20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਵਲੋਂ ਡੀ.ਸੀ. ਦਫ਼ਤਰ ਬਾਹਰ ਪ੍ਰਦਰਸ਼ਨ

ਫ਼ਿਰੋਜ਼ਪੁਰ, 20 ਅਗਸਤ (ਕੁਲਬੀਰ ਸਿੰਘ ਸੋਢੀ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ ਲਗਭਗ ਇਕ ਹਫ਼ਤੇ ਤੋਂ ਸ਼ੁਰੂ ਕੀਤਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੀ ਅਗਲੀ ਕੜੀ ਵਜੋਂ ਡੀ.

Ad Position 21
No active advertisement
ਅਜੀਤ ਡੈਸਕ 21-08-2026
ਫ਼ਿਰੋਜ਼ਪੁਰ, 20 ਅਗਸਤ (ਕੁਲਬੀਰ ਸਿੰਘ ਸੋਢੀ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ ਲਗਭਗ ਇਕ ਹਫ਼ਤੇ ਤੋਂ ਸ਼ੁਰੂ ਕੀਤਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੀ ਅਗਲੀ ਕੜੀ ਵਜੋਂ ਡੀ.ਸੀ ਦਫ਼ਤਰ ਬਾਹਰ ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਸੂਬਾ ਸਰਕਾਰ ਦਾ ਪੁਤਲਾ ਫੂਕਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਐੱਨ.ਐੱਚ.ਐੱਮ. ਦੇ ਆਗੂ ਬਗੀਚਾ ਸਿੰਘ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ‘‘ਬਰਾਬਰ ਕੰਮ ਲਈ ਬਰਾਬਰ ਤਨਖ਼ਾਹ’’ ਦੇ ਸਿਧਾਂਤ ਨੂੰ ਲਾਗੂ ਕਰਦਿਆਂ ਮੁਲਾਜ਼ਮਾਂ ਨੂੰ ਤਨਖ਼ਾਹ ਦਿੱਤੀ ਜਾਵੇ। ਇਸ ਦੇ ਨਾਲ ਹੀ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ ਲੋਇਲਟੀ ਬੋਨਸ ਦੀ ਮੰਗ ਵੀ ਰੱਖੀ ਗਈ। ਧਰਨਾ ਅਤੇ ਪੁਤਲਾ ਫੂਕ ਪ੍ਰਦਰਸ਼ਨ ਕਰਨ ਮੌਕੇ ਆਸ਼ਾ ਵਰਕਰ ਯੂਨੀਅਨ ਦੇ ਪ੍ਰਧਾਨ ਰਾਜਵੰਤ ਕੌਰ ਨੇ ਕਿਹਾ ਕਿ ਆਸ਼ਾ ਵਰਕਰਾਂ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ ਘੱਟੋ-ਘੱਟ 26,000 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ ਅਤੇ ਕੱਟੇ ਹੋਏ ਭੱਤੇ ਬਹਾਲ ਕੀਤੇ ਜਾਣ। ਕਿਉਂਕਿ ਆਸ਼ਾ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਨਾਲ ਜੋੜਨ, ਮਾਤਾ-ਬੱਚਾ ਸਿਹਤ, ਟੀਕਾਕਰਨ ਅਤੇ ਹੋਰ ਅਹਿਮ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਹਾਜ਼ਰ ਕਮਿਊਨਿਟੀ ਹੈਲਥ ਅਫ਼ਸਰ ਨਰਿੰਦਰ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਅਤੇ ਆਸ਼ਾ ਵਰਕਰ ਸਿਹਤ ਵਿਭਾਗ ਦੀਆਂ ਅਹਿਮ ਸੇਵਾਵਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਨਿਭਾਅ ਰਹੇ ਹਨ। ਕਮਿਊਨਿਟੀ ਹੈਲਥ ਅਫ਼ਸਰ ਡਾ.ਪ੍ਰੀਤ ਮਖਿਜਾ ਨੇ ਕਿਹਾ ਕਿ ਮੰਗਾਂ ਕੋਈ ਖੈਰਾਤ ਨਹੀਂ, ਸਗੋਂ ਮਿਹਨਤ ਕਰਨ ਵਾਲੇ ਕਾਮਿਆਂ ਦੇ ਹੱਕ ਦੀ ਮੰਗ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਠੋਸ ਫ਼ੈਸਲੇ ਕੀਤੇ ਜਾਣ। ਇਸ ਮੌਕੇ ਐੱਨ.ਐੱਚ.ਐੱਮ. ਯੂਨੀਅਨ ਦੇ ਸਾਥੀ, ਡਾ . ਨੀਤਿਕਾ, ਡਾ.ਸ਼ਿਵਲਾਕਸ਼ਨਾ, ਰਾਜਵਿੰਦਰ ਕੌਰ, ਨੇਹਾ, ਬਲਦੇਵ ਸਿੰਘ, ਪਰਮਿੰਦਰ ਕੌਰ, ਹਰਜਿੰਦਰ ਸਿੰਘ, ਹਰਬੰਸ ਲਾਲ, ਰਿੰਕੂ ਕੰਬੋਜ਼ ਡਾ.ਲਲਿਤ, ਪੂਜਾ, ਸੰਗੀਤਾ, ਅਜੇ, ਸੁਖਦੇਵ ਸਿੰਘ, ਪੈਰਾਮੈਡੀਕਲ ਯੂਨੀਅਨ ਦੇ ਆਗੂ ਨਰਿੰਦਰ ਸ਼ਰਮਾ, ਰਾਮ ਪ੍ਰਸਾਦ, ਕਰਨਜੀਤ ਅਤੇ ਆਸ਼ਾ ਵਰਕਰ ਰਾਜਵੰਤ ਕੌਰ, ਪਰਮਜੀਤ ਕੋਰ, ਇੰਦਰਜੀਤ ਕੌਰ, ਵੀਰਪਾਲ ਕੌਰ, ਰਮਨਦੀਪ ਕੌਰ, ਕਰਨਦੀਪ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੁੱਘ ਦੀ ਮਿਹਨਤ ’ਤੇ ਪਾਰਟੀ ਲੀਡਰਸ਼ਿਪ ਨੇ ਜਤਾਇਆ ਭਰੋਸਾ-ਸ਼ੰਟੀ ਅਗਲੀ ਖ਼ਬਰ ਫ਼ਿਰੋਜ਼ਪੁਰ ਕੈਂਟ ’ਚ ਇਲੈਕਟ੍ਰੋਨਿਕਸ ਦੇ ਸ਼ੋਰੂਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Ad Position 24