537 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗ੍ਰਿਫਤਾਰ
ਜ਼ੀਰਾ,21 ਅਗਸਤ (ਰਜਨੀਸ਼ ਕਥੂਰੀਆ)-ਸੀ. ਆਈ.
ਜ਼ੀਰਾ,21 ਅਗਸਤ (ਰਜਨੀਸ਼ ਕਥੂਰੀਆ)-ਸੀ.ਆਈ.ਏ.ਸਟਾਫ ਜ਼ੀਰਾ ਦੀ ਪੁਲਿਸ ਨੇ ਇਕ ਦੋਸ਼ੀ ਨੂੰ 537 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੀ.ਆਈ.ਏ.ਸਟਾਫ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਗਮੀਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ’ਤੇ ਸਨ ਕਿ ਮੁਖਬਰ ਖਾਸ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਉਸ ਵਲੋਂ ਦੱਸੀ ਗਈ ਥਾਂ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਸੁਮਿਤ ਪੁੱਤਰ ਗੱਬਰ ਵਾਸੀ ਬਸਤੀ ਸ਼ੇਖਾਂ ਵਾਲੀ, ਵਾਰਡ ਨੰਬਰ 7,ਫਿਰੋਜ਼ਪੁਰ ਸ਼ਹਿਰ ਨੂੰ 537 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀ ਕੋਲੋਂ ਇਕ ਮੋਬਾਈਲ ਫੋਨ ਵੀ ਬਰਾਮਦ ਹੋਇਆ ਹੈ। ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।