ਕਿਸਾਨ ਆਗੂ ਬਾਲ ਅੰਗਦ ਅਤੇ ਡਾ.ਨਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ
ਕਿਸਾਨੀ ਮੁੱਦਿਆਂ ’ਤੇ ਹੋਈ ਵਿਚਾਰ-ਚਰਚਾ
ਗੋਲੂ ਕਾ ਮੋੜ, 20 ਅਗਸਤ ( ਸੁਰਿੰਦਰ ਸਿੰਘ ਪੁਪਨੇਜਾ)-ਕਿਸਾਨ ਆਗੂ ਬਾਲ ਅੰਗਦ ਅਤੇ ਐੱਸ. ਐੱਮ.
ਗੋਲੂ ਕਾ ਮੋੜ, 20 ਅਗਸਤ ( ਸੁਰਿੰਦਰ ਸਿੰਘ ਪੁਪਨੇਜਾ)-ਕਿਸਾਨ ਆਗੂ ਬਾਲ ਅੰਗਦ ਅਤੇ ਐੱਸ.ਐੱਮ.ਡੀ ਸਕੂਲ ਦੇ ਚੇਅਰਮੈਨ ਡਾ.ਨਰਿੰਦਰ ਸਿੰਘ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕਿਸਾਨੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਗੱਲਬਾਤ ਹੋਈ। ਡਾ.ਨਰਿੰਦਰ ਸਿੰਘ ਵਲੋਂ ਪੰਜਾਬ ਦੇ ਅਹਿਮ ਮੁੱਦੇ ਨਸ਼ਿਆਂ ਦੀ ਸਮੱਸਿਆ ਕਾਰਨ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰਾ ਬਣਿਆ ਹੋਇਆ ਹੈ, ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਪੰਜਾਬ ਦੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋ ਅੰਗਦ ਦੇ ਜਨਮ ਦਿਨ ’ਤੇ ਅੰਗਦ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਮਾਹੌਲ ਖ਼ੁਸ਼ਗਵਾਰ ਰਿਹਾ ਅਤੇ ਮੁੱਖ ਮੰਤਰੀ ਵਲੋ ਅੰਗਦ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤਿਆਂ। ਮੁੱਖ ਮੰਤਰੀ ਨਿਵਾਸ ਵਿਖੇ ਹੋਈ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਅੰਗਦ ਦੇ ਜਨਮਦਿਨ ਦੀ ਖ਼ੁਸ਼ੀ ਅਤੇ ਪੰਜਾਬ ਦੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਹੋਈ ਗੱਲਬਾਤ ਨੇ ਇਸ ਮੌਕੇ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ।