21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬਿਜਲੀ ਬੋਰਡ ਦਫ਼ਤਰ ’ਚ ਉਪ ਮੰਡਲ ਅਫ਼ਸਰ ਦੀ ਆਸਾਮੀ ਖਾਲੀ ਹੋਣ ਕਾਰਨ ਲੋਕ ਪੇ੍ਸ਼ਾਨ

ਮੁੱਦਕੀ, 21 ਅਗਸਤ (ਭਾਰਤ ਭੂਸ਼ਨ ਅਗਰਵਾਲ)-ਬਿਜਲੀ ਬੋਰਡ ਦਫ਼ਤਰ ਮੁੱਦਕੀ ’ਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਉਪ ਮੰਡਲ ਅਫ਼ਸਰ ਦੀ ਆਸਾਮੀ ਖਾਲੀ ਪਈ ਹੈ, ਜਿਸ ਦੇ ਚੱਲਦਿਆਂ ਆਸ-ਪਾਸ ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦੇ ਬਿੱਲਾਂ, ਨਵੇਂ ਕੁਨੈਕਸ਼ਨਾਂ ਅਤੇ ਹੋਰ ਕੰਮਾਂ ਲਈ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਮਸਾਂ ਸਮਾਂ ਕੱਢ ਕੇ ਆਪਣਾ ਕੰਮ ਕਰਵਾਉਣ ਲਈ ਆਉਂਦੇ ਹਨ ਅਤੇ ਅੱਗਿਓਂ ਅਫ਼ਸਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਬੇਰੰਗ ਵਾਪਸ ਪਰਤਣਾ ਪੈਂਦਾ ਹੈ।

Ad Position 21
No active advertisement
ਉਪ ਮੰਡਲ ਅਫ਼ਸਰ ਦੀ ਖਾਲੀ ਪਈ ਕੁਰਸੀ। ਤਸਵੀਰ-ਭਾਰਤ ਭੂਸ਼ਨ ਅਗਰਵਾਲ 22-08-2026
ਮੁੱਦਕੀ, 21 ਅਗਸਤ (ਭਾਰਤ ਭੂਸ਼ਨ ਅਗਰਵਾਲ)-ਬਿਜਲੀ ਬੋਰਡ ਦਫ਼ਤਰ ਮੁੱਦਕੀ ’ਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਉਪ ਮੰਡਲ ਅਫ਼ਸਰ ਦੀ ਆਸਾਮੀ ਖਾਲੀ ਪਈ ਹੈ, ਜਿਸ ਦੇ ਚੱਲਦਿਆਂ ਆਸ-ਪਾਸ ਪਿੰਡਾਂ ਦੇ ਲੋਕਾਂ ਨੂੰ ਬਿਜਲੀ ਦੇ ਬਿੱਲਾਂ, ਨਵੇਂ ਕੁਨੈਕਸ਼ਨਾਂ ਅਤੇ ਹੋਰ ਕੰਮਾਂ ਲਈ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਮਸਾਂ ਸਮਾਂ ਕੱਢ ਕੇ ਆਪਣਾ ਕੰਮ ਕਰਵਾਉਣ ਲਈ ਆਉਂਦੇ ਹਨ ਅਤੇ ਅੱਗਿਓਂ ਅਫ਼ਸਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਬੇਰੰਗ ਵਾਪਸ ਪਰਤਣਾ ਪੈਂਦਾ ਹੈ। ਇਸ ਤੋਂ ਇਲਾਵਾ ਬਿਜਲੀ ਖ਼ਰਾਬ ਹੋਣ ਜਾਂ ਫਾਲਟ ਪੈਣ ਦੀਆਂ ਸ਼ਿਕਾਇਤਾਂ ਦਾ ਹੱਲ ਹੋਣ ਵਿਚ ਬਹੁਤ ਸਮਾਂ ਲੱਗ ਰਿਹਾ ਹੈ। ਰੋਜ਼ਾਨਾ ਦੀਆਂ ਅਰਜ਼ੀਆਂ ਅਤੇ ਹੋਰ ਕਾਗ਼ਜ਼ੀ ਕੰਮ ਵੱਡੀ ਪੱਧਰ ’ਤੇ ਰੁਕੇ ਪਏ ਹਨ, ਜਿਸ ਕਾਰਨ ਲੋਕਾਂ ’ਚ ਮਾਨ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਿਜਲੀ ਕਰਮਚਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਉਪ ਮੰਡਲ ਅਫ਼ਸਰ ਦੀ ਇਕ ਦਿਨ ਲਈ ਆਰਜ਼ੀ ਡਿਊਟੀ ਲਗਾਈ ਗਈ ਹੈ, ਪਰ ਬਿਜਲੀ ਖਪਤਕਾਰਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਬਹੁਤ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਬਿਜਲੀ ਦਫ਼ਤਰ ਵਿਖੇ ਜਗਤਾਰ ਸਿੰਘ ਉਪ ਮੰਡਲ ਅਫ਼ਸਰ ਸਨ, ਉਨ੍ਹਾਂ ਦੀ ਬਦਲੀ ਹੋਈ ਨੂੰ ਕਰੀਬ ਦੋ ਮਹੀਨੇ ਦਾ ਸਮਾਂ ਹੋ ਗਿਆ ਹੈ। ਲੋਕਾਂ ਦੀ ਮੰਗ ਹੈ ਕਿ ਸਰਕਾਰ ਅਤੇ ਬਿਜਲੀ ਬੋਰਡ ਦੇ ਉਚ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਇੱਥੇ ਨਵੇਂ ਉਪ ਮੰਡਲ ਅਫ਼ਸਰ ਦੀ ਨਿਯੁਕਤੀ ਕਰਨ। ਜਦੋਂ ਤੱਕ ਪੱਕੀ ਨਿਯੁਕਤੀ ਨਹੀਂ ਹੁੰਦੀ, ਉਦੋਂ ਤੱਕ ਕਿਸੇ ਹੋਰ ਅਧਿਕਾਰੀ ਨੂੰ ਪੂਰੇ ਸਮੇਂ ਲਈ ਤਾਇਨਾਤ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਖੱਜਲ-ਖੁਆਰੀ ਬੰਦ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਜਾਨਲੇਵਾ ਹਮਲਾ ਕਰਕੇ ਸੱਟਾਂ ਮਾਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਅਗਲੀ ਖ਼ਬਰ ਭਾਰੀ ਬਾਰਿਸ਼ ਨੇ ਮੁੱਦਕੀ ਨੂੰ ਕੀਤਾ ਜਲਥਲ, ਨੀਵੀਆਂ ਥਾਵਾਂ ’ਤੇ ਭਰਿਆ ਪਾਣੀ
Ad Position 24