ਗੁਰਤੇਜ ਸਿੰਘ ਸਾਬਕਾ ਸਰਪੰਚ ਵਲਟੋਹਾ ਦੀ ਮਾਤਾ ਦੇ ਦਿਹਾਂਤ ’ਤੇ ਕਿਸਾਨ ਆਗੂਆਂ ਕੀਤਾ ਦੁੱਖ ਸਾਂਝਾ
ਮੱਲਾਂਵਾਲਾ, 22 ਅਗਸਤ (ਗੁਰਦੇਵ ਸਿੰਘ)- ਬੀਤੇ ਦਿਨੀਂ ਪਿੰਡ ਵਲਟੋਹਾ ਦੇ ਸਾਬਕਾ ਸਰਪੰਚ ਗੁਰਤੇਜ ਸਿੰਘ ਦੇ ਸਤਿਕਾਰਯੋਗ ਮਾਤਾ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੇ ਦਿਹਾਂਤ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੇ ਐਗਜੈਕਟਿਵ ਮੈਂਬਰ ਦਰਸ਼ਨ ਸਿੰਘ, ਮਨਦੀਪ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ ਆਦਿ ਅਹੁਦੇਦਾਰਾਂ ਨੇ ਗੁਰਤੇਜ ਸਿੰਘ ਦੇ ਗ੍ਰਹਿ ਪਹੁੰਚ ਕੇ ਦੁੱਖ ਸਾਂਝਾ ਕੀਤਾ।
ਮੱਲਾਂਵਾਲਾ, 22 ਅਗਸਤ (ਗੁਰਦੇਵ ਸਿੰਘ)- ਬੀਤੇ ਦਿਨੀਂ ਪਿੰਡ ਵਲਟੋਹਾ ਦੇ ਸਾਬਕਾ ਸਰਪੰਚ ਗੁਰਤੇਜ ਸਿੰਘ ਦੇ ਸਤਿਕਾਰਯੋਗ ਮਾਤਾ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੇ ਦਿਹਾਂਤ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੇ ਐਗਜੈਕਟਿਵ ਮੈਂਬਰ ਦਰਸ਼ਨ ਸਿੰਘ, ਮਨਦੀਪ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ ਆਦਿ ਅਹੁਦੇਦਾਰਾਂ ਨੇ ਗੁਰਤੇਜ ਸਿੰਘ ਦੇ ਗ੍ਰਹਿ ਪਹੁੰਚ ਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਕਿਸਾਨ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਮਾਤਾ ਜੀ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।