23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਜ਼ੋਨ ਸਤੀਏਵਾਲਾ ਦੀ ਅੰਡਰ-19 ਟੀਮ ਨੇ ਹਾਸਿਲ ਕੀਤਾ ਦੂਜਾ ਸਥਾਨ ਹਰਅੰਮ੍ਰਿਤਪਾਲ ਸਿੰਘ ਦੀ ਰਾਜ ਪੱਧਰੀ ਟੂਰਨਾਮੈਂਟ ਲਈ ਚੋਣ

ਫ਼ਿਰੋਜ਼ਪੁਰ, 22 ਅਗਸਤ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਜ਼ੋਨ ਸਤੀਏਵਾਲਾ ਦੀ ਅੰਡਰ-19 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ ਟਰਾਫੀ ਆਪਣੇ ਨਾਂਅ ਕੀਤੀ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਜ਼ੋਨਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 23-08-2026
ਫ਼ਿਰੋਜ਼ਪੁਰ, 22 ਅਗਸਤ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਜ਼ੋਨ ਸਤੀਏਵਾਲਾ ਦੀ ਅੰਡਰ-19 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਅਤੇ ਟਰਾਫੀ ਆਪਣੇ ਨਾਂਅ ਕੀਤੀ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਜ਼ੋਨਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਜ਼ੋਨ ਸਤੀਏਵਾਲਾ ਦੀ ਟੀਮ ਨੇ ਸੂਝ-ਬੂਝ, ਧੀਰਜ, ਏਕਾਗਰਤਾ ਅਤੇ ਰਣਨੀਤਿਕ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਆਪਣੇ ਜ਼ੋਨ ਅਤੇ ਸਕੂਲਾਂ ਦਾ ਨਾਮ ਰੌਸ਼ਨ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦੀ ਪ੍ਰਿੰਸੀਪਲ ਪੂਨਮ ਕਾਲੜਾ ਨੇ ਦੱਸਿਆ ਕਿ ਸਕੂਲ ਲਈ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਹਰਅੰਮ੍ਰਿਤਪਾਲ ਸਿੰਘ ਦੀ ਸ਼ਾਨਦਾਰ ਖੇਡ ਦੇ ਆਧਾਰ ’ਤੇ ਰਾਜ ਪੱਧਰੀ ਸ਼ਤਰੰਜ ਟੂਰਨਾਮੈਂਟ ਲਈ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਅਧਿਆਪਕਾਂ ਅਤੇ ਸਮੂਹ ਸਟਾਫ਼ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸ਼ਤਰੰਜ ਵਰਗੀ ਬੌਧਿਕ ਖੇਡ ਵਿਦਿਆਰਥੀਆਂ ਵਿਚ ਏਕਾਗਰਤਾ, ਧੀਰਜ, ਤਰਕਸ਼ੀਲ ਸੋਚ , ਫ਼ੈਸਲਾ ਲੈਣ ਦੀ ਸਮਰੱਥਾ ਅਤੇ ਸਮੱਸਿਆ ਹੱਲ ਕਰਨ ਦੇ ਗੁਣਾਂ ਨੂੰ ਵਿਕਸਤ ਕਰਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮੈਡਮ ਸੀਮਾ ਰਾਨੀ, ਹਰਪ੍ਰੀਤ ਬੇਦੀ, ਵੀਨਾ ਕਾਲੜਾ, ਸੁਜਾਤਾ ਜੈਨ, ਕੁਲਵਿੰਦਰ ਕੌਰ, ਸ਼ੈਲਿਕਾ, ਰੋਹਿਤ ਪੁਰੀ, ਗੁਰਵਿੰਦਰ ਕੌਰ, ਰਾਖੀ ਗਰਗ, ਗੁਰਪ੍ਰਤਾਪ ਸਿੰਘ, ਮਨਦੀਪ ਕੁਮਾਰ, ਗਗਨਦੀਪ ਸਿੰਘ, ਜਗਤਾਰ ਸਿੰਘ ਅਤੇ ਅਜੈਬ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰਾਂ ਨੇ ਟੀਮ ਅਤੇ ਸਟੇਟ ਪੱਧਰੀ ਮੁਕਾਬਲੇ ਲਈ ਚੁਣੇ ਗਏ ਹਰਅਮਿਤਪਾਲ ਸਿੰਘ ਨੂੰ ਵਧਾਈ ਦਿੱਤੀ ਅਤੇ ਉਸ ਦੀ ਅਗਲੀ ਪ੍ਰਤੀਯੋਗਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਜੀਵਨ ਮੱਲ ਸਕੂਲ ਜ਼ੀਰਾ ਦੀਆਂ ਟੀਮਾਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਸੀ. ਪੀ. ਐਫ. ਕਰਮਚਾਰੀ ਯੂਨੀਅਨ ਗੁਰੂਹਰਸਹਾਏ ਵਲੋ ਸਤੌਜ ਰੈਲੀ ’ਤੇ ਜਾਣ ਲਈ ਮੀਟਿੰਗ
Ad Position 24