21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬੰਦ ਦੇ ਮੱਦੇਨਜ਼ਰ ਗੁਰੂਹਰਸਹਾਏ ’ਚ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਗੁਰੂਹਰਸਹਾਏ, 21 ਅਗਸਤ (ਕਪਿਲ ਕੰਧਾਰੀ)-ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਗੁਰੂਹਰਸਹਾਏ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਡੀ.

Ad Position 21
No active advertisement
ਅਜੀਤ ਡੈਸਕ 22-08-2026
ਗੁਰੂਹਰਸਹਾਏ, 21 ਅਗਸਤ (ਕਪਿਲ ਕੰਧਾਰੀ)-ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਗੁਰੂਹਰਸਹਾਏ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਡੀ.ਐਸ.ਪੀ ਰਾਜਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ ਅਤੇ ਮੁੱਖ ਬਾਜ਼ਾਰਾਂ, ਸੰਵੇਦਨਸ਼ੀਲ ਥਾਵਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਬੰਦ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਵਿਚ ਗਸ਼ਤ ਵੀ ਤੇਜ਼ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਪੁਲਿਸ ਅਧਿਕਾਰੀਆਂ ਵਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਗਈ ਅਤੇ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਬੰਦ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਬੰਦ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਵਲੋਂ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਮੌਕੇ ਰੀਡਰ ਕਰਨੈਲ ਸਿੰਘ ਮੁੱਖ ਮੁੰਛੀ ਅੰਮ੍ਰਿਤਪਾਲ ਸਿੰਘ, ਨਾਇਬ ਰੀਡਰ ਸਰਬਜੀਤ ਸਿੰਘ ਗੁਰਚਰਨ ਸਿੰਘ ਰਕੇਸ਼ ਕੁਮਾਰ ਹਾਂਡਾ ਗੁਰਪ੍ਰੀਤ ਸਿੰਘ ਸਮੇਤ ਹੋਰ ਵੀ ਪੁਲਿਸ ਕਰਮਚਾਰੀ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਐਮਬਰੋਜ਼ੀਅਲ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ, ਤੇਜ਼ ਬਾਰਿਸ਼ ਨੇ ਮੱਖੂ ਸ਼ਹਿਰ ਕੀਤਾ ਜਲਥਲ
Ad Position 24