ਜੋਗਿੰਦਰ ਸਿੰਘ ਜਿੰਦੂ ਵਲੋਂ ਪਿੰਡ ਦਰੀਏ ਕੇ ਵਿਚ ਜਨਤਕ ਮੀਟਿੰਗ
ਮਮਦੋਟ,19 ਅਗਸਤ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ(ਬਾਦਲ)ਦੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਹਲਕੇ ਦੇ ਪਿੰਡ ਦਰੀਏ ਦੇ ਵਿਖੇ ਜਨਤਕ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆ ਸਮੱਸਿਆਵਾਂ ਨੂੰ ਨੇੜੇ ਹੋ ਕੇ ਸੁਣਿਆ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਮਸਲਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਮਮਦੋਟ,19 ਅਗਸਤ (ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ(ਬਾਦਲ)ਦੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਹਲਕੇ ਦੇ ਪਿੰਡ ਦਰੀਏ ਦੇ ਵਿਖੇ ਜਨਤਕ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆ ਸਮੱਸਿਆਵਾਂ ਨੂੰ ਨੇੜੇ ਹੋ ਕੇ ਸੁਣਿਆ ਅਤੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਮਸਲਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜੋਗਿੰਦਰ ਸਿੰਘ ਜਿੰਦੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਡਾਵਾਂਡੋਲ ਹੋਣ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਨਾ ਪੈਣ ਦਾ ਦਾਅਵਾ ਕਰਦਿਆ ਉਨ੍ਹਾਂ ਸਰਕਾਰ ਨੂੰ ਘੇਰਿਆ । ਜਿੰਦੂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਸੂਬੇ ਦੇ ਪੈਸੇ ਦੀ ਕਥਿਤ ਤੌਰ ’ਤੇ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਬਾਦਲ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਲੋਕਾ ਦਾ ਪੂਰਾ ਸਹਿਯੋਗ ਮਿਲੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਸਾਬਕਾ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਜਿਨ੍ਹਾਂ ਨੂੰ ਜਿੰਦੂ ਨੇ ਗੰਭੀਰਤਾ ਨਾਲ ਸੁਣਦਿਆਂ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਜਥੇਦਾਰ ਚਮਕੌਰ ਸਿੰਘ, ਪੀ.ਏ.ਸੀ ਮੈਂਬਰ ਜੋਗਾ ਸਿੰਘ ਮੁਰਕਵਾਲਾ, ਰਾਜ ਕੁਮਾਰ ਮੈਣੀ, ਯੂਥ ਆਗੂ ਹਰਸਿਮਰਨ ਸਿੰਘ ਵਰੈੜ, ਬਲਕਾਰ ਸਿੰਘ ਮੈਣੀ, ਵਿਕੀ ਕਪੂਰ, ਪਾਲਾ ਸਿੰਘ ਰਾਓ ਕੇ, ਹਰਪ੍ਰੀਤ ਸੋਢੀ, ਰਾਜਿੰਦਰ ਚੌਧਰੀ, ਬਨਾਰਸੀ ਦਾਸ, ਸੂਬਾ ਸਿੰਘ ਮਤੱੜ, ਤੀਰਥ ਸਿੰਘ ਅਤੇ ਗੁਰਪ੍ਰੀਤ ਸਿੰਘ ਚੱਕ ਖੁੰਦਰ ਮੌਜੂਦ ਸਨ।