਖ਼ਬਰ ਜਦੋਂ ‘ਮੋਰ’ ਕੰਪਨੀ ਨੂੰ ਗਾਹਕ ਤੋਂ ਅਧਿਕਤਮ ਖ਼ਰੀਦ ਮੁੱਲ ਤੋਂ ਵੱਧ ਪੈਸੇ ਵਸੂਲਣੇ ਪਏ ਮਹਿੰਗੇ ਕੰਪਨੀ ਨੂੰ ਵੱਧ ਵਸੂਲੇ 17... ਅਗਲੀ ਖ਼ਬਰ ਫੂਡ ਸਪਲਾਈ ਦਫ਼ਤਰ ਨੇੜਿਓਂ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
Ad Position 24