21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ਸੰਬੰਧੀ ਵਪਾਰ ਮੰਡਲ ਜ਼ੀਰਾ ਦੇ ਪ੍ਰਧਾਨ ਵੇਦ ਪ੍ਰਕਾਸ਼ ਕੱਕੜ ਨਾਲ ਮੁਲਾਕਾਤ

ਜ਼ੀਰਾ,20 ਅਗਸਤ (ਰਜਨੀਸ਼ ਕਥੂਰੀਆ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਲਾਜ਼ਮੀ ਸੇਵਾਵਾਂ ਨੂੰ ਛੱਡ ਕੇ ਸੜਕੀ ਆਵਾਜਾਈ ਵੀ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 21-08-2026
ਜ਼ੀਰਾ,20 ਅਗਸਤ (ਰਜਨੀਸ਼ ਕਥੂਰੀਆ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਲਾਜ਼ਮੀ ਸੇਵਾਵਾਂ ਨੂੰ ਛੱਡ ਕੇ ਸੜਕੀ ਆਵਾਜਾਈ ਵੀ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਅਤੇ ਮਿਸਲ ਸਤਲੁਜ ਦੇ ਜਨਰਲ ਸਕੱਤਰ ਪੰਜਾਬ ਅਤੇ ਜ਼ੀਰਾ ਤੋਂ ਹਲਕਾ ਇੰਚਾਰਜ ਦਵਿੰਦਰ ਸਿੰਘ ਸੇਖੋਂ ਵਲੋਂ ਵਪਾਰ ਮੰਡਲ ਜ਼ੀਰਾ ਦੇ ਪ੍ਰਧਾਨ ਵੇਦ ਪ੍ਰਕਾਸ਼ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਬਿਨਾਂ ਹੋਰ ਦੇਰੀ ਦੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਥੇ ਦਸ ਦੇਈਏ ਕਿ ਮਿਸਲ ਸਤਲੁਜ ਵਲੋਂ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਗਿਆ ਹੈ। ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ 21 ਅਗਸਤ ਦੇ ਬੰਦ ਨੂੰ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਸਫ਼ਲ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਵਪਾਰ ਮੰਡਲ ਜ਼ੀਰਾ ਦੇ ਪ੍ਰਧਾਨ ਵੇਦ ਪ੍ਰਕਾਸ਼ ਕੱਕੜ ਨੇ ਕਿਹਾ ਕਿ ਵਪਾਰ ਮੰਡਲ ਕੌਮੀ ਇਨਸਾਫ਼ ਮੋਰਚੇ ਦੀਆਂ ਸੰਵਿਧਾਨਕ ਅਤੇ ਜਾਇਜ਼ ਮੰਗਾਂ ਨਾਲ ਸਹਿਮਤ ਹੈ। ਇਸ ਮੌਕੇ ਰਣਜੋਧ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪ੍ਰੇਮ ਸਿੰਘ, ਤਵਿੰਦਰ ਸਿੰਘ ,ਨਿਰਵੈਰ ਸਿੰਘ , ਲਖਵੀਰ ਸਿੰਘ ਆਦਿ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਵੱਖ- ਵੱਖ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਅਗਲੀ ਖ਼ਬਰ ਪੀ.ਐੱਸ.ਐੱਮ.ਐੱਸ.ਯੂ ਦੀ ਕਲਮ ਛੋੜ ਹੜਤਾਲ ਚੌਥੇ ਦਿਨ ਵੀ ਜਾਰੀ, ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਡੀ.ਏ. ਸੰਬੰਧੀ ਪੱਤਰ...
Ad Position 24