ਸਿੱਖਿਆ ਵਿਭਾਗ ਦੇ ਅਧਿਆਪਕ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਕਰਨਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
* ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸੌਂਪੇ ਐਡਵਾਂਸ ਨੋਟਿਸ * ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਫ਼ਿਰੋਜ਼ਪੁਰ, 20 ਅਗਸਤ (ਗੁਰਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੇ ਵਿਰੋਧ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਵਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਿਰੋਜ਼ਪੁਰ ਨੂੰ ਐਡਵਾਂਸ ਨੋਟਿਸ ਸੌਂਪੇ ਗਏ।
ਸ
ਸਮੂਹਿਕ ਛੁੱਟੀ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਐਡਵਾਂਸ ਨੋਟਿਸ ਸੌਂਪਦੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ। ਤਸਵੀਰ-ਗੁਰਿੰਦਰ ਸਿੰਘ
21-08-2026
ਫ਼ਿਰੋਜ਼ਪੁਰ, 20 ਅਗਸਤ (ਗੁਰਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੇ ਵਿਰੋਧ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਵਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਿਰੋਜ਼ਪੁਰ ਨੂੰ ਐਡਵਾਂਸ ਨੋਟਿਸ ਸੌਂਪੇ ਗਏ। ਆਗੂਆਂ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ-ਪੈਨਸ਼ਨਰ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫ਼ਰੰਟ ਦੇ ਝੰਡੇ ਹੇਠ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ ਫ਼ੈਸਲੇ ਅਨੁਸਾਰ 27 ਅਗਸਤ ਨੂੰ ਜ਼ਿਲ੍ਹੇ ਦੇ ਸਮੂਹ ਅਧਿਆਪਕ, ਨਾਨ-ਟੀਚਿੰਗ ਸਟਾਫ਼ ਅਤੇ ਸਕੂਲ ਮੁਖੀ ਸਮੂਹਿਕ ਛੁੱਟੀ ਲੈਣਗੇ ਅਤੇ ਸਕੂਲਾਂ ਵਿਚ ਹਾਜ਼ਰ ਹੋਣ ਦੀ ਬਜਾਏ ਸਿੱਧੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ। ਨੋਟਿਸ ਰਾਹੀਂ ਅਧਿਕਾਰੀਆਂ ਨੂੰ ਸਪਸ਼ਟ ਕੀਤਾ ਗਿਆ ਕਿ ਜੇਕਰ ਕਿਸੇ ਕਰਮਚਾਰੀ ਜਾਂ ਸਕੂਲ ਮੁਖੀ ਨੂੰ ਸਮੂਹਿਕ ਛੁੱਟੀ ਲੈਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਾਂ ਕਿਸੇ ਕਿਸਮ ਦਾ ਦਬਾਅ ਬਣਾਇਆ ਗਿਆ ਤਾਂ ਇਸ ਦਾ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। ਸਾਂਝਾ ਬਿਆਨ ਜਾਰੀ ਕਰਦਿਆਂ ਅਧਿਆਪਕ ਆਗੂਆਂ ਨੇ ਕਿਹਾ ਕਿ 37 ਕੱਟੇ ਗਏ ਭੱਤੇ ਬਹਾਲ ਕਰਨ, ਮੁਲਾਜ਼ਮਾਂ ਨੂੰ ਪੂਰਾ ਬਣਦਾ ਮਹਿੰਗਾਈ ਭੱਤਾ ਜਾਰੀ ਕਰਨ, 17-07-2020 ਅਤੇ 15-01-2015 ਦੇ ਮਾਰੂ ਪੱਤਰ ਰੱਦ ਕਰਨ, ਪੁਰਾਣੀ ਪੈਨਸ਼ਨ ਸਕੀਮ ਸਬੰਧੀ ਸਾਲ 2022 ਵਿਚ ਜਾਰੀ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਅਤੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜੀ.ਟੀ.ਯੂ. ਤੋਂ ਜਗਸੀਰ ਸਿੰਘ ਗਿੱਲ, ਬੀ.ਐਂਡ. ਫ਼ਰੰਟ ਤੋਂ ਪਰਮਜੀਤ ਸਿੰਘ ਪੰਮਾ, 6635 ਈ.ਟੀ.ਟੀ. ਅਧਿਆਪਕ ਯੂਨੀਅਨ ਤੋਂ ਦੀਪਕ ਕੰਬੋਜ ਅਤੇ ਸ਼ਲਿੰਦਰ ਕੰਬੋਜ, ਈ.ਟੀ.ਯੂ. ਤੋਂ ਹਰਜੀਤ ਸਿੰਘ ਸਿੱਧੂ, ਕੰਪਿਊਟਰ ਫੈਕਲਟੀ ਐਸੋਸੀਏਸ਼ਨ ਤੋਂ ਗੁਰਵਿੰਦਰ ਸਿੰਘ ਮਠਾੜੂ ਤੋਂ ਇਲਾਵਾ ਸਰਬਜੀਤ ਸਿੰਘ ਭਾਵੜਾ, ਹੀਰਾ ਸਿੰਘ ਤੂਤ, ਅਮਿੱਤ ਸ਼ਰਮਾ, ਗੁਰਵਿੰਦਰ ਸਿੰਘ ਖੋਸਾ, ਅਵਤਾਰ ਸਿੰਘ, ਵਿਨੋਦ ਗੁਪਤਾ, ਪਰਮਜੀਤ ਸਿੰਘ, ਸਵਰਨ ਸਿੰਘ, ਹਰਵਿੰਦਰ ਸਿੰਘ ਕੈਲਾਸ਼, ਸੰਦੀਪ ਕੁਮਾਰ, ਨਿਤਾਸ਼ਾ, ਕਮਲ ਕੰਬੋਜ ਆਦਿ ਹਾਜ਼ਰ ਸਨ।