19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ

ਜ਼ੀਰਾ,19 ਅਗਸਤ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਚੋਰੀ ਦੇ 1 ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੇ ਐਸ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ। ਤਸਵੀਰ-ਰਜਨੀਸ਼ ਕਥੂਰੀਆ 20-08-2026
ਜ਼ੀਰਾ,19 ਅਗਸਤ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਚੋਰੀ ਦੇ 1 ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੇ ਐਸ. ਐਚ.ਓ.ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ’ਤੇ ਸੀ ਕਿ ਉਹਨਾ ਨੂੰ ਇਕ ਮੁਖਬਰ ਖਾਸ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਛਾਪੇਮਾਰੀ ਦੇ ਦੌਰਾਨ ਸੰਦੀਪ ਸਿੰਘ ਉਰਫ ਸੀਪੂ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸੂਦਾਂ ਥਾਣਾ ਮਖੂ ਨੂੰ ਇਕ ਚੋਰੀ ਦੇ ਮੋਟਰਸਾਈਕਲ ਹੀਰੋ ਸੀ.ਡੀ. ਡੀਲਕਸ ਬਿਨਾਂ ਨੰਬਰੀ ਰੰਗ ਕਾਲਾ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਥਾਣਾ ਸਿਟੀ ਜ਼ੀਰਾ ਵਿਖੇ ਮੁਕੱਦਮਾ ਨੰਬਰ 142 ਅਧੀਨ ਧਾਰਾ 303 (2) ਬੀ.ਐਨ.ਐਸ.ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀ ਕੋਲੋਂ ਚੋਰੀ ਦੇ ਹੋਰ ਮੋਟਰਸਾਈਕਲ ਵੀ ਬਰਾਮਦ ਹੋਣ ਦੀ ਸੰਭਾਵਨਾ ਹੈ। ਜਿਸ ਕਰਕੇ ਹੋਰ ਪੁੱਛ-ਗਿੱਛ ਕਰਨ ਲਈ ਮਾਣਯੋਗ ਅਦਾਲਤ ਵਿਚੋਂ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਸੰਦੀਪ ਸਿੰਘ ਦੋਪਹੀਆ ਵਾਹਨ ਚੋਰੀ ਕਰਨ ਦੇ ਕੰਮ ਵਿਚ ਇਤਨਾ ਮਾਹਿਰ ਹੈ ਕਿ ਕੁਝ ਸਕਿੰਟਾਂ ਵਿਚ ਹੀ ਨਕਲੀ ਚਾਬੀ ਲਗਾ ਕੇ ਮੋਟਰਸਾਈਕਲ ਚੋਰੀ ਕਰਕੇ ਲੈ ਜਾਂਦਾ ਸੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਵਧ ਰਹੇ ਖੇਤੀ ਖ਼ਰਚਿਆਂ ਤੋਂ ਰਾਹਤ ਦੇਣ ਲਈ ਖਾਦਾਂ ’ਤੇ ਸਬਸਿਡੀ ਵਧਾਈ ਜਾਵੇ-ਕਿਸਾਨ ਆਗੂ ਅਗਲੀ ਖ਼ਬਰ ਕਿਤਾਬਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਦੋਸਤ ਹੁੰਦੀਆਂ-ਜਸਬੀਰ ਸਿੰਘ ਕਟਾਰੀਆ
Ad Position 24