ਜਾਨਲੇਵਾ ਹਮਲਾ ਕਰਕੇ ਸੱਟਾਂ ਮਾਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ
ਮੱਲਾਂਵਾਲਾ, 21 ਅਗਸਤ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਆਸ਼ੀਕੇ ਵਿਖੇ ਦੋ ਭਰਾਵਾਂ ਅਤੇ ਪਿਉ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ 15/20 ਅਣਪਛਾਤਿਆਂ ਅਤੇ 6 ਬਾਏ ਨੇਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਏਮਜ ਹਸਪਤਾਲ ਬਠਿੰਡਾ ’ਚ ਜ਼ੇਰੇ ਇਲਾਜ ਗੁਰਚਰਨ ਸਿੰਘ ਪੁੱਤਰ ਗੁਰਮੀਤ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਪਿੰਡ ਆਸ਼ੀਕੇ ਨੇ ਪੁਲਿਸ ਨੂੰ ਦਰਜ ਕਰਵਾਏ ਕਿ 19 ਅਗਸਤ ਨੂੰ ਉਹ ਅਤੇ ਉਸ ਦਾ ਵੱਡਾ ਭਰਾ ਰਣਧੀਰ ਸਿੰਘ ਅਤੇ ਪਿਤਾ ਗੁਰਮੀਤ ਸਿੰਘ ਸਰਕਾਰੀ ਬੰਨ੍ਹ ’ਤੇ ਖੜ੍ਹੇ ਸੀ ਤਾਂ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ।
ਮੱਲਾਂਵਾਲਾ, 21 ਅਗਸਤ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਆਸ਼ੀਕੇ ਵਿਖੇ ਦੋ ਭਰਾਵਾਂ ਅਤੇ ਪਿਉ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ 15/20 ਅਣਪਛਾਤਿਆਂ ਅਤੇ 6 ਬਾਏ ਨੇਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਏਮਜ ਹਸਪਤਾਲ ਬਠਿੰਡਾ ’ਚ ਜ਼ੇਰੇ ਇਲਾਜ ਗੁਰਚਰਨ ਸਿੰਘ ਪੁੱਤਰ ਗੁਰਮੀਤ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਪਿੰਡ ਆਸ਼ੀਕੇ ਨੇ ਪੁਲਿਸ ਨੂੰ ਦਰਜ ਕਰਵਾਏ ਕਿ 19 ਅਗਸਤ ਨੂੰ ਉਹ ਅਤੇ ਉਸ ਦਾ ਵੱਡਾ ਭਰਾ ਰਣਧੀਰ ਸਿੰਘ ਅਤੇ ਪਿਤਾ ਗੁਰਮੀਤ ਸਿੰਘ ਸਰਕਾਰੀ ਬੰਨ੍ਹ ’ਤੇ ਖੜ੍ਹੇ ਸੀ ਤਾਂ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਜਿਸ ਦੌਰਾਨ ਉਨ੍ਹਾਂ ਨੇ ਲੱਤ ਵਿਚ ਗੋਲੀ ਮਾਰੀ ਅਤੇ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਪਰਮਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਪ੍ਰਗਟ ਸਿੰਘ, ਪ੍ਰਗਟ ਸਿੰਘ ਪੁੱਤਰ ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸਵਰਨ ਸਿੰਘ, ਸੁਖਦੇਵ ਸਿੰਘ ਪੁੱਤਰ ਅੰਗਰੇਜ ਸਿੰਘ, ਕੁਲਦੀਪ ਸਿੰਘ ਉਰਫ਼ ਸੋਨੀ ਪੁੱਤਰ ਧਰਮ ਸਿੰਘ, ਦਦੂ ਪੁੱਤਰ ਸਵਰਨ ਸਿੰਘ ਵਾਸੀਆਨ ਪਿੰਡ ਆਸ਼ੀਕੇ ਥਾਣਾ ਮੱਲਾਂਵਾਲਾ ਅਤੇ 15/20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।