25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

17 ਵਾਂ ਮਾਂ ਭਗਵਤੀ ਜਾਗਰਣ 29 ਨੂੰ 4.55 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ 1 ਵਿਅਕਤੀ ਕਾਬੂ

ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)- ਥਾਣਾ ਸਦਰ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਰਾਣੇ ਐੱਸ.

Ad Position 21
No active advertisement
ਅਜੀਤ ਡੈਸਕ 25-08-2026
ਫ਼ਿਰੋਜ਼ਪੁਰ, 24 ਅਗਸਤ (ਗੁਰਿੰਦਰ ਸਿੰਘ)- ਥਾਣਾ ਸਦਰ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਰਾਣੇ ਐੱਸ.ਡੀ.ਐੱਮ. ਦਫ਼ਤਰ ਫਿਰੋਜ਼ਪੁਰ ਦੇ ਨੇੜਿਓਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਬਿੱਟੂ ਪੁੱਤਰ ਪੱਪੂ ਸਿੰਘ ਵਾਸੀ ਭੋਲੂ ਵਾਲਾ ਰੋਡ, ਗੋਬਿੰਦ ਨਗਰ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 4.55 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਭਾਰਤੀ ਕਰੰਸੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21/61/85 ਤਹਿਤ ਗੈਰ-ਵਪਾਰਕ ਮਾਤਰਾ ਸਬੰਧੀ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਕਿਸਾਨ ਜਥੇਬੰਦੀ ਵਲੋਂ ਮੀਟਿੰਗ ਅਗਲੀ ਖ਼ਬਰ 17 ਵਾਂ ਮਾਂ ਭਗਵਤੀ ਜਾਗਰਣ 29 ਨੂੰ
Ad Position 24