22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

180 ਈ.ਟੀ.ਟੀ. ਅਧਿਆਪਕਾਂ ’ਤੇ ਪੁਲਿਸ ਜਬਰ ਦੀ ਡੀ.ਟੀ.ਐੱਫ. ਵਲੋਂ ਸਖ਼ਤ ਨਿਖੇਧੀ ਪੱਗਾਂ ਦੀ ਬੇਅਦਬੀ ਅਤੇ ਮਹਿਲਾ ਅਧਿਆਪਕਾਂ ਨਾਲ ਧੱਕੇਸ਼ਾਹੀ ਨੂੰ ਦੱਸਿਆ ਲੋਕਤੰਤਰ ਵਿਰੋਧੀ ਕਾਰਵਾਈ

ਫ਼ਿਰੋਜ਼ਪੁਰ, 22 ਅਗਸਤ (ਗੁਰਿੰਦਰ ਸਿੰਘ)-180 ਈ. ਟੀ.

Ad Position 21
No active advertisement
ਅਜੀਤ ਡੈਸਕ 23-08-2026
ਫ਼ਿਰੋਜ਼ਪੁਰ, 22 ਅਗਸਤ (ਗੁਰਿੰਦਰ ਸਿੰਘ)-180 ਈ.ਟੀ.ਟੀ. ਅਧਿਆਪਕਾਂ ਦੇ ਭਵਿੱਖ ਨਾਲ ਜੁੜੇ ਮਸਲੇ ਦਾ ਹੱਲ ਕਰਵਾਉਣ ਦੀ ਮੰਗ ਨੂੰ ਲੈ ਕੇ ਆਪਣੇ ਪਰਿਵਾਰਾਂ ਸਮੇਤ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਸ਼ਾਂਤਮਈ ਧਰਨਾ ਦੇ ਰਹੇ ਅਧਿਆਪਕਾਂ ’ਤੇ ਪੁਲਿਸ ਵਲੋਂ ਕੀਤੇ ਬਲ-ਪ੍ਰਯੋਗ ਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ) ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ। ਡੀ.ਟੀ.ਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ ਸਮੇਤ ਆਗੂਆਂ ਨੇ ਕਿਹਾ ਕਿ 180 ਈ.ਟੀ.ਟੀ. ਅਧਿਆਪਕਾਂ ਦੀ ਹੱਕੀ ਮੰਗ ਨੂੰ ਬਿਨਾਂ ਦੇਰੀ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੂਲ 4500 ਈ.ਟੀ.ਟੀ. ਭਰਤੀ ਦੇ ਹੋਰ ਨਿਯੁਕਤ ਅਧਿਆਪਕਾਂ ਦੀ ਤਰਜ਼ ’ਤੇ ਮੁੱਢਲੀ ਜੁਆਇੰਨਿੰਗ ਤੋਂ ਸਾਰੇ ਲਾਭ, ਪਰਖ ਸਮਾਂ, ਪੰਜਾਬ ਤਨਖ਼ਾਹ ਸਕੇਲ ਅਤੇ ਸੀਨੀਅਰਤਾ ਬਹਾਲ ਕੀਤੀ ਜਾਵੇ। ਆਗੂਆਂ ਨੇ ਦੋਸ਼ ਲਾਇਆ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖ ਰਹੇ ਅਧਿਆਪਕਾਂ ਨਾਲ ਗੱਲਬਾਤ ਕਰਨ ਦੀ ਬਜਾਏ ਪੁਲਿਸ ਤਾਕਤ ਦੀ ਵਰਤੋਂ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਕਾਰਵਾਈ ਦੌਰਾਨ ਸਿੱਖ ਅਧਿਆਪਕਾਂ ਦੀਆਂ ਪੱਗਾਂ ਉਤਾਰੀਆਂ ਗਈਆਂ ਅਤੇ ਮਹਿਲਾ ਅਧਿਆਪਕਾਂ ਨਾਲ ਧੂਹ-ਘੜੀਸ ਕੀਤੀ ਗਈ। ਕੁੱਝ ਮਹਿਲਾ ਅਧਿਆਪਕਾਂ ਨੂੰ ਸੈਕਟਰ-3 ਥਾਣੇ ਵਿਚ ਬੰਦ ਕੀਤੇ ਜਾਣ ਦਾ ਵੀ ਉਨ੍ਹਾਂ ਦੋਸ਼ ਲਾਇਆ। ਡੀ.ਟੀ.ਐੱਫ ਆਗੂਆਂ ਨੇ ਕਿਹਾ ਕਿ 2018 ਦੀ ਭਰਤੀ ਨਾਲ ਸਬੰਧਤ ਮਾਮਲੇ ਵਿਚ ਸਿੱਖਿਆ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀਆਂ ਰਿਪੋਰਟਾਂ 2023 ਵਿਚ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਸਰਕਾਰ ਤੋਂ ਸਵਾਲ ਕੀਤਾ ਕਿ ਜੇਕਰ ਮਾਮਲੇ ਸਬੰਧੀ ਰਿਪੋਰਟਾਂ ਮੌਜੂਦ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਮਾਂਬੱਧ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਡੀ.ਟੀ.ਐੱਫ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਪੁਲਿਸ ਕਾਰਵਾਈ ਦੀ ਤੁਰੰਤ ਜਾਂਚ, ਹਿਰਾਸਤ ਵਿਚ ਲਏ ਅਧਿਆਪਕਾਂ ਦੀ ਰਿਹਾਈ, ਪੱਗਾਂ ਦੀ ਬੇਅਦਬੀ ਅਤੇ ਮਹਿਲਾ ਅਧਿਆਪਕਾਂ ਨਾਲ ਕਥਿਤ ਧੱਕੇਸ਼ਾਹੀ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਚੋਣਾਂ ਲਈ ਕਾਂਗਰਸ ਦੇ ਚੋਣ ਮਨੋਰਥ ਪੱਤਰ ’ਚ ਹਰੇਕ ਵਰਗ ਦਾ ਖ਼ਿਆਲ ਰੱਖਿਆ ਜਾਵੇਗਾ- ਡਾ. ਅਮਰ ਸਿੰਘ ਅਗਲੀ ਖ਼ਬਰ ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਵਲੋਂ ਸੀ.ਐੱਚ.ਸੀ. ਫ਼ਿਰੋਜ਼ਸ਼ਾਹ ’ਚ ਸਿਹਤ ਸੇਵਾਵਾਂ ਦੀ ਸਮੀਖਿਆ
Ad Position 24