ਹੱਕੀ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੋਟਰਸਾਈਕਲ ਮਾਰਚ
ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਤਹਿਸੀਲ ਦਫ਼ਤਰ ਰਾਹੀਂ ਸਰਕਾਰ ਨੂੰ ਭੇਜਿਆ ਗਿਆ ਮੰਗ ਪੱਤਰ
ਮਮਦੋਟ, 20 ਅਗਸਤ (ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਅੱਜ ਇਲਾਕਾ ਮਮਦੋਟ ਅਤੇ ਮਮਦੋਟ ਦੇ ਬਾਜ਼ਾਰ ਵਿਚ ਮੋਟਰਸਾਈਕਲ ਮਾਰਚ ਕਰਕੇ ਕਿਸਾਨੀ ਮਸਲਿਆਂ ਅਤੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਉਭਾਰਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ, ਖੇਤੀਬਾੜੀ ਅਤੇ ਰੋਜ਼ੀ-ਰੋਟੀ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਜਥੇਬੰਦੀ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਅਤੇ ਅੱਗੇ ਵੀ ਸੰਘਰਸ਼ ਕਰਦੀ ਰਹੇਗੀ ।
ਸ
ਸਨਿਚਰਵਾਰ, 1 ਅਗਸਤ, 2026
21-08-2026
ਮਮਦੋਟ, 20 ਅਗਸਤ (ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਅੱਜ ਇਲਾਕਾ ਮਮਦੋਟ ਅਤੇ ਮਮਦੋਟ ਦੇ ਬਾਜ਼ਾਰ ਵਿਚ ਮੋਟਰਸਾਈਕਲ ਮਾਰਚ ਕਰਕੇ ਕਿਸਾਨੀ ਮਸਲਿਆਂ ਅਤੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਉਭਾਰਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ, ਖੇਤੀਬਾੜੀ ਅਤੇ ਰੋਜ਼ੀ-ਰੋਟੀ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਜਥੇਬੰਦੀ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਅਤੇ ਅੱਗੇ ਵੀ ਸੰਘਰਸ਼ ਕਰਦੀ ਰਹੇਗੀ । ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਜੱਲੋ ਕੇ ਦੇ ਆਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੇ ਮਸਲੇ ਨੂੰ ਲੈ ਕੇ ਨਾਇਬ ਤਹਿਸੀਲਦਾਰ ਦੇ ਦਫ਼ਤਰ ਉਨ੍ਹਾਂ ਦੇ ਰੀਡਰ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਜ਼ਮੀਨਾਂ ਅਬਾਦ ਕਰਕੇ ਖੇਤੀ ਕਰ ਰਹੇ ਆਬਾਦਕਾਰ ਕਿਸਾਨਾਂ ਅਤੇ ਜੰਗਲਾਤ ਮਹਿਕਮੇ ਨੂੰ ਦਖ਼ਲਅੰਦਾਜ਼ੀ ਕਰਨ ਤੋਂ ਰੋਕਿਆ ਜਾਵੇ| ਉਨ੍ਹਾਂ ਕਿਹਾ ਕਿ ਜ਼ਮੀਨ ਕਿਸਾਨ ਦੀ ਜ਼ਿੰਦਗੀ ਅਤੇ ਉਸਦੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਮੁੱਖ ਆਧਾਰ ਹੈ। ਇਸ ਲਈ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਪਿੰਡ ਪੋਜੋਕੇ ਵਿਚ ਹੋਈ ਲੜਾਈ ਦੇ ਮਾਮਲੇ ਵਿਚ ਪੀੜਤ ਨਿਰਮਲ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਅਤੇ ਕਿਸਾਨ ਥਾਣਾ ਮਮਦੋਟ ਦੇ ਐੱਸ.ਐੱਚ.ਓ. ਨੂੰ ਮਿਲੇ। ਕਿਸਾਨ ਆਗੂਆਂ ਨੇ ਪੁਲਿਸ ਅਧਿਕਾਰੀ ਅੱਗੇ ਮਾਮਲਾ ਰੱਖਦਿਆਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਜਥੇਬੰਦੀ ਦੇ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ, ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ , ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ, ਬਲਾਕ ਆਗੂ ਗੁਰਜੱਜ ਸਿੰਘ ਸਾਂਦੇ ਹਾਸ਼ਮ ਓਮ ਪ੍ਰਕਾਸ਼ ਲੱਖਾਹਾਜੀ ਵਿਕਰਮ ਬਾਰੇਕੇ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਅਤੇ ਵਰਕਰ ਹਾਜ਼ਰ ਸਨ।