ਪੰਜ ਰੋਜ਼ਾ 20ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਆਗਾਜ਼
ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਡਿਸਟ੍ਰਿਕਟ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਪੰਜ ਰੋਜ਼ਾ 20ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਅੱਜ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਆਗਾਜ਼ ਹੋਇਆ। 18 ਤੋਂ 22 ਅਗਸਤ ਤੱਕ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਭਰ ਤੋਂ 300 ਤੋਂ ਵੱਧ ਖਿਡਾਰੀ ਵੱਖ-ਵੱਖ ਵਰਗਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ।
ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਡਿਸਟ੍ਰਿਕਟ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਪੰਜ ਰੋਜ਼ਾ 20ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਅੱਜ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਆਗਾਜ਼ ਹੋਇਆ। 18 ਤੋਂ 22 ਅਗਸਤ ਤੱਕ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਵਿਚ ਜ਼ਿਲ੍ਹੇ ਭਰ ਤੋਂ 300 ਤੋਂ ਵੱਧ ਖਿਡਾਰੀ ਵੱਖ-ਵੱਖ ਵਰਗਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ।ਐਸੋਸੀਏਸ਼ਨ ਦੇ ਜਨਰਲ ਸਕੱਤਰ ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਡਾ. ਅਨਿਰੁੱਧ ਗੁਪਤਾ ਦੀ ਅਗਵਾਈ ਹੇਠ ਚੈਂਪੀਅਨਸ਼ਿਪ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਨਾਲ ਕੀਤੀ ਗਈ, ਉਪਰੰਤ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁਕਾਬਲਿਆਂ ਦੇ ਨਿਯਮਾਂ ਅਤੇ ਖੇਡ ਭਾਵਨਾ ਬਾਰੇ ਜਾਣਕਾਰੀ ਦਿੱਤੀ ਗਈ। ਮਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਰੋਲਰ ਸਕੇਟਿੰਗ ਦੇ ਖੇਤਰ ਵਿਚ ਫ਼ਿਰੋਜ਼ਪੁਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ ਅਤੇ ਜ਼ਿਲ੍ਹੇ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਮਣਾ ਖੱਟ ਰਹੇ ਹਨ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਵਿਚ ਅੰਡਰ-6 ਉਮਰ ਵਰਗ ਤੋਂ ਲੈ ਕੇ ਮਾਸਟਰ ਕੈਟਾਗਰੀ ਤੱਕ ਦੇ ਖਿਡਾਰੀ ਭਾਗ ਲੈ ਰਹੇ ਹਨ। ਵੱਖ-ਵੱਖ ਵਰਗਾਂ ਵਿਚ ਸਪੀਡ ਸਕੇਟਿੰਗ, ਰੋਲਰ ਅਤੇ ਇਨਲਾਈਨ ਹਾਕੀ, ਸਕੂਟਰ ਸਕੇਟਿੰਗ ਸਮੇਤ ਕਈ ਮੁਕਾਬਲੇ ਕਰਵਾਏ ਜਾ ਰਹੇ ਹਨ।ਸੰਗਠਨ ਸਕੱਤਰ ਅਭਿਸ਼ੇਕ ਮਦਾਨ ਨੇ ਦੱਸਿਆ ਕਿ ਪਿਛਲੇ ਇਕ ਦਹਾਕੇ ਦੌਰਾਨ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਤਮਗੇ ਜਿੱਤ ਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਚੈਂਪੀ ਅਨਸ਼ਿਪ ਨੂੰ ਲੈ ਕੇ ਖਿਡਾਰੀਆਂ ਵਿਚ ਭਾਰੀ ਉਤਸ਼ਾਹ ਹੈ ਅਤੇ ਸਵੇਰੇ-ਸ਼ਾਮ ਅਭਿਆਸ ਦੇ ਨਾਲ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 22 ਅਗਸਤ ਨੂੰ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਨੂੰ ਤਮਗੇ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪ੍ਰਿੰਸੀਪਲ ਰੁਚੀ ਪਾਂਡੇ, ਡਾ. ਸੈਲਿਨ, ਕੋਚ ਪੂਰਨਿਮਾ, ਐਸ਼ਵੀਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।