21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੀ.ਐੱਸ.ਐੱਮ.ਐੱਸ.ਯੂ ਦੀ ਕਲਮ ਛੋੜ ਹੜਤਾਲ ਚੌਥੇ ਦਿਨ ਵੀ ਜਾਰੀ, ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਡੀ.ਏ. ਸੰਬੰਧੀ ਪੱਤਰ ਦੀਆਂ ਕਾਪੀਆਂ ਸਾੜ ਕੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 20 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੇ ਵਿਰੋਧ ਵਿਚ ਸ਼ੁਰੂ ਕੀਤੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਦੇ ਚੌਥੇ ਦਿਨ ਵੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੁੱਚੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਦਫ਼ਤਰੀ ਮੁਲਾਜ਼ਮਾਂ ਨੇ ਕੰਮਕਾਜ ਬੰਦ ਰੱਖਦਿਆਂ ਵੱਖ-ਵੱਖ ਥਾਵਾਂ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 21-08-2026
ਫ਼ਿਰੋਜ਼ਪੁਰ, 20 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੇ ਵਿਰੋਧ ਵਿਚ ਸ਼ੁਰੂ ਕੀਤੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਦੇ ਚੌਥੇ ਦਿਨ ਵੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੁੱਚੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਦਫ਼ਤਰੀ ਮੁਲਾਜ਼ਮਾਂ ਨੇ ਕੰਮਕਾਜ ਬੰਦ ਰੱਖਦਿਆਂ ਵੱਖ-ਵੱਖ ਥਾਵਾਂ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਵਿਚ ਮੁਕੰਮਲ ਹੜਤਾਲ ਰਹੀ। ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਵੱਖ-ਵੱਖ ਦਫ਼ਤਰਾਂ ਦੇ ਸਾਹਮਣੇ ਰੋਸ ਰੈਲੀਆਂ ਕੀਤੀਆਂ। ਇਨ੍ਹਾਂ ਰੈਲੀਆਂ ਵਿਚ ਸੈਂਕੜੇ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਡੀ.ਸੀ. ਦਫ਼ਤਰ ਦੇ ਸਾਹਮਣੇ ਮੁਲਾਜ਼ਮਾਂ ਦੇ ਵੱਡੇ ਇਕੱਠ ਨੇ ਵਿੱਤ ਵਿਭਾਗ ਵਲੋਂ ਡੀ . ਏ. ਸਬੰਧੀ ਕੋਈ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਵਾਲੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ। ਇਸ ਮੌਕੇ ਮੁਲਾਜ਼ਮ ਆਗੂ ਸੋਨੂੰ ਕਸ਼ਯਪ, ਜਗਸੀਰ ਸਿੰਘ ਭਾਂਗਰ, ਪ੍ਰਦੀਪ ਵਿਨਾਇਕ, ਗੁਰਤੇਜ ਸਿੰਘ, ਜੁਗਲ ਕਿਸ਼ੋਰ ਆਨੰਦ, ਹਰਪ੍ਰੀਤ ਦੁੱਗਲ, ਵਰੁਣ ਕੁਮਾਰ, ਹਰਮੀਤ ਮੱਲੀ, ਜਸਮੀਤ ਸਿੰਘ ਸੈਂਡੀ, ਗੁਰਪ੍ਰੀਤ ਸਿੰਘ ਸੋਢੀ, ਸੁਖਚੈਨ ਸਿੰਘ, ਗੁਰਜੀਤ ਸਿੰਘ ਅਤੇ ਗਗਨਜੀਤ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਸੂਬਾ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਨੂੰ ਲਾਰੇ ਲਗਾ ਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਟਾਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਸੰਬੰਧੀ ਵਪਾਰ ਮੰਡਲ ਜ਼ੀਰਾ ਦੇ ਪ੍ਰਧਾਨ ਵੇਦ ਪ੍ਰਕਾਸ਼ ਕੱਕੜ ਨਾਲ ਮੁਲਾਕਾਤ ਅਗਲੀ ਖ਼ਬਰ ਸੰਪਰਕ ਸੜਕ ’ਤੇ ਪਾਇਆ ਪੱਥਰ ਰਾਹਗੀਰਾਂ ਲਈ ਬਣਿਆ ਪੇ੍ਸ਼ਾਨੀ ਦਾ ਸਬੱਬ
Ad Position 24