ਸਰਹੱਦ ’ਤੇ ਡਰੋਨ ਰਾਹੀਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ
ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਸਰਹੱਦੀ ਖੇਤਰ ’ਚ ਪਾਕਿਸਤਾਨ ਵਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਬੀ. ਐਸ.
ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਸਰਹੱਦੀ ਖੇਤਰ ’ਚ ਪਾਕਿਸਤਾਨ ਵਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਬੀ.ਐਸ.ਐਫ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜਵਾਨਾਂ ਨੇ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀ.ਐਸ.ਐਫ ਦੀ ਬੀ.ਓ.ਪੀ ਕੱਸੋਕੇ (ਫ਼ਿਰੋਜ਼ਪੁਰ) ਦੇ ਜਵਾਨਾਂ ਨੇ ਡਰੋਨ ਐਕਟੀਵਿਟੀ ਦਾ ਪਤਾ ਲਗਣ ’ਤੇ ਉਕਤ ਏਰੀਆ ਦੀ ਕੀਤੀ ਤਲਾਸ਼ੀ ਦੌਰਾਨ 1 ਕਿੱਲੋ 28 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਹੈ। ਪੁਲਿਸ ਨੂੰ ਦਿੱਤੀ ਸੂਚਨਾ ਵਿਚ ਰਾਜੇਸ਼ ਕੁਮਾਰ ਅਸਿਸਟੈਂਟ ਕਮਾਡੈਂਟ ਬੀ.ਓ.ਪੀ ਬੀ.ਐੱਸ.ਐਫ ਕੱਸੋ ਕੇ ਨੇ ਦੱਸਿਆ ਕਿ ਬੀ.ਐਸ.ਐਫ ਬੀ.ਓ.ਪੀ ਕੱਸੋਕੇ ਦੇ ਜਵਾਨਾਂ ਨੂੰ ਨੇੜਲੇ ਪਿੰਡ ਕਾਲੂ ਵਾਲਾ ਦੇ ਖੇਤਾਂ ਵਿਚ ਡਰੋਨ ਦੀ ਹਿਲਜੁਲ ਦਾ ਪਤਾ ਲੱਗਿਆ। ਇਸ ਤੋਂ ਬਾਅਦ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਦੋ ਪੈਕਟ ਬਰਾਮਦ ਹੋਏ, ਜਿਨ੍ਹਾਂ ਵਿਚੋਂ 1 ਕਿੱਲੋ 28 ਗ੍ਰਾਮ ਹੈਰੋਇਨ ਮਿਲੀ। ਇਸ ਤੋਂ ਇਲਾਵਾ ਮੌਕੇ ਤੋਂ ਡੀ.ਜੇ.ਆਈ ਮੈਵਿਕ 4 ਪ੍ਰੋ ਡਰੋਨ ਵੀ ਬਰਾਮਦ ਕੀਤਾ ਗਿਆ। ਬੀ.ਐਸ.ਐਫ ਨੇ ਇਸ ਬਰਾਮਦਗੀ ਨੂੰ ਸਰਹੱਦ ਪਾਰੋਂ ਨਸ਼ਾ ਤਸਕਰੀ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਵੱਡੀ ਕਾਰਵਾਈ ਦੱਸਦਿਆਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਹੌਲਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 21/23/61/85 ਐਨ.ਡੀ.ਪੀ.ਐੱਸ ਐਕਟ ਅਤੇ 26,27,28,30 ਭਾਰਤੀਯ ਵਾਯੂਆਨ ਅਧਿਨਿਯਮ ਐਕਟ 2024 ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।