20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਵਫ਼ਦ ਵਲੋਂ ਸਿਹਤ ਡਾਇਰੈਕਟਰਾਂ ਨਾਲ ਬੈਠਕ

ਫ਼ਿਰੋਜ਼ਪੁਰ,19 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦਾ ਵਫ਼ਦ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਗੁਲਜ਼ਾਰ ਖਾਨ ਅਤੇ ਕੋਆਰਡੀਨੇਟਰ ਨਰਿੰਦਰ ਸ਼ਰਮਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਦੋਵਾਂ ਡਾਇਰੈਕਟਰਾਂ ਨੂੰ ਮਿਲਿਆ। ਜਿਸ ਦੌਰਾਨ ਵੱਖ-ਵੱਖ ਕੇਡਰਾਂ ਦੀਆਂ ਮੁਲਾਜ਼ਮ ਮੰਗਾਂ ਉੱਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਸਿਹਤ ਵਿਭਾਗ ਦੇ ਡਾਇਰੈਕਟਰਾਂ ਨਾਲ ਬੈਠਕ ਕਰਨ ਸਮੇਂ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਤੇ ਸੀਨੀਅਰ ਮੈਂਬਰ। ਅਜੀਤ ਤਸਵੀਰ 20-08-2026
ਫ਼ਿਰੋਜ਼ਪੁਰ,19 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦਾ ਵਫ਼ਦ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਗੁਲਜ਼ਾਰ ਖਾਨ ਅਤੇ ਕੋਆਰਡੀਨੇਟਰ ਨਰਿੰਦਰ ਸ਼ਰਮਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਦੋਵਾਂ ਡਾਇਰੈਕਟਰਾਂ ਨੂੰ ਮਿਲਿਆ। ਜਿਸ ਦੌਰਾਨ ਵੱਖ-ਵੱਖ ਕੇਡਰਾਂ ਦੀਆਂ ਮੁਲਾਜ਼ਮ ਮੰਗਾਂ ਉੱਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਧਿਆਨ ਮੁਲਾਜ਼ਮਾਂ ਦੀਆਂ ਹੱਕੀ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਦਿਵਾਇਆ, ਜਿਸ ਉੱਤੇ ਡਾਇਰੈਕਟਰ ਦਫ਼ਤਰ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੰਗਾਂ ’ਤੇ ਸਕਾਰਾਤਮਕ ਗੱਲਬਾਤ ਹੋਈ ਹੈ ਅਤੇ ਡਾਇਰੈਕਟਰ ਦਫ਼ਤਰ ਵਲੋਂ ਕੁਝ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਅੱਜ 20 ਅਗਸਤ ਦਾ ਉਲੀਕਿਆ ਗਿਆ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ 2 ਸਤੰਬਰ ਨੂੰ ਕਮੇਟੀ ਦੀ ਮੀਟਿੰਗ ਕਰਕੇ ਅਗਲਾ ਫੈਸਲਾ ਲਿਆ ਜਾਵੇਗਾ। ਇਸ ਮੌਕੇ ਗਗਨਦੀਪ ਸਿੰਘ ਭੁੱਲਰ, ਗੁਰਦੇਵ ਸਿੰਘ ਢਿੱਲੋਂ, ਵਿਰਸਾ ਸਿੰਘ ਪੰਨੂ, ਸੁਖਵਿੰਦਰ ਸਿੰਘ ਦੋਦਾ, ਸੁਨੀਲ ਤਰਗੋਤਰਾ, ਹਰਜੀਤ ਸਿੰਘ ਪਹੁਵਿੰਡ, ਰਜਵੰਤ ਸਿੰਘ ਬਾਗੜੀਆ, ਲਖਵਿੰਦਰ ਸਿੰਘ, ਜਸਪ੍ਰੀਤ ਕੌਰ, ਸੁਮਨ ਬਾਲਾ, ਸੰਦੀਪ ਕੌਰ, ਰਾਜਿੰਦਰ ਬੱਲੂਆਣਾਂ, ਜਸਮੇਲ ਸਿੰਘ ਦਿਓਲ, ਨਰਿੰਦਰ ਸਿੰਘ, ਪ੍ਰੀਤ ਮੁਖੀਜਾ, ਗੁਰਜੰਟ ਸਿੰਘ, ਕੌਰਜੀਤ ਸਿੰਘ, ਰਾਮ ਪ੍ਰਸਾਦ, ਨਵਜੀਵਨ ਸਿੰਘ, ਸੁਰਿੰਦਰਪਾਲ ਸਿੰਘ, ਕਰਮਜੀਤ ਸਿੰਘ, ਸਤਨਾਮ ਸਿੰਘ, ਗੁਰਜਿੰਦਰ ਸਿੰਘ ਪ੍ਰਧਾਨ ਆਊਟਸੋਰਸ ਯੂਨੀਅਨ, ਜਸਵਿੰਦਰ ਸਿੰਘ ਕੌੜਾ, ਸੁਖਬੀਰ ਸਿੰਘ ਰੋਪੜ, ਗੁਰਿੰਦਰ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ ਅੰਮ੍ਰਿਤਸਰ, ਬਲਜੀਤ ਸਿੰਘ, ਗੁਰਮੇਲ ਸਿੰਘ, ਪਰਮਲ ਸਿੰਘ, ਗੁਰਜਿੰਦਰ ਸਿੰਘ ਢਿੱਲੋਂ, ਸੰਦੀਪ ਸਿੰਘ ਸਿੱਧੂ, ਸਤਪਾਲ ਸਿੰਘ, ਮਨਜੀਤ ਸਿੰਘ, ਵਿਕਰਮਜੀਤ ਸਿੰਘ, ਹੀਰਾ ਸਿੰਘ, ਕੁਲਦੀਪ ਸਿੰਘ ਆਦਿ ਆਗੂ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜ ਰੋਜ਼ਾ 20ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਆਗਾਜ਼ ਅਗਲੀ ਖ਼ਬਰ ਜੋਗਿੰਦਰ ਸਿੰਘ ਜਿੰਦੂ ਵਲੋਂ ਪਿੰਡ ਦਰੀਏ ਕੇ ਵਿਚ ਜਨਤਕ ਮੀਟਿੰਗ
Ad Position 24