24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਸਿਵਲ ਸਰਜਨ ਦਫ਼ਤਰ ਅੱਗੇ ਪਿੱਟ-ਸਿਆਪਾ

ਫ਼ਿਰੋਜ਼ਪੁਰ, 24 ਅਗਸਤ (ਕੁਲਬੀਰ ਸਿੰਘ ਸੋਢੀ): ਐੱਨ. ਐੱਚ.

Ad Position 21
No active advertisement
ਅਜੀਤ ਡੈਸਕ 25-08-2026
ਫ਼ਿਰੋਜ਼ਪੁਰ, 24 ਅਗਸਤ (ਕੁਲਬੀਰ ਸਿੰਘ ਸੋਢੀ): ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਫ਼ਿਰੋਜ਼ਪੁਰ ਵਿਖੇ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਧਰਨਾ ਦੇ ਕੇ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਜਿਸ ਵਿਚ ਆਸ਼ਾ ਵਰਕਰਾਂ ਨੇ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ। ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਆਗੂ ਬਗੀਚ ਸਿੰਘ ਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਅੱਜ ਦਾ ਪਿੱਟ ਸਿਆਪਾ ਸਰਕਾਰ ਨੂੰ ਇਹ ਸਪੱਸ਼ਟ ਸੁਨੇਹਾ ਹੈ ਕਿ ਐੱਨ.ਐੱਚ.ਐੱਮ. ਮੁਲਾਜ਼ਮ ਆਪਣੀਆਂ ਮੰਗਾਂ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ, ਜੇਕਰ ਤੁਰੰਤ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਯੂਨੀਅਨ ਵਲੋਂ ਐਲਾਨੇ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਤਹਿਤ ਅੱਜ 25 ਅਗਸਤ ਨੂੰ ਸੂਬਾ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਆਪਣੇ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ, ਕੱਲ 26 ਅਗਸਤ ਨੂੰ ਸਿਵਲ ਸਰਜਨ ਦਫ਼ਤਰ ਤੋਂ ਲੈ ਕੇ ਆਪਣੇ ਜ਼ਿਲ੍ਹੇ ਦੇ ਕਿਸੇ ਮੁੱਖ ਰੋਡ ਤੱਕ ਰੋਸ ਮਾਰਚ ਕਰਕੇ ਇਕ ਘੰਟੇ ਲਈ ਚੱਕਾ ਜਾਮ ਅਤੇ 27 ਅਗਸਤ ਨੂੰ ਸਾਥੀਆ ਨਾਲ ਪੰਜ਼ਾਬ ਬੰਦ ਦਾ ਸਹਿਜੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਐੱਨ.ਐੱਚ.ਐੱਮ. ਯੂਨੀਅਨ ਤੋ ਹਰਜਿੰਦਰ ਸਿੰਘ, ਰਿੰਕੂ ਕੰਬੋਜ਼, ਸੁਰਿੰਦਰ ਕੰਬੋਜ਼, ਸੁਮਿਤ ਕੁਮਾਰ, ਮੁਕੇਸ਼ ਕੁਮਾਰ, ਅਜੇ, ਕੰਵਲਜੀਤ ਸਿੰਘ, ਨੇਹਾ, ਸੰਗੀਤਾ, ਨੀਰਜ ਕੌਰ, ਕ੍ਰਿਸ਼ਨ ਕੁਮਾਰ, ਪੈਰਾਮੈਡੀਕਲ ਯੂਨੀਅਨ ਫਿਰੋਜ਼ਪੁਰ ਤੋਂ, ਜਸਵਿੰਦਰ ਸਿੰਘ ਕੌੜਾ ਨਰਿੰਦਰ ਸ਼ਰਮਾ, ਗੁਰਮੇਲ ਸਿੰਘ, ਕਰਨਜੀਤ ਸਿੰਘ, ਆਸ਼ਾ ਵਰਕਰ ਰਾਜਵੰਤ ਕੌਰ, ਪਰਮਜੀਤ ਕੌਰ, ਇੰਦਰਜੀਤ ਕੌਰ, ਵੀਰਪਾਲ ਕੌਰ, ਰਮਨਦੀਪ ਕੌਰ, ਕਰਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਚਾ ਜ਼ੀਰਾ ਰੋਡ ’ਤੇ ਉੱਡਦੀ ਸੁਸਰੀ ਕਾਰਨ ਲੋਕ ਪ੍ਰੇਸ਼ਾਨ, ਜ਼ਿਲ੍ਹਾ ਪ੍ਰਸ਼ਾਸਨ ਤੋਂ ਕਾਰਵਾਈ ਦੀ ਅਪੀਲ ਜ਼ਿਲ੍ਹਾ ਬਾਰ ਐਸੋਸੀਏ... ਅਗਲੀ ਖ਼ਬਰ ਕੋਟ ਕਰੋੜ ਕਲਾਂ ਤੋਂ ਲੱਲੇ ਨੂੰ ਜਾਂਦੀ ਸੰਪਰਕ ਸੜਕ ਦੀ ਹਾਲਤ ਬਣੀ ਤਰਸਯੋਗ
Ad Position 24