19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਐੱਨ.ਐੱਚ.ਐੱਮ. ਦੇ ਕਰਮਚਾਰੀਆਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ

ਫ਼ਿਰੋਜ਼ਪੁਰ,19 ਅਗਸਤ (ਕੁਲਬੀਰ ਸਿੰਘ ਸੋਢੀ): ਐੱਨ. ਐੱਚ.

Ad Position 21
No active advertisement
ਅਜੀਤ ਡੈਸਕ 20-08-2026
ਫ਼ਿਰੋਜ਼ਪੁਰ,19 ਅਗਸਤ (ਕੁਲਬੀਰ ਸਿੰਘ ਸੋਢੀ): ਐੱਨ.ਐੱਚ.ਐੱਮ ਇੰਪਲਾਇਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਐੱਨ.ਐੱਚ.ਐੱਮ ਕਰਮਚਾਰੀਆਂ ਵਲੋਂ ਪੰਜਵੇਂ ਦਿਨ ਵੀ ਕੰਮ ਛੱਡੋ ਹੜਤਾਲ ਜਾਰੀ ਰੱਖੀ ਗਈ ਹੈ। ਇਸ ਸਬੰਧੀ ਐੱਨ.ਐੱਚ.ਐੱਮ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਲ ਸਬੰਧੀ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਮੰਗ ਪੱਤਰ ਵੀ ਦਿੱਤਾ। ਬਗੀਚ ਸਿੰਘ ਨਾਗਪਾਲ ਜ਼ਿਲ੍ਹਾ ਆਗੂ ਨੇ ਕਿਹਾ ਕਿ ਅਸੀਂ ਪਿਛਲੇ 15 ਸਾਲਾਂ ਤੋਂ ਸਿਹਤ ਵਿਭਾਗ ਅਧੀਨ ਐੱਨ.ਐੱਚ.ਐੱਮ ਵਿਚ ਕੰਟਰੈਕਟ ’ਤੇ ਬਹੁਤ ਹੀ ਨਿਗੂਣੀਆਂ ਤਨਖਾਹਾਂ ’ਤੇ ਕੰਮ ਰਹੇ ਹਾਂ ਅਤੇ ਸਾਡੀ ਭਰਤੀ/ਨਿਯੁਕਤੀ ਸਰਕਾਰ ਦੇ ਨਿਯਮਾਂ ਜਿਵੇਂ ਕਿ ਐਡਵਰਟਾਈਜਮੈਂਟ ਰਾਹੀਂ, ਮੈਰਿਟ, ਟੈਸਟ, ਇੰਟਰਵਿਊ, ਰਾਖਵਾਂਕਰਨ ਆਦਿ ਦੀ ਪਾਲਣਾ ਕਰਕੇ ਕੀਤੀ ਗਈ ਹੈ। ਪਰ ਬਹੁਤ ਦੁੱਖ ਵਾਲੀ ਗੱਲ ਹੈ ਕਿ ਹਰ ਰਵਾਇਤੀ ਪਾਰਟੀ ਦੀ ਸਰਕਾਰ ਨੇ ਸਾਨੂੰ ਰੱਜਕੇ ਅਣਦੇਖਿਆ ਕੀਤਾ ਗਿਆ ਹੈ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੀ ਆਵਾਜ਼ ’ਚ ਕਿਹਾ ਕਿ ਸਰਕਾਰ ਅਤੇ ਵਿਭਾਗ ਨੂੰ ਤੁਰੰਤ ਸਾਡੀਆਂ ਹੱਕੀ ਮੰਗਾਂ ਮੰਨਦੇ ਹੋਏ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਆਗੂ ਨਰਿੰਦਰ ਸਿੰਘ ਵਲੋਂ ਅਗਲੇ ਪ੍ਰੋਗਰਾਮ ਵੱਲ ਇਸ਼ਾਰਾ ਕਰਦਿਆ ਕਿਹਾ ਗਿਆ ਕਿ ਅੱਜ 20 ਅਗਸਤ ਨੂੰ ਯੂਨੀਅਨ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਇਸ ਮੌਕੇ ’ਤੇ ਕਰਨਜੀਤ ਸਿੰਘ, ਸੁਖਦੇਵ ਰਾਜ, ਰਵੀ ਚੌਪੜਾ, ਸੁਮੀਤ ਕੁਮਾਰ, ਮੁਕੇਸ਼ ਕੁਮਾਰ, ਸਿਮਰਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਜਸਪਾਲ ਸ਼ਰਮਾਂ, ਰਿੰਕੂ ਕੰਬੋਜ਼, ਅਮਰਿੰਦਰ ਸਿੰਘ ਆਦਿ ਆਗੂ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਗਨੀਵੀਰ ਭਰਤੀ ਰੈਲੀ ਦੇ ਦੂਜੇ ਦਿਨ ਫ਼ਿਰੋਜ਼ਪੁਰ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆ ਦੇ 1000 ਨੌਜਵਾਨਾਂ ਨੇ ਲਿਆ ਹਿੱਸਾ ਅਗਲੀ ਖ਼ਬਰ ਪੰਜ ਰੋਜ਼ਾ 20ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਆਗਾਜ਼
Ad Position 24