24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ’ਤੇ ਕਿਸਾਨ ਜਥੇਬੰਦੀ ਵਲੋਂ ਮੀਟਿੰਗ

ਫ਼ਿਰੋਜ਼ਪੁਰ, 24 ਅਗਸਤ (ਕੁਲਬੀਰ ਸਿੰਘ ਸੋਢੀ)-ਭਾਕਿਯੂ (ਏਕਤਾ) ਮਾਲਵਾ ਹੀਰਕੇ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਸ਼ਹਿਰ ਵਿਖੇ ਆਗੂ ਕ੍ਰਿਸ਼ਨ ਕੁਮਾਰ ਅਤੇ ਅਸ਼ੋਕ ਕੁਮਾਰ ਦੇ ਘਰ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨਾਲ ਸੰਬੰਧਤ ਅਹਿਮ ਮਸਲਿਆਂ ਸਮੇਤ ਭਾਰਤ-ਅਮਰੀਕਾ ਦਰਮਿਆਨ ਹੋ ਰਹੇ ਵਪਾਰਕ ਸਮਝੌਤੇ ਦੇ ਸੰਭਾਵਿਤ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-08-2026
ਫ਼ਿਰੋਜ਼ਪੁਰ, 24 ਅਗਸਤ (ਕੁਲਬੀਰ ਸਿੰਘ ਸੋਢੀ)-ਭਾਕਿਯੂ (ਏਕਤਾ) ਮਾਲਵਾ ਹੀਰਕੇ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਸ਼ਹਿਰ ਵਿਖੇ ਆਗੂ ਕ੍ਰਿਸ਼ਨ ਕੁਮਾਰ ਅਤੇ ਅਸ਼ੋਕ ਕੁਮਾਰ ਦੇ ਘਰ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨਾਲ ਸੰਬੰਧਤ ਅਹਿਮ ਮਸਲਿਆਂ ਸਮੇਤ ਭਾਰਤ-ਅਮਰੀਕਾ ਦਰਮਿਆਨ ਹੋ ਰਹੇ ਵਪਾਰਕ ਸਮਝੌਤੇ ਦੇ ਸੰਭਾਵਿਤ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤੇ ਸਬੰਧੀ ਹੋਣ ਵਾਲੇ ਫੈਸਲਿਆਂ ਦਾ ਸਿੱਧਾ ਜਾਂ ਅਸਿੱਧਾ ਪ੍ਰਭਾਵ ਦੇਸ਼ ਦੇ ਕਿਸਾਨਾਂ ’ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨਾਲ ਜੁੜੇ ਕਿਸੇ ਵੀ ਫੈਸਲੇ ਵਿਚ ਕਿਸਾਨਾਂ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣਾ ਲਾਜ਼ਮੀ ਹੈ ਅਤੇ ਖੇਤੀਬਾੜੀ ਖੇਤਰ ਨੂੰ ਕਿਸੇ ਵੀ ਅਜਿਹੇ ਸਮਝੌਤੇ ਦੀ ਮਾਰ ਤੋਂ ਬਚਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਆਗੂ ਕ੍ਰਿਸ਼ਨ ਕੁਮਾਰ ਅਤੇ ਅਸ਼ੋਕ ਕੁਮਾਰ ਨੇ ਸਾਥੀਆਂ ਨੂੰ ਦੱਸਿਆ ਕਿ ਜਿਸ ਜਗ੍ਹਾ ’ ਤੇ ਉਹ ਰਹਿ ਰਹੇ ਹਨ, ਉਹ ਕੇਂਦਰ ਸਰਕਾਰ ਨਾਲ ਸਬੰਧਤ ਹੈ ਅਤੇ ਇੱਥੇ ਪਿਛਲੇ ਕਰੀਬ 70 ਸਾਲਾਂ ਤੋਂ ਲੋਕ ਰਿਹਾਇਸ਼ ਕਰ ਰਹੇ ਹਨ। ਪੀੜ੍ਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਉਕਤ ਜਗ੍ਹਾ ਲਈ ਵਕਫ਼ ਬੋਰਡ ਵਿਭਾਗ ਦੇ ਕਰਮਚਾਰੀਆਂ ਵਲੋਂ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਇਸ ਕਾਰਵਾਈ ਦਾ ਪੁਰਜ਼ੋਰ ਵਿਰੋਧ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸੁਖਵੰਤ ਸਿੰਘ, ਕੁਲਵੰਤ ਸਿੰਘ, ਸੁਖਪਾਲ ਸਿੰਘ, ਹਰਦੇਵ ਸਿੰਘ, ਰਾਜੂ, ਵਿਨੋਦ ਕੁਮਾਰ, ਕਿਸ਼ੋਰੀ ਲਾਲ, ਕ੍ਰਿਸ਼ਨ ਲਾਲ, ਅਸ਼ੋਕ ਕੁਮਾਰ, ਪ੍ਰਦੀਪ ਕੁਮਾਰ, ਪਵਨ ਕੁਮਾਰ, ਮੱਖਣ ਸਿੰਘ, ਹਰੀ ਸਿੰਘ, ਗੁਰਸਾਹਿਬ ਸਿੰਘ , ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ, ਗੁਰਦੀਪ ਸਿੰਘ ਕਾਸੂ ਬੇਗੂ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਤੇਜ ਸਿੰਘ ਸਾਬਕਾ ਸਰਪੰਚ ਵਲਟੋਹਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ 17 ਵਾਂ ਮਾਂ ਭਗਵਤੀ ਜਾਗਰਣ 29 ਨੂੰ 4.55 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਸਮੇਤ 1 ਵਿਅਕਤੀ ਕਾਬੂ
Ad Position 24